Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਐਮੇਜ਼ੌਨ ਨੇ ਬੋਲਟਨ ਵਿੱਚ ਖੋਲ੍ਹਿਆ ਨਵਾਂ ਫੁੱਲਫਿੱਲਮੈਂਟ ਸੈਂਟਰ

October 03, 2019 09:40 AM

ਓਨਟਾਰੀਓ, 2 ਅਕਤੂਬਰ (ਪੋਸਟ ਬਿਊਰੋ) : ਬੀਤੇ ਦਿਨੀਂ ਐਮੇਜ਼ੌਨ ਵੱਲੋਂ ਬੋਲਟਨ, ਓਨਟਾਰੀਓ ਵਿੱਚ ਆਪਣਾ ਨਵਾਂ ਫੁੱਲਫਿੱਲਮੈਂਟ ਸੈਂਟਰ ਖੋਲ੍ਹਿਆ ਗਿਆ। ਇਸ ਮੌਕੇ ਐਮੇਜ਼ੌਨ ਵੱਲੋਂ 800 ਫੁੱਲ ਟਾਈਮ ਸੀਜ਼ਨਲ ਜੌਬਜ਼ ਦਾ ਐਲਾਨ ਵੀ ਕੀਤਾ। ਇਸ ਫੈਸਿਲਿਟੀ ਉੱਤੇ ਕੰਮ ਕਰਨ ਵਾਲੇ ਲੋਕ ਬੁੱਕਜ਼, ਬੱਚਿਆਂ ਲਈ ਖਿਡੌਣੇ ਤੇ ਹੋਰ ਇਲੈਕਟ੍ਰੌਨਿਕਸ ਦਾ ਸਾਮਾਨ ਆਦਿ ਆਪਣੇ ਕਸਟਮਰਜ਼ ਲਈ ਪੈਕ ਕਰਕੇ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਨਗੇ।
ਐਮੇਜ਼ੌਨ ਦੇ ਇਸ ਬੋਲਟਨ ਫੁੱਲਫਿੱਲਮੈਂਟ ਸੈਂਟਰ ਦੇ ਜਨਰਲ ਮੈਨੇਜਰ ਅੰਸ਼ੁਮਨ ਕੁਮਾਰ ਨੇ ਆਖਿਆ ਕਿ ਅਸੀਂ ਬੋਲਟਨ ਤੇ ਨਾਲ ਲੱਗਦੀਆਂ ਕਮਿਊਨਿਟੀਜ਼ ਤੋਂ ਹੀ 800 ਨਵੇਂ ਐਸੋਸਿਏਟਜ਼ ਨੂੰ ਆਪਣੇ ਨਾਲ ਜੋੜਨ ਲਈ ਕਾਫੀ ਖੁਸ਼ ਹਾਂ। ਇਸ ਕੰਮ ਲਈ ਹਾਇਰ ਕੀਤੇ ਜਾਣ ਵਾਲੇ ਸਾਰੇ ਨਵੇਂ ਮੁਲਾਜ਼ਮਾਂ ਨੂੰ ਸ਼ੁਰੂਆਤੀ ਭੱਤਾ 15.75 ਡਾਲਰ ਦਿੱਤਾ ਜਾਵੇਗਾ ਤੇ ਇਸ ਦੇ ਨਾਲ ਹੀ 1500 ਡਾਲਰ ਸਾਈਨਿੰਗ ਬੋਨਸ ਵੀ ਦਿੱਤਾ ਜਾਵੇਗਾ। ਜਿਹੜੇ ਮੁਲਾਜ਼ਮ ਘੱਟੋ ਘੱਟ 40 ਘੰਟੇ ਕੰਮ ਕਰਨਗੇ ਉਹ ਓਵਰਟਾਈਮ ਤੇ ਹਾਲੀਡੇਅ ਪੇਅ ਲਈ ਯੋਗ ਹੋਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਐਮੇਜ਼ੌਨ ਦੀ ਸਾਈਟ amazon.com/torontojobs ਉੱਤੇ ਜਾਇਆ ਜਾ ਸਕਦਾ ਹੈ।
ਪਹਿਲੇ ਦਿਨ ਆਪਣੇ ਮੁਲਾਜ਼ਮਾਂ ਦੀ ਨੌਕਰੀ ਦੇ ਜਸ਼ਨ ਮਨਾਉਣ ਲਈ ਬੋਲਟਨ ਫੁੱਲਫਿੱਲਮੈਂਟ ਸੈਂਟਰ ਵਿਖੇ ਐਮੇਜ਼ੌਨ ਲੀਡਰਸਿ਼ੱਪ ਟੀਮ ਵੱਲੋਂ 180 ਐਸੋਸਿਏਟਸ ਤੇ ਟੀਮ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਲੀਡਰਸਿੱ਼ਪ ਟੀਮ ਵੱਲੋਂ ਪ੍ਰੈਜ਼ੈਂਟੇਸ਼ਨ ਦਿੱਤੀ ਗਈ ਤੇ ਕੇਕ ਵੀ ਕੱਟਿਆ ਗਿਆ। ਇਸ ਫੈਸਿਲਿਟੀ ਤੋਂ ਪਹਿਲਾਂ ਐਮੇਜ਼ੌਨ ਦੇ ਓਨਟਾਰੀਓ, ਬ੍ਰਿਟਿਸ਼ ਕੋਲੰਬੀਆ ਤੇ ਅਲਬਰਟਾ ਵਿੱਚ ਅਜਿਹੇ ਫੁੱਲਫਿੱਲਮੈਂਟ ਸੈਂਟਰ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ