Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰਤ ਵਿੱਚ 82 ਫੀਸਦੀ ਪੁਰਸ਼ਾਂ ਅਤੇ 92 ਫੀਸਦੀ ਔਰਤਾਂ ਦੀ 10 ਹਜ਼ਾਰ ਤੋਂ ਘੱਟ ਤਨਖਾਹ

October 18, 2018 07:28 AM

ਨਵੀਂ ਦਿੱਲੀ, 17 ਅਕਤੂਬਰ (ਪੋਸਟ ਬਿਊਰੋ)- ਭਾਰਤ `ਚ ਜਦੋਂ ਔਰਤਾਂ ਦਾ ਸ਼ਕਤੀਕਰਨ ਕਰਨ ਦਾ ਰੌਲਾ ਪੈ ਰਿਹਾ ਹੈ, ਓਦੋਂ ਇਕ ਯੂਨੀਵਰਸਿਟੀ ਵੱਲੋਂ ਦਿੱਤੇ ਅੰਕੜਿਆਂ ਮੁਤਾਬਕ ਕੰਮ-ਕਾਜੀ ਔਰਤਾਂ ਸੋਸ਼ਣ ਕੀਤਾ ਜਾ ਰਿਹਾ ਹੈ।
ਯੂਨੀਵਰਸਿਟੀ ਵਲੋਂ ਜਾਰੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ `ਚ ਕੰਮ-ਕਾਜੀ 92 ਫੀਸਦੀ ਔਰਤਾਂ ਨੂੰ 10 ਹਜ਼ਾਰ ਰੁਪਏ ਮਹੀਨਾ ਤੋਂ ਵੀ ਘੱਟ ਤਨਖਾਹ ਮਿਲਦੀ ਹੈ ਤੇ ਇਸ ਦੇ ਮੁਕਾਬਲੇ ਪੁਰਸ਼ਾਂ ਦੀ ਸਥਿਤੀ ਕੁਝ ਬਿਹਤਰ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ 82 ਫੀਸਦੀ ਪੁਰਸ਼ਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨੇ ਤੋਂ ਘੱਟ ਤਨਖਾਹ ਮਿਲ ਰਹੀ ਹੈ। ਅਜੀਮ ਪ੍ਰੇਮਜੀ ਯੂਨੀਵਰਸਿਟੀ ਦੇ ਰੁਜ਼ਗਾਰ ਕੇਂਦਰ ਨੇ ਕਿਰਤ ਬਿਊਰੋ ਦੇ ਪੰਜ ਸਾਲਾ ਰੁਜ਼ਗਾਰ-ਬੇਰੁਜ਼ਗਾਰੀ ਸਰਵੇਖਣ (2015-2016) ਦੇ ਆਧਾਰ ਉਤੇ ਸਟੇਟ ਆਫ ਵਰਕਿੰਗ ਇੰਡੀਆ-2018 ਰਿਪੋਰਟ ਬਣਾਈ ਹੈ। ਇਸ ਵਿੱਚ ਉਨ੍ਹਾਂ ਨੇ ਕੰਮ-ਕਾਜੀ ਪੁਰਸ਼ਾਂ ਅਤੇ ਔਰਤਾਂ ਦੇ ਅੰਕੜੇ ਤਿਆਰ ਕੀਤੇ ਹਨ। ਰਿਪੋਰਟ ਮੁਤਾਬਕ 2015 ਵਿੱਚ ਰਾਸ਼ਟਰੀ ਪੱਧਰ ਉਤੇ 67 ਫੀਸਦੀ ਪਰਿਵਾਰਾਂ ਦੀ ਮਾਸਿਕ ਆਮਦਨ 10 ਹਜ਼ਾਰ ਰੁਪਏ ਸੀ, ਸੱਤਵੇਂ ਕੇਂਦਰੀ ਵੇਤਨ ਕਮਿਸ਼ਨ (ਸੀ ਪੀ ਸੀ) ਵੱਲੋਂ ਸਿਫਾਰਸ਼ ਕੀਤੀ ਘੱਟੋ ਘੱਟ ਤਨਖਾਹ 18,000 ਰੁਪਏ ਪ੍ਰਤੀ ਮਹੀਨਾ ਹੈ। ਇਸ ਤੋਂ ਸਾਫ ਹੁੰਦਾ ਹੈ ਕਿ ਭਾਰਤ `ਚ ਇਕ ਵੱਡੇ ਤਬਕੇ ਨੂੰ ਮਜ਼ਦੂਰੀ ਦੇ ਰੂਪ `ਚ ਸਹੀ ਭੁਗਤਾਨ ਨਹੀਂ ਕੀਤਾ ਜਾ ਰਿਹਾ।
ਅਜੀਮ ਪ੍ਰੇਮਜੀ ਯੂਨੀਵਰਸਿਟੀ ਦੇ ਸਕੂਲ ਆਫ ਲਿਬਰਲ ਸਟੱਡੀਜ਼, ਇਕਨਾਮਿਕਸ ਦੇ ਸਹਾਇਕ ਪ੍ਰੋਫਸਰ ਅਤੇ ਸਟੇਟ ਆਫ ਵਰਕਿੰਗ ਇੰਡੀਆ-2018 ਰਿਪੋਰਟ ਦੇ ਮੁੱਖ ਲੇਖਕ ਅਮਿਤ ਬਸੋਲੇ ਨੇ ਦੱਸਿਆ ਕਿ ਇਹ ਅੰਕੜੇ ਕਿਰਤ ਬਿਊਰੋ ਦੇ ਪੰਜ ਸਾਲਾ ਰੁਜ਼ਗਾਰ-ਬੇਰੁਜ਼ਗਾਰੀ ਸਰਵੇਖਣ (2015-2016) ਉਤੇ ਅਧਾਰਿਤ ਹਨ ਤੇ ਪੂਰੇ ਭਾਰਤ ਦੇ ਹਨ। ਉਨ੍ਹਾਂ ਕਿਹਾ ਕਿ ਮੈਟਰੋ ਸ਼ਹਿਰਾਂ `ਚ ਇਸ ਦੀ ਸਥਿਤੀ ਵੱਖ ਹੋਵੇਗੀ, ਕਿਉਂਕਿ ਪਿੰਡਾਂ ਅਤੇ ਛੋਟੇ ਸ਼ਹਿਰਾਂ ਦੀ ਤੁਲਨਾ ਵਿੱਚ ਇਨ੍ਹਾਂ ਸ਼ਹਿਰਾਂ `ਚ ਔਰਤਾਂ ਅਤੇ ਪੁਰਸ਼ਾਂ ਦੀ ਆਮਦਨੀ ਵੱਧ ਹੈ। ਸਟੇਟ ਆਫ ਵਰਕਿੰਗ ਇੰਡੀਆ-2018 ਰਿਪੋਰਟ ਦੇ ਮੁਤਾਬਕ ਚਿੰਤਾ ਦੀ ਗੱਲ ਇਹ ਹੈ ਕਿ ਉਸਾਰੀ ਖੇਤਰ `ਚ ਵੀ 90 ਫੀਸਦੀ ਉਦਯੋਗ ਮਜ਼ਦੂਰਾਂ ਨੂੰ ਘੱਟੋ ਘੱਟ ਵੇਤਨ ਤੋਂ ਹੇਠਾਂ ਮਜ਼ਦੂਰੀ ਮਿਲ ਰਹੀ ਹੈ। ਰਾਸ਼ਟਰੀ ਪੱਤਰ `ਤੇ ਮਹਿਲਾ ਬੇਰੁਜ਼ਗਾਰੀ ਦਰ ਜਿੱਥੇ 8.7 ਫੀਸਦੀ ਹੈ, ਉਥੇ ਪੁਰਸ਼ਾਂ ਵਿੱਚ ਇਹ ਦਰ ਚਾਰ ਫੀਸਦੀ ਹੈ। ਕੰਮ `ਚ ਲੱਗੇ ਹੋਏ ਵਿਅਕਤੀਆਂ ਵਿੱਚੋਂ ਜ਼ਿਆਦਾ ਵਿਅਕਤੀ ਸਵੈ ਰੁਜ਼ਗਾਰ `ਚ ਲਗੇ ਹੋਏ ਹਨ। ਕੌਮੀ ਪੱਧਰ `ਤੇ 46.6 ਫੀਸਦੀ ਕਿਰਤੀ ਸਵੈ ਰੁਜ਼ਗਾਰ `ਚ ਲੱਗੇ ਹੋਏ ਹਨ, ਇਸ ਤੋਂ ਬਾਅਦ 32.8 ਫੀਸਦੀ ਮੌਸਮੀ ਮਜ਼ਦੂਰ ਹਨ। ਅਧਿਐਨ ਮੁਤਾਬਕ ਭਾਰਤ `ਚ ਕੇਵਲ 17 ਫੀਸਦੀ ਵਿਅਕਤੀ ਵੇਤਨ `ਤੇ ਕੰਮ ਕਰਦੇ ਹਨ ਅਤੇ 3.7 ਫੀਸਦੀ ਠੇਕੇ `ਤੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼