ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮ੍ਰਪਿਤ ਰੀਗਨ ਰੋਡ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਨੂੰ ਨਗਰ ਕੀਰਤਨ

Fullscreen capture 10132017 83423 AMਬਰੈਂਪਟਨ ਪੋਸਟ ਬਿਉਰੋ: 15 ਅਕਤੂਬਰ ਦਿਨ ਐਤਵਾਰ ਨੂੰ ਗੁਰੁਦਆਰਾ ਸਿੱਖ ਸੰਗਤ ਬਰੈਂਪਟਨ ਵੱਲਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰੀ ਨਗਰ ਕੀਰਤਨ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਤੋਂ ਪ੍ਰਾਪਤ ਸੂਚਨਾ ਮੁਤਾਬਕ ਸਵੇਰੇ 8 ਵਜੇ ਆਰੰਭ ਹੋ ਕੇ ਦੁਪਿਹਰ 1 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿੱਚ ਪੰਥਕ ਕੀਰਤਨੀ ਜੱਥੇ ਭਾਗ ਲੈਣਗੇ। ਉਪਰੰਤ 1 ਵਜੇ ਸ੍ਰੀ ਗੁਰੂ ਗਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸਾਹਿਬ ( 32 ਰੀਗਨ ਰੋਡ ) ਤੋਂ ਆਰੰਭ ਹੋ ਕੇ ਵੈਨ ਕਿਰਕ ਡਰਾਈਵ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜੇਗਾ।
ਇਸਤੋਂ ਇਲਾਵਾ 14 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਸ਼ਾਮੀ 6 ਵਜੇ ਤੋਂ 9 ਵਜੇ ਤੱਕ ਢਾਡੀ ਦਰਬਾਰ ਸਜਾਏ ਜਾਣਗੇ। ਵਧੇਰੇ ਜਾਣਕਾਰੀ ਲਈ ਗੁਰਦੁਆਰਾ ਸਿੱਖ ਸੰਗਤ 905-495-1200, ਸ੍ਰੀ ਗੁਰੂ ਨਾਨਕ ਸੈਂਟਰ 905 457-5757, ਮੋਹਿੰਦਰ ਸਿੰਘ ਗਰੇਵਾਲ 416-568-6259 ਜਾਂ ਹਰਪ੍ਰੀਤ ਸਿੰਘ 647-888-2858 ਨਾਲ ਸੰਪਰਕ ਕੀਤਾ ਜਾ ਸਕਦਾ ਹੈ।