ਅਮਰੀਕੀਆਂ ਨੂੰ ਪਾਕਿਸਤਾਨ ਨਾ ਜਾਣ ਦੀ ਸਲਾਹ

trump

ਵਾਸ਼ਿੰਗਟਨ, 14 ਅਪ੍ਰੈਲ (ਪੋਸਟ ਬਿਊਰੋ)-  ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਨਾ ਜਾਣ ਦੀ ਸਲਾਹ ਦਿੱਤੀ ਹੈ। ਇਸਦੇ ਪਿੱਛੇ ਉਂਝ ਤਾਂ ਕਈ ਕਾਰਨ ਹਨ, ਪਰ ਸਭ ਤੋਂ ਅਹਿਮ ਕਾਰਨ ਪਾਕਿਸਤਾਨ ਵਿਚ ਲਾਗੂ ਈਸ਼ਨਿੰਦਾ ਕਾਨੂੰਨ ਨੂੰ ਦੱਸਿਆ ਜਾ ਰਿਹਾ ਹੈ।ਸਟੇਟ ਡਿਪਾਰਟਮੈਂਟ ਦੀ ਵੈੱਬਸਾਈਟ ‘ਤੇ ਅਮਰੀਕੀ ਨਾਗਰਿਕਾਂ ਨੂੰ ਦਿੱਤੀ ਗਈ ਚਿਤਾਵਨੀ ਵਿਚ ਕਿਹਾ ਗਿਆ ਹੈ ਕਿ ਪੂਰੇ ਪਾਕਿਸਤਾਨ ‘ਚ ਫਿਰਕੂ ਹਿੰਸਾ ਦਾ ਬਹੁਤ ਵੱਡਾ ਖਤਰਾ ਬਣਿਆ ਹੋਇਆ ਹੈ। ਚਿਤਾਵਨੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਹਿਲਾਂ ਵੀ ਕਈ ਮੌਕਿਆਂ ‘ਤੇ ਅੱਤਵਾਦੀਆਂ ਨੇ ਅਮਰੀਕੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ।