ਨਵੀਂ ਦਿੱਲੀ, 20 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਵਿਵਾਦ ਵਾਲੇ ਖੇਤੀ ਕਾਨੂੰਨਾਂ ਦੇ ਸੰਬੰਧ ਵਿੱਚ ਅੱਜ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਵਿੱਚ ਇਕ ਵਾਰ ਫਿਰ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਅੜਿੱਕਾ ਪੈਂਦਾ ਨਜ਼ਰ ਆਇਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਇੱਕ ਜਾਂ 2 ਸਾਲ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਦਾ ਭਾਵ ਸੀ ਕਿ ਇਨ੍ਹਾਂ ਕਾਨੂੰਨਾਂ ਉੱਤੇਅਮਲ ਅਸਥਾਈ ਤੌਰ ਉੱਤੇ ਰੋਕ ਦਿੱਤਾ ਜਾਵੇਗਾ, ਪਰ ਇਹ ਮੰਗ ਕਿਸਾਨ ਆਗੂਆਂ ਨੇ ਨਹੀਂ ਮੰਨੀ।