ਖਾਲਸਾ ਕਮਿਊਨਿਟੀ ਸਕੂਲ, ਬਰੈਂਪਟਨ ਵਿਖੇ ਨਗਰ ਕੀਰਤਨ ਕੱਢਿਆ ਗਿਆ

ਖਾਲਸਾ ਕਮਿਉਨਿਟੀ ਸਕੂਲ, ਬਰੈਂਪਟਨ ਵੱਲੋਂ ਅਪ੍ਰੈਲ ਦਾ ਮਹੀਨਾ ਸਿੱਖ ਹੈਰੀਟੇਜ ਮਹੀਨੇ ਦੇ ਤੌਰ ਤੇ ਮਨਾਉਂਦੇ ਹੋਏ ਦਸਤਾਰ ਸਜਾਉਣ, ਪੰਜਾਬੀ ਭਾਸ਼ਣ ਅਤੇ ਕਵਿਤਾ ਮੁਕਾਬਲੇ , ਸਿਖ ਇਤਿਹਾਸ ਕੁਇਜ਼਼ ਮੁਕਾਬਲੇ, ਪੰਜਾਬੀ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਅਤੇ 27 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਇਨਾਂ ਮੁਕਾਬਲਿਆਂ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਜਿਸ ਵਿੱਚ ਮਾਪਿਆਂ ਨੇ ਸ਼ਾਮਿਲ ਹੋ ਕੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਤੋਂ ਉਪਰੰਤ ਖਾਲਸੇ ਦੇ 319 ਵੇਂ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਤ ਸਕੂਲ ਦੀ ਬਿਲਡਿੰਗ ਦੇ ਆਲੇ ਦੁਆਲੇ ਨਗਰ ਕੀਰਤਨ ਕੀਤਾ ਗਿਆ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਚੌਰ ਕਰਨ ਦੀ ਸੇਵਾ ਅਤੇ ਪੰਜ ਪਿਆਰਿਆਂ ਦੀਆ ਸੇਵਾਵਾਂ ਵਿਦਿਆਰਥੀਆਂ ਵੱਲੋ ਹੀ ਨਿਭਾਈਆਂ ਗਈਆਂ ਅਤੇ ਖਾਲਸਾ ਕਮਿਉਨਿਟੀ ਸਕੂਲ ਦੇ ਬੈਡ ਵੱਲੋ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ । ਗੁਰੁ ਜੀ ਦੇ ਵੰਡ ਛਕਣ ਦੇ ਉਪਦੇਸ਼ ਨੂੰ ਮੁੱਖ ਰਖਦੇ ਹੋਏ ਵਿਦਿਆਰਥੀਆਂ ਨੇ ਲੋੜਵੰਦਾ ਦੀ ਮਦਦ ਲਈ ਫੂਡ ਇਕੱਠਾ ਕਰਕੇ ਸੇਵਾ ਫੂਡ ਬੈਂਕ ਨੂੰ ਭੇਜਿਆ ।