ਚੰਡੀਗੜ੍ਹ ਵਿੱਚ ਵਿਦਿਆਰਥੀਆਂ ਨੂੰ ਪੁਲਸ ਦੀ ਕੁੱਟ ਦਾ ਮੁੱਦਾ ਰਾਜ ਸਭਾ ਵਿੱਚ ਗੂੰਜਿਆ

puchd
ਨਵੀਂ ਦਿੱਲੀ, 12 ਅਪਰੈਲ, (ਪੋਸਟ ਬਿਊਰੋ)- ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਫੀਸਾਂ ਦੇ ਬੇਹਿਸਾਬੇ ਵਾਧੇ ਅਤੇ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਵਿਦਿਆਰਥੀਆਂ ਨੂੰ ਬੇਤਹਾਸ਼ਾ ਕੁੱਟ ਦਾ ਮੁੱਦਾ ਅੱਜ ਰਾਜ ਸਭਾ ਵਿੱਚ ਗੂੰਜਿਆ। ਕਾਂਗਰਸ ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਖ਼ਤ ਵਿਰੋਧ ਜਤਾਇਆ ਤਾਂ ਇਸ ਦੇ ਜਵਾਬ ਵਿੱਚ ਸਰਕਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਕੋਈ ਕੇਂਦਰ ਦੀ ਯੂਨੀਵਰਸਿਟੀ ਨਹੀਂ ਹੈ, ਇਸ ਦੇ ਬਾਵਜੂਦ ਇਸ ਯੂਨੀਵਰਸਿਟੀ ਦੇ ਮਾਮਲੇ ਦੀ ਰਿਪੋਰਟ ਮੰਗ ਲਈ ਗਈ ਹੈ।
ਜ਼ੀਰੋ ਆਵਰ ਦੌ੍ਰਾਨ ਰਾਜ ਸਭਾ ਵਿੱਚ ਕਾਂਗਰਸ ਦੀ ਪਾਰਲੀਮੈਂਟ ਮੈਂਬਰ ਛਾਇਆ ਵਰਮਾ ਅਤੇ ਹੋਰ ਮੈਂਬਰਾਂ ਨੇ ਪੰਜਾਬ ਯੂਨੀਵਰਸਿਟੀ ਅਤੇ ਛੱਤੀਸਗੜ੍ਹ ਦੇ ਬਿਲਾਸਪੁਰ ਵਿਚਲੇ ਇੱਕ ਵਿਦਿਅਕ ਅਦਾਰੇ ਦੀਆਂ ਫੀਸਾਂ ਦੇ ਵਾਧੇ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ। ਛਾਇਆ ਵਰਮਾ ਨੇ ਕਿਹਾ ਕਿ ਬਿਲਾਸਪੁਰ ਦੇ ਵਿਦਿਅਕ ਅਦਾਰੇ ਵਿੱਚ ਛੇ ਵਾਰ ਫੀਸਾਂ ਵਧਾ ਦਿੱਤੀਆਂ ਗਈਆਂ ਹਨ, ਜਿਸ ਦਾ ਸਖ਼ਤ ਵਿਰੋਧ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫੀਸਾਂ ਵਿੱਚ ਵਾਧੇ ਦਾ ਫ਼ੈਸਲਾ ਵਾਪਸ ਲਵੇ ਤੇ ਦਲਿਤ ਵਿਦਿਆਰਥੀਆਂ ਉੱਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਇਸ ਦੇ ਜਵਾਬ ਵਿੱਚ ਮਨੁੱਖੀ ਵਸੀਲਿਆਂ ਦੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਉਹ ਛੱਤੀਸਗੜ੍ਹ ਕੇਸ ਬਾਰੇ ਜਾਣਕਾਰੀ ਲੈਣਗੇ। ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਕੇਂਦਰੀ ਯੂਨੀਵਰਸਿਟੀ ਨਹੀਂ, ਇਸ ਦੀਆਂ ਫੀਸਾਂ ਕੇਂਦਰ ਨੇ ਨਹੀਂ ਵਧਾਈਆਂ ਅਤੇ ਇਹ ਸੂਬਾ ਸਰਕਾਰ ਦਾ ਮਾਮਲਾ ਹੈ। ਇਸ ਦੇ ਬਾਵਜੂਦ ਫੀਸਾਂ ਦੇ ਵਾਧੇ ਅਤੇ ਵਿੱਤੀ ਗਰਾਂਟਾਂ ਸਬੰਧੀ ਰਿਪੋਰਟ ਮੰਗ ਲਈ ਹੈ। ਇਸ ਚਰਚਾ ਦੌਰਾਨ ਚੰਡੀਗੜ੍ਹ ਵਿੱਚ ਰੋਸ ਕਰਦੇ ਵਿਦਿਆਰਥੀਆਂ ਨੂੰ ਪੁਲਸ ਵੱਲੋਂ ਬੇਤਹਾਸ਼ਾ ਕੁਟਾਪਾ ਚਾੜ੍ਹੇ ਜਾਣ ਦੀ ਚਰਚਾ ਵੀ ਛਿੜੀ।
ਵਰਨਣ ਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿੱਚ ਫੀਸਾਂ ਦਾ ਮੁੱਦਾ ਭਖ਼ਿਆ ਪਿਆ ਹੈ। ਫੀਸਾਂ ਦੇ ਵਾਧੇ ਵਿਰੁੱਧ ਕੱਲ੍ਹ ਵਿਦਿਆਰਥੀ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ ਓਦੋਂ ਹਿੰਸਕ ਹੋ ਗਿਆ, ਜਦੋਂ ਪੁਲੀਸ ਨੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਸਨ। ਇਸ ਨਾਲ ਵੱਡੀ ਗਿਣਤੀ ਵਿਦਿਆਰਥੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਕੀਤਾ ਗਿਆ ਹੈ। ਇਸ ਕੇਸ ਵਿੱਚ 60 ਤੋਂ ਵੱਧ ਵਿਦਿਆਰਥੀਆਂ ਨੂੰ ਗੰਭੀਰ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਦੇਸ਼-ਧ੍ਰੋਹ ਦੇ ਦੋਸ਼ ਸ਼ਾਮਲ ਹਨ। ਇਸ ਦੌਰਾਨ ਇਸ ਯੂਨੀਵਰਸਿਟੀ ਦੇ ਚਾਂਸਲਰ ਅਤੇ ਭਾਰਤ ਦੇ ਉਪ ਰਾਸ਼ਟਰਪਤੀ ਹਾਮਿਦ ਅਨਸਾਰੀ ਨੇ ਚੰਡੀਗੜ੍ਹ ਦੇ ਘਟਨਾਕ੍ਰਮ ਬਾਰੇ ਰਿਪੋਰਟ ਮੰਗੀ ਹੈ। ਦੂਸਰੇ ਪਾਸੇ ਪੁਲੀਸ ਨੇ ਕਿਹਾ ਕਿ ਯੂਨੀਵਰਸਿਟੀ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ਉਤੇ ਮੁੱਢਲੇ ਤੌਰ ਉਤੇ ਦੇਸ਼ ਧ੍ਰੋਹ ਦਾ ਦੋਸ਼ ਲਾਇਆ ਗਿਆ ਸੀ, ਪਰ ਬਾਅਦ ਵਿੱਚ ਹਟਾ ਲਿਆ ਹੈ। ਓਧਰ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਪੁਲੀਸ ਨੇ ਗ਼ਲਤ ਸਮਝ ਲਿਆ ਸ
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਚ ਫੀਸਾਂ ਵਿਰੁੱਧ ਰੋਸ ਕਰਦੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਦੇ ਦੌਰਾਨ ਪੁਲੀਸ ਵਲੋਂ ਵਿਦਿਆਰਥੀਆਂ ਨੂੰ ਫੜਨ ਲਈ ਗੁਰਦੁਆਰੇ ਵਿਚ ਦਾਖਲ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਆਪਣਾ ਬਚਾਅ ਕਰਨ ਦੇ ਲਈ ਗੁਰੂ ਘਰ ਦੀ ਸ਼ਰਨ ਲੈਣ ਲਈ ਪੁੱਜੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਗੁਰਦੁਆਰੇ ਵਿਚ ਦਾਖਲ ਹੋਈ ਅਤੇ ਗੁਰਦੁਆਰੇ ਦੀ ਮਰਿਆਦਾ ਭੰਗ ਹੋਈ ਹੈ। ਜੇ ਅਜਿਹਾ ਹੋਇਆ ਤਾਂ ਇਹ ਮੰਦਭਾਗੀ ਗੱਲ ਤੇ ਇੱਕ ਗਲਤ ਰੁਝਾਨ ਹੈ। ਇਸ ਦੀ ਮੁਕੰਮਲ ਜਾਂਚ ਵਾਸਤੇ ਤਿੰਨ ਮੈਂਬਰੀ ਬਣਾਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਚੰਡੀਗੜ੍ਹ, ਗੁਰਦੁਆਰਾ ਨਾਢਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਤੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੇ ਕਥਾ ਵਾਚਕ ਗਿਆਨੀ ਅਤਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।