ਰਾਣਾ ਕੰਵਰਪਾਲ ਸਿੰਘ ਪ੍ਰੋਟਮ ਸਪੀਕਰ ਨਿਯੁਕਤ ਕੀਤਾ


ranarana2ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ)- ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪੋ੍ਰਟਮ ਸਪੀਕਰ ਨਿਯੁਕਤ ਕੀਤਾ ਹੈ।ਰਾਣਾ ਕੰਵਰਪਾਲ ਸਿਘ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਅੱਜ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਰਸਮ ਦੀ ਕਾਰਵਾਈ ਚਲਾਈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਸ ਬੁਲਾਰੇ ਨੇ ਇਹ ਦੱਸਿਆ ਕਿ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 188 ਹੇਠ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਣਾ ਕੰਵਰਪਾਲ ਸਿੰਘ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ ਜੋ ਕਿ ਪੰਜਾਬ ਵਿਧਾਨ ਸਭਾ ਦੇ ਚੁਣੇ ਗਏ ਹੋਰਨਾਂ ਮੈਂਬਰਾਂ ਨੂੰ ਸਹੁੰ ਚਕਾਉਣਗੇ।ਰਾਣਾ ਕੰਵਰਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬੀ ’ਚ ਸਹੁੰ ਚੁੱਕੀ।