Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸੀ ਬੀ ਆਈ ਨੇ ਮੰਨਿਆ: ਦਿੱਲੀ ਦੰਗਿਆਂ ਦੇ ਕੇਸ ਦੀ ਪੁਲਸ ਜਾਂਚ ਵਿੱਚ ਖ਼ਾਮੀ ਸੀ

October 18, 2018 07:25 AM

* ਦੋਸ਼ੀ ਸੱਜਣ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ


ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ)- ਸੀ ਬੀ ਆਈ ਨੇ ਕੱਲ੍ਹ ਦਿੱਲੀ ਹਾਈ ਕੋਰਟ ਵਿੱਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਦੀ ਭੂਮਿਕਾ ਦੀ ਜਾਂਚ ਵਿੱਚ ਖ਼ਾਮੀ ਸੀ, ਇਸ ਵਿੱਚ ਸੱਜਣ ਕੁਮਾਰ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।
ਜਸਟਿਸ ਐੱਸ ਮੁਰਲੀਧਰ ਤੇ ਜਸਟਿਸ ਵਿਨੋਦ ਗੋਇਲ ਦੀ ਬੈਂਚ ਨੂੰ ਸੀ ਬੀ ਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਆਰ ਐੱਸ ਚੀਮਾ ਨੇ ਦੱਸਿਆ ਕਿ ਦਿੱਲੀ ਪੁਲਸ ਦੀ ਜਾਂਚ ਵਿੱਚ ਖਾਮੀ ਸੀ, ਜਿਸ ਨੇ ਇਸ ਆਸ ਵਿੱਚ ਐੱਫ ਆਈ ਆਰ ਠੰਢੇ ਬਸਤੇ ਵਿੱਚ ਰੱਖੀ ਕਿ ਲੋਕ ਸਮਝੌਤੇ ਕਰ ਲੈਣਗੇ ਅਤੇ ਮਾਮਲੇ ਨੂੰ ਸੁਲਝਾ ਲੈਣਗੇ। ਉਨ੍ਹਾਂ ਨੇ ਏਜੰਸੀ ਵੱਲੋਂ ਦਲੀਲਾਂ ਪੂਰੀਆਂ ਕਰਦੇ ਹੋਏ ਇਹ ਗੱਲ ਅਦਾਲਤ ਵਿੱਚ ਕਹੀ। ਸੇਵਾਮੁਕਤ ਹਵਾਈ ਫੌਜ ਅਧਿਕਾਰੀ ਕੈਪਟਨ ਭਾਗਮਲ, ਸਾਬਕਾ ਕਾਂਗਰਸ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਅਤੇ ਦੋ ਹੋਰਨਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਬਾਅਦ ਹੋਏ ਦੰਗਿਆਂ ਦੇ ਦੌਰਾਨ ਇੱਕ ਨਵੰਬਰ 1984 ਨੂੰ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਇੱਕ ਪਰਵਾਰ ਦੇ ਪੰਜ ਮੈਂਬਰਾਂ ਦੀ ਹੱਤਿਆ ਨਾਲ ਸੰਬੰਧਤ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਇਸ ਫੈਸਲੇ ਖਿਲਾਫ ਸੀ ਬੀ ਆਈ ਅਤੇ ਪੀੜਤ ਪਰਵਾਰ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਹੇਠਲੀ ਕੋਰਟ ਨੇ ਭਾਗਮਲ, ਖੋਖਰ ਅਤੇ ਗਿਰਧਾਰੀ ਲਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਹ ਵੀ ਮਈ 2013 ਵਿੱਚ ਹੇਠਲੀ ਅਦਾਲਤ ਵੱਲੋਂ ਆਪਣੀ ਦੋਸ਼ ਸਿੱਧੀ ਅਤੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਪਹੁੰਚੇ। ਸੱਜਣ ਕੁਮਾਰ ਵੱਲੋਂ ਦਲੀਲਾਂ 'ਤੇ ਸੁਣਵਾਈ 22 ਅਕਤੂਬਰ ਨੂੰ ਸ਼ੁਰੂ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼