Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਪੰਜੇ ਲਾਪਤਾ ਬੱਚੇ ਸਹੀ ਸਲਾਮਤ ਮਿਲੇ

October 03, 2019 06:14 AM

ਓਨਟਾਰੀਓ, 2 ਅਕਤੂਬਰ (ਪੋਸਟ ਬਿਊਰੋ) : ਜਿਨ੍ਹਾਂ ਪੰਜ ਬੱਚਿਆਂ ਸਬੰਧੀ ਐਂਬਰ ਐਲਰਟ ਜਾਰੀ ਕੀਤਾ ਗਿਆ ਸੀ ਉਹ ਬੱਚੇ ਸਹੀ ਸਲਾਮਤ ਮਿਲ ਗਏ ਹਨ। ਇਸ ਦੀ ਪੁਸ਼ਟੀ ਨਾਇਗਰਾ ਰੀਜਨਲ ਪੁਲਿਸ ਵੱਲੋਂ ਕੀਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਬਿਲਕੁਲ ਠੀਕ ਹੈ ਤੇ ਉਨ੍ਹਾਂ ਦਾ ਇਸ ਸਮੇਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਐਂਬਰ ਐਲਰਟ ਮੰਗਲਵਾਰ ਸ਼ਾਮ ਨੂੰ ਉਸ ਸਮੇਂ ਜਾਰੀ ਕੀਤਾ ਗਿਆ ਸੀ ਜਦੋਂ ਫੈਮਿਲੀ ਐਂਡ ਚਿਲਡਰਨ ਸਰਵਿਸਿਜ਼ ਨਾਇਗਰਾ ਵੱਲੋਂ 24 ਘੰਟਿਆਂ ਤੋਂ ਬੱਚਿਆਂ ਦੇ ਲਾਪਤਾ ਹੋਣ ਦੀ ਰਿਪੋਰਟ ਲਿਖਵਾਈ ਗਈ ਸੀ। ਐਂਬਰ ਐਲਰਟ ਤਾਂ ਮੰਗਲਵਾਰ ਰਾਤ ਨੂੰ ਹੀ ਖਤਮ ਕਰ ਦਿੱਤਾ ਗਿਆ ਸੀ ਪਰ ਉਸ ਸਮੇਂ ਤੱਕ ਬੱਚਿਆਂ ਦੇ ਥਹੁ ਟਿਕਾਣੇ ਦਾ ਪਤਾ ਨਹੀਂ ਸੀ ਲੱਗਿਆ।
ਬੁੱਧਵਾਰ ਦੁਪਹਿਰ ਨੂੰ ਪੁਲਿਸ ਵੱਲੋਂ ਇੱਕ ਨਿਊਜ਼ ਰਲੀਜ਼ ਜਾਰੀ ਕਰਕੇ ਆਖਿਆ ਗਿਆ ਕਿ ਉਨ੍ਹਾਂ ਨੂੰ ਬੱਚਿਆਂ ਦੇ ਪਿਤਾ ਦੇ ਟਿਕਾਣੇ ਦਾ ਪਤਾ ਲੱਗ ਗਿਆ ਹੈ। ਜਾਂਚਕਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਪਤਾ ਲੱਗ ਗਿਆ ਸੀ ਕਿ ਬੱਚਿਆਂ ਦਾ ਪਿਤਾ ਲਾਲ ਰੰਗ ਦੀ ਟੌਇਟਾ ਕੈਮੀਰ ਚਲਾ ਰਿਹਾ ਸੀ। ਫਿਰ ਜਾਂਚਕਾਰ ਰਿੱਜਵੇਅ ਦੇ ਇੱਕ ਪਤੇ ਉੱਤੇ 2 ਅਕਤੂਬਰ ਨੂੰ ਪਹੁੰਚੇ। ਜਿੱਥੇ ਇੱਕ ਕਿਰਾਏ ਦੀ ਕਾਟੇਜ ਦੇ ਬਾਹਰ ਉਹ ਲਾਲ ਰੰਗ ਦੀ ਗੱਡੀ ਪਾਰਕ ਕੀਤੀ ਹੋਈ ਮਿਲ ਗਈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਉਸੇ ਕਾਟੇਜ ਦੇ ਅੰਦਰ ਸਾਰੇ ਬੱਚੇ ਵੀ ਮਿਲ ਗਏ। ਨਾਇਗਰਾ ਰੀਜਨਲ ਪੁਲਿਸ ਵੱਲੋਂ ਇਸ ਮਸਲੇ ਨੂੰ ਸ਼ਾਂਤਮਈ ਤੇ ਸੁਰੱਖਿਅਤ ਢੰਗ ਨਾਲ ਹੱਲ ਕਰ ਲਏ ਜਾਣ ਲਈ ਕਮਿਊਨਿਟੀ ਵੱਲੋਂ ਕੀਤੀ ਮਦਦ ਵਾਸਤੇ ਉਨ੍ਹਾਂ ਦਾ ਸ਼ੁਕਰੀਆ ਅਦਾ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਬੱਚਿਆਂ ਦੇ ਪਿਤਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਪਰ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ