Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

‘ਸਵੱਛ ਗੰਗਾ ਮਿਸ਼ਨ` ਹੇਠ ਗੰਗਾ ਨੂੰ ਗੰਦਾ ਕਰਨ ਵਾਲਿਆਂ ਉੱਤੇ ਲਗਾਮ ਲੱਗੀ

October 18, 2018 07:26 AM

ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ)- ਗੰਗਾ ਨਦੀ ਨੂੰ ਭਾਰਤ ਦੀ ਪਵਿੱਤਰ ਨਦੀ ਕਿਹਾ ਜਾਂਦਾ ਹੈ, ਜਿੱਥੇ ਵੱਡੀ ਗਿਣਤੀ ਵਿਚ ਹਿੰਦੂ ਸ਼ਰਧਾਲੂ ਕਈ ਮੌਕਿਆਂ `ਤੇ ਇਸ਼ਨਾਨ ਕਰਨ ਜਾਂਦੇ ਹਨ। ਉਦਯੋਗਿਕ ਯੂਨਿਟ ਗੰਗਾ ਨੂੰ ਗੰਦਾ ਕਰਨ `ਚ ਕਸਰ ਨਹੀਂ ਛੱਡ ਰਹੇ। ਉਨ੍ਹਾਂ ਉਤੇ ਲਗਾਮ ਕੱਸਣ ਲਈ ਸਰਕਾਰ ਨੇ ‘ਸਵੱਛ ਗੰਗਾ ਮਿਸ਼ਨ` ਬਣਾਇਆ ਹੈ। ਇਸ ਮਿਸ਼ਨ ਅਤੇ ਸਰਕਾਰ ਦੀ ਸਖਤੀ ਤੋਂ ਬਾਅਦ ਗੰਗਾ ਨਦੀ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਿਕ ਯੂਨਿਟਾਂ ਨੇ ਨਿਯਮਾਂ ਦਾ ਕਾਫੀ ਹੱਦ ਤੱਕ ਪਾਲਣ ਕਰਨਾ ਸ਼ੁਰੂ ਕਰ ਦਿੱਤਾ ਹੈ।
ਰਾਸ਼ਟਰੀ ਸਵੱਛ ਗੰਗਾ ਮਿਸ਼ਨ (ਐਨ ਐਮ ਸੀ ਜੀ) ਨੇ ਬੀਤੇ ਢਾਈ ਸਾਲ ਵਿਚ ਨਿਯਮਾਂ ਦਾ ਪਾਲਣ ਨਾ ਕਰ ਰਹੇ 350 ਉਦਯੋਗਿਕ ਯੂਨਿਟਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਉਦਯੋਗਿਕ ਯੂਨਿਟ ਗੰਗਾ ਨੂੰ ਗੰਦਾ ਕਰ ਰਹੇ ਸਨ। ਇਸ ਦਾ ਅਸਰ ਇਹ ਹੋਇਆ ਕਿ ਜੋ ਉਦਯੋਗਿਕ ਯੂਨਿਟ ਨਿਯਮਾਂ ਦਾ ਉਲੰਘਣ ਕਰ ਕੇ ਗੰਗਾ ਨੂੰ ਗੰਦਾ ਕਰ ਰਹੇ ਸਨ, ਉਨ੍ਹਾਂ ਦੀ ਗਿਣਤੀ ਕਾਫੀ ਘਟ ਗਈ ਹੈ। ਸਾਲ 2016-17 ਅਤੇ 2017-18 ਵਿੱਚ ਕੁੱਲ 538 ਉਦਯੋਗਿਕ ਯੂਨਿਟ ਇਹੋ ਜਿਹੇ ਸਨ, ਜੋ ਨਿਯਮਾਂ ਦਾ ਪਾਲਣ ਨਹੀਂ ਕਰਦੇ ਸਨ, ਪਰ ਅਗਸਤ 2018 ਦੇ ਅਖੀਰ ਤਕ ਇਹ ਗਿਣਤੀ ਘਟ ਕੇ ਸਿਰਫ 57 ਰਹਿ ਗਈ ਹੈ। ਇਸੇ ਸਾਲ ਅਪ੍ਰੈਲ-ਜੂਨ ਵਿਚ ਗੰਗਾ ਦੇ ਆਲੇ-ਦੁਆਲੇ ਕੁੱਲ 961 ਉਦਯੋਗਿਕ ਯੂਨਿਟਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 620 ਯੂਨਿਟਾਂ ਦੀ ਰਿਪੋਰਟ ਕੀਤੀ ਗਈ, ਜੋ ਗੰਗਾ ਨੂੰ ਗੰਦਾ ਕਰ ਰਹੇ ਸਨ। ਇਨ੍ਹਾਂ ਵਿੱਚੋਂ 352 ਕੰਪਨੀਆਂ ਨਿਯਮਾਂ ਦਾ ਪਾਲਣ ਕਰ ਰਹੀਆਂ ਹਨ, 211 ਨੇ ਖੁਦ ਹੀ ਕੰਮ ਬੰਦ ਕਰ ਦਿੱਤਾ। ਨਿਯਮਾਂ ਦਾ ਪਾਲਣ ਨਾ ਕਰ ਰਹੇ 57 ਯੂਨਿਟਾਂ ਨੂੰ ਵਾਤਾਵਰਣ ਸੁਰੱਖਿਆ ਕਾਨੂੰਨ ਬਾਰੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਪਿਛਲੇ ਸਾਲ 751 ਪ੍ਰਦੂਸ਼ਣਕਾਰੀ ਯੂਨਿਟਾਂ ਦੀ ਜਾਂਚ ਕੀਤੀ ਗਈ ਕਿ ਉਹ ਗੰਗਾ ਨੂੰ ਗੰਦਾ ਕਰਨੋਂ ਰੋਕਣ ਦੇ ਨਿਯਮਾਂ ਦਾ ਪਾਲਣ ਕਰਦੇ ਹਨ ਜਾਂ ਨਹੀਂ। ਇਨ੍ਹਾਂ ਵਿੱਚੋਂ 385 ਨਿਯਮਾਂ ਦਾ ਪਾਲਣ ਨਹੀਂ ਸਨ ਕਰਦੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼