ਭਾਰਤ ਵਿੱਚ ਹਰ ਸਾਲ 11.5 ਲੱਖ ਬੱਚਿਆਂ ਦੀ ਬੇਵਕਤੀ ਮੌਤ

kids died
ਨਵੀਂ ਦਿੱਲੀ, 12 ਸਤੰਬਰ (ਪੋਸਟ ਬਿਊਰੋ)- ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ, ਟੀਕਾਕਰਨ ਅਤੇ ਇੰਨਫੈਕਸ਼ਨ ਤੋਂ ਬਚਾਅ ਦੀ ਸੁਵਿਧਾਵਾਂ ਦੀ ਘਾਟ ਅਤੇ ਜਨਮ ਜਾਤ ਸਰੀਰਕ ਦੋਸ਼ ਕਾਰਨ ਭਾਰਤ ਵਿੱਚ ਹਰ ਸਾਲ 11.5 ਲੱਖ ਬੱਚੇ ਪੰਜ ਸਾਲ ਦੀ ਉਮਰ ਪੂਰੀ ਕਰਨ ਤੋਂ ਪਹਿਲਾਂ ਹੀ ਮੌਤ ਦੇ ਮੂੰਹ ਵਿੱਚ ਸਮਾ ਜਾਂਦੇ ਹਨ।
ਯੂ ਐਨ ਬਾਲ ਕੋਸ਼ (ਯੂਨੀਸੇਫ) ਦੀ ਰਿਪੋਰਟ ਅਨੁਸਾਰ ਪੂਰੀ ਦੁਨੀਆ ਵਿੱਚ ਭਾਰਤ ਵਿੱਚ ਬੱਚਿਆਂ ਦੀ ਮੌਤ ਦਰ 58 ਪ੍ਰਤੀਸ਼ਤ ਤੋਂ ਵੱਧ ਹੈ। ਭਾਰਤ ਵਿੱਚ ਪੰਜ ਸਾਲ ਤੋਂ ਘੱਟ ਉਮਰ ਵਰਗ ਦੇ 11.5 ਲੱਖ ਬੱਚਿਆਂ ਦੀ ਹਰ ਸਾਲ ਮੌਤ ਹੋ ਜਾਂਦੀ ਹੈ। ਇਨ੍ਹਾਂ ‘ਚੋਂ ਨਵਜਾਤ ਬੱਚਿਆਂ ਦੀ ਗਿਣਤੀ 6.60 ਲੱਖ ਅਤੇ ਤੁਰੰਤ ਜਨਮੇ ਬੱਚਿਆਂ ਦੀ ਗਿਣਤੀ 0.748 ਹੁੰਦੀ ਹੈ। ਯੂਨੀਸੇਫ ਦੀ ਇਹ ਰਿਪੋਰਟ ਉਤਰ ਪ੍ਰਦੇਸ਼, ਝਾਰਖੰਡ, ਰਾਜਸਥਾਨ ਤੇ ਛੱਤੀਸਗੜ੍ਹ ਵਰਗੇ ਰਾਜਾਂ ਵਿੱਚ ਹਾਲ ਦੇ ਦਿਨਾਂ ਵਿੱਚ ਡਾਕਟਰੀ ਸੁਵਿਧਾਵਾਂ ਦੀ ਘਾਟ ਅਤੇ ਹਸਪਤਾਲਾਂ ਦੀ ਲਾਪਰਵਾਹੀ ਦੇ ਕਾਰਨ ਨਵਜਾਤ ਬੱਚਿਆਂ ਦੀ ਵੱਡੀ ਗਿਣਤੀ ਵਿੱਚ ਹੋਈ ਮੌਤ ਦੇ ਸੰਬੰਧ ਵਿੱਚ ਕਾਫੀ ਅਹਿਮ ਹੈ। ਯੂਨੀਸੇਫ ਦਾ ਕਹਿਣਾ ਹੈ ਕਿ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਪਿਛਲੇ 20 ਸਾਲਾਂ ਦੇ ਦੌਰਾਨ ਨੀਤੀਗਤ ਪੱਧਰ ‘ਤੇ ਕਾਫੀ ਯਤਨ ਕੀਤੇ ਗਏ ਹਨ ਜਿਸ ਦੇ ਵਧਿਆ ਨਤੀਜੇ ਵੀ ਸਾਹਮਣੇ ਆਏ ਹਨ, ਪਰ ਨਵਜਾਤ ਬੱਚਿਆਂ ਲਈ ਲਾਜ਼ਮੀ ਸਿਹਤ ਸੇਵਾਵਾਂ ਦਾ ਪਹਿਲੂ ਅਣਗੌਲਿਆ ਗਿਆ ਹੈ ਅਤੇ ਇਹੀ ਵਜ੍ਹਾ ਹੈ ਕਿ ਬੱਚਿਆਂ ਦੀ ਮੌਤ ਦੇ ਮਾਮਲਿਆਂ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।