ਯੂ ਪੀ ਦੇ ਸਾਬਕਾ ਮੰਤਰੀ ਪ੍ਰਜਾਪਤੀ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਤੋਂ ਰੱਦ


ਨਵੀਂ ਦਿੱਲੀ, 16 ਮਈ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਦੀ ਜ਼ਮਾਨਤ ਅਰਜ਼ੀ ਅੱਜ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਉਤਰ ਪ੍ਰਦੇਸ਼ ਦੀ ਸਰਕਾਰ ਨੇ ਪ੍ਰਜਾਪਤੀ ਦੀ ਜ਼ਮਾਨਤ ਅਰਜ਼ੀ ਦੇ ਖਿਲਾਫ ਅਦਾਲਤ ਨੂੰ ਦਲੀਲ ਦਿੱਤੀ ਹੈ ਕਿ ਉਸ ਦੇ ਖਿਲਾਫ ਸਬੂਤ ਹਨ। ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਦੇ ਬਾਅਦ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਬਲਾਤਕਾਰ ਕੇਸ ਵਿੱਚ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਜੇਲ ਵਿੱਚ ਹੈ। ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪ੍ਰਜਾਪਤੀ ਦੇ ਖਿਲਾਫ ਬੜੇ ਸਬੂਤ ਹਨ ਅਤੇ ਦਲੀਲ ਦਿੱਤੀ ਕਿ ਜੇ ਉਸ ਨੂੰ ਜ਼ਮਾਨਤ ਦਿੱਤੀ ਗਈ ਤਾਂ ਗਵਾਹਾਂ ਤੇ ਸਬੂਤਾਂ ਨਾਲ ਛੇੜਛਾੜ ਦਾ ਖਤਰਾ ਹੋ ਸਕਦਾ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਪਿੱਛੋਂ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਸਰਕਾਰ ਨੇ ਕਿਹਾ ਕਿ ਹਾਲੇ ਪੀੜਤ ਔਰਤ ਅਤੇ ਅਹਿਮ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਦਰਜ ਹੋਣੇ ਹਨ, ਇਸ ਲਈ ਪੀੜਤਾ ਅਤੇ ਗਵਾਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਸ ਨੂੰ ਜ਼ਮਾਨਤ ਨਹੀਂ ਮਿਲੇਗੀ। ਗਾਇਤਰੀ ਪ੍ਰਜਾਪਤੀ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹਾਲੇ ਤੱਕ ਜੇਲ ਵਿੱਚ ਬੰਦ ਹੈ।