Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਅੱਜ ਹੋਣ ਵਾਲੀ ਫਰੈਂਚ ਭਾਸ਼ਾ ਦੀ ਬਹਿਸ ਵਿੱਚ ਟਰੂਡੋ ਵੀ ਲੈਣਗੇ ਹਿੱਸਾ

October 02, 2019 06:37 PM

ਓਟਵਾ, 2 ਅਕਤੂਬਰ (ਪੋਸਟ ਬਿਊਰੋ) : ਅੱਜ ਚਾਰ ਫੈਡਰਲ ਆਗੂ ਮਾਂਟਰੀਅਲ ਵਿੱਚ ਫਰੈਂਚ ਭਾਸ਼ਾ ਵਿੱਚ ਹੋਣ ਵਾਲੀ ਪਹਿਲੀ ਬਹਿਸ ਵਿੱਚ ਹਿੱਸਾ ਲੈਣਗੇ।
ਕੰਜ਼ਰਵੇਟਿਵ ਐਂਡਰਿਊ ਸ਼ੀਅਰ, ਨਿਊ ਡੈਮੋਕ੍ਰੈਟ ਜਗਮੀਤ ਸਿੰਘ ਤੇ ਬਲਾਕ ਕਿਊਬਿਕੁਆ ਦੇ ਯਵੇਸ ਫਰੈਂਕੌਇਸ ਬਲੈਂਚੈਟ ਅੱਜ ਲਿਬਰਲ ਆਗੂ ਜਸਟਿਨ ਟਰੂਡੋ ਨਾਲ ਰਾਤੀਂ 8:00 ਵਜੇ ਬਹਿਸ ਵਿੱਚ ਹਿੱਸਾ ਲੈਣਗੇ। ਇਹ ਬਹਿਸ ਟੀਵੀਏ ਟੈਲੀਵਿਜ਼ਨ ਨੈੱਟਵਰਕ ਤੇ ਮਾਂਟਰੀਅਲ ਦੇ ਅਖਬਾਰ ਲੀ ਜਰਨਲ ਵੱਲੋਂ ਕਰਵਾਈ ਜਾ ਰਹੀ ਹੈ।
ਇਸ ਤੋਂ ਭਾਵ ਇਹ ਹੈ ਕਿ ਸਾਰੇ ਆਗੂ ਹੀ ਇਸ ਬਹਿਸ ਲਈ ਅੱਜ ਕਾਫੀ ਤਿਆਰੀ ਕਰਨ ਵਿੱਚ ਹੀ ਲੰਘਾਉਣਗੇ। ਹਾਲਾਂਕਿ ਲਿਬਰਲਾਂ ਵੱਲੋਂ ਟੋਰਾਂਟੋ ਵਿੱਚ ਅੱਜ ਕੈਬਨਿਟ ਮੰਤਰੀ ਨਵਦੀਪ ਬੈਂਸ ਨੂੰ ਲੈ ਕੇ ਕੈਂਪੇਨ ਸਬੰਧੀ ਐਲਾਨ ਕੀਤਾ ਜਾਣਾ ਹੈ ਤੇ ਟੋਰੀਜ਼ ਵੀ ਮਾਂਟਰੀਅਲ ਵਿੱਚ ਸ਼ੀਅਰ ਦੇ ਕਿਊਬਿਕ ਉਮੀਦਵਾਰ ਐਲੇਨ ਰੇਅਜ਼ ਦੇ ਪ੍ਰਚਾਰ ਵਿੱਚ ਮਦਦ ਦੀ ਯੋਜਨਾ ਬਣਾ ਰਹੇ ਹਨ। ਟਰੂਡੋ ਵੱਲੋਂ ਫੋਟੋ ਓਪ ਲਈ ਬਾਕਸਿੰਗ ਜਿੰਮ ਦਾ ਦੌਰਾ ਕੀਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ। ਜਗਮੀਤ ਸਿੰਘ ਮਾਰਕਿਟ ਦਾ ਦੌਰਾ ਕਰਕੇ ਆਪਣੀ ਟੀਮ ਲਈ ਸਨੈਕਸ ਆਦਿ ਖਰੀਦਣ ਦਾ ਮਨ ਬਣਾ ਰਹੇ ਹਨ।
ਪ੍ਰਬੰਧਕਾਂ ਵੱਲੋਂ ਗ੍ਰੀਨ ਪਾਰਟੀ ਦੀ ਆਗੂ ਐਲਿਜ਼ਾਬੈੱਥ ਮੇਅ ਨੂੰ ਇਸ ਬਹਿਸ ਲਈ ਸੱਦਾ ਨਹੀਂ ਦਿੱਤਾ ਗਿਆ ਤੇ ਨਾ ਹੀ ਪੀਪਲਜ਼ ਪਾਰਟੀ ਦੇ ਆਗੂ ਮੈਕਸਿਮ ਬਰਨੀਅਰ ਨੂੰ ਹੀ ਸੱਦਾ ਦਿੱਤਾ ਗਿਆ ਹੈ। ਇਹ ਦੋਵੇਂ ਆਗੂ ਆਪੋ ਆਪਣੇ ਹਲਕਿਆਂ ਜਾਂ ਉੱਥੋਂ ਨੇੜਲੇ ਹਲਕਿਆਂ ਵਿੱਚ ਹੀ ਕੈਂਪੇਨਿੰਗ ਕਰ ਰਹੇ ਹਨ। ਅੱਜ ਵਾਲੀ ਬਹਿਸ ਇਸ ਲਈ ਵੀ ਖਾਸ ਹੈ ਕਿਉਂਕਿ ਇਹ ਤਿੰਨ ਬਹਿਸਾਂ ਵਿੱਚੋਂ ਪਹਿਲੀ ਹੈ ਜਿਸ ਵਿੱਚ ਟਰੂਡੋ ਹਿੱਸਾ ਲੈਣਗੇ। ਦੋ ਹੋਰ ਬਹਿਸ ਅਗਲੇ ਹਫਤੇ ਨਿਊ ਫੈਡਰਲ ਡਿਬੇਟ ਕਮਿਸ਼ਨ, ਜਿਸ ਦੀ ਅਗਵਾਈ ਸਾਬਕਾ ਗਵਰਨਰ ਜਨਰਲ ਡੇਵਿਡ ਜੌਹਨਸਟਨ ਕਰਦੇ ਹਨ, ਵੱਲੋਂ ਆਯੋਜਿਤ ਕੀਤੀਆਂ ਗਈਆਂ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ