Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕਿਊਬਿਕ ਵਿੱਚ ਕੈਂਪੇਨ ਦੌਰਾਨ ਜਗਮੀਤ ਸਿੰਘ ਨੂੰ ਪੱਗ ਨਾ ਬੰਨ੍ਹਣ ਦੀ ਦਿੱਤੀ ਗਈ ਸਲਾਹ

October 03, 2019 09:40 AM

ਟੋਰਾਂਟੋ, 2 ਅਕਤੂਬਰ (ਪੋਸਟ ਬਿਊਰੋ) : ਕਿਊਬਿਕ ਵਿੱਚ ਧਾਰਮਿਕ ਚਿੰਨ੍ਹਾਂ ਦੀ ਬਹਿਸ ਅਜੇ ਵੀ ਜਾਰੀ ਹੋਣ ਕਾਰਨ ਵੋਟਰਜ਼ ਵੰਡੇ ਜਾ ਰਹੇ ਹਨ, ਇਸ ਦੌਰਾਨ ਮਾਂਟਰੀਅਲ ਵਿੱਚ ਆਪਣੀ ਕੈਂਪੇਨ ਦੌਰਾਨ ਐਨਡੀਪੀ ਆਗੂ ਜਗਮੀਤ ਸਿੰਘ ਦਾ ਸਾਹਮਣਾ ਇੱਕ ਅਜਿਹੇ ਵਿਅਕਤੀ ਨਾਲ ਹੋਇਆ ਜਿਸ ਨੇ ਉਨ੍ਹਾਂ ਨੂੰ ਪੱਗ ਬੰਨ੍ਹਣੀ ਬੰਦ ਕਰਨ ਦਾ ਸੁਝਾਅ ਦਿੱਤਾ।
ਜਗਮੀਤ ਸਿੰਘ ਬੁੱਧਵਾਰ ਸਵੇਰੇ ਐਟਵਾਟਰ ਮਾਰਕਿਟ ਵਿੱਚ ਦੁਕਾਨਦਾਰਾਂ ਨਾਲ ਮੁਲਾਕਾਤ ਕਰ ਰਹੇ ਸਨ ਜਦੋਂ ਇੱਕ ਵਿਅਕਤੀ ਉਨ੍ਹਾਂ ਕੋਲ ਆਇਆ ਤੇ ਉਸ ਨੇ ਉਨ੍ਹਾਂ ਦੀ ਦਿੱਖ ਬਾਰੇ ਉਨ੍ਹਾਂ ਨੂੰ ਸਲਾਹ ਦਿੱਤੀ। ਉਸ ਵਿਅਕਤੀ ਨੇ ਜਗਮੀਤ ਸਿੰਘ ਨੂੰ ਆਖਿਆ ਕਿ ਜੇ ਤੁਸੀਂ ਆਪਣੀ ਪੱਗ ਉਤਾਰ ਦਿਓਂ ਤਾਂ ਤੁਸੀਂ ਕੈਨੇਡੀਅਨ ਲੱਗਣ ਲੱਗੋਂਗੇ। ਇਸ ਉੱਤੇ ਜਗਮੀਤ ਸਿੰਘ ਨੇ ਮੁਸਕੁਰਾਉਂਦਿਆਂ ਹੋਇਆਂ ਉਸ ਵਿਅਕਤੀ ਨੂੰ ਹਲੀਮੀ ਨਾਲ ਜਵਾਬ ਦਿੱਤਾ ਕਿ ਕੈਨੇਡੀਅਨ ਹਰ ਤਰ੍ਹਾਂ ਦੇ ਲੋਕ ਲੱਗ ਸਕਦੇ ਹਨ। ਇਹੋ ਕੈਨੇਡਾ ਦੀ ਖੂਬਸੂਰਤੀ ਹੈ। ਫਿਰ ਉਸ ਵਿਅਕਤੀ ਨੇ ਕੋਈ ਹੋਰ ਗੱਲ ਜਗਮੀਤ ਸਿੰਘ ਨੂੰ ਆਖੀ ਜਿਸ ਉੱਤੇ ਉਨ੍ਹਾਂ ਆਖਿਆ ਕਿ ਉਹ ਇਸ ਨਾਲ ਸਹਿਮਤ ਨਹੀਂ ਹਨ।
ਫਿਰ ਉਸ ਵਿਅਕਤੀ ਨੇ ਅੱਗੇ ਗੱਲ ਕਰਨੀ ਜਾਰੀ ਰੱਖਦਿਆਂ ਆਖਿਆ ਕਿ ਰੋਮ ਵਿੱਚ ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਰੋਮਨ ਕਰਦੇ ਹਨ। ਇਸ ਮੌਕੇ ਜਗਮੀਤ ਸਿੰਘ ਨੇ ਉੱਤਰ ਦਿੱਤਾ ਪਰ ਇਹ ਕੈਨੇਡਾ ਹੈ। ਤੁਸੀਂ ਉਹ ਸੱਭ ਕਰ ਸਕਦੇ ਹੋਂ ਜੋ ਤੁਸੀਂ ਕਰਨਾ ਚਾਹੁੰਦੇ ਹੋਂ। ਜਿ਼ਕਰਯੋਗ ਹੈ ਕਿ ਮਾਰਕਿਟ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਗਮੀਤ ਸਿੰਘ ਨੇ ਆਖਿਆ ਕਿ ਕੈਨੇਡਾ ਵਿੱਚ ਵੱਖ ਵੱਖ ਕਮਿਊਨਿਟੀਜ਼ ਵਿੱਚ ਰਹਿੰਦਿਆਂ ਸਾਰੀ ਉਮਰ ਉਨ੍ਹਾਂ ਨੂੰ ਪੱਖ ਪਾਤ ਦਾ ਹੀ ਸਾਹਮਣਾ ਕਰਨਾ ਪਿਆ। ਇਸ ਪ੍ਰੈੱਸ ਕਾਨਫਰੰਸ ਤੋਂ ਤੁਰੰਤ ਬਾਅਦ ਹੀ ਉਨ੍ਹਾਂ ਦਾ ਸਾਹਮਣਾ ਇਸ ਵਿਅਕਤੀ ਨਾਲ ਹੋਇਆ।
ਉਨ੍ਹਾਂ ਆਖਿਆ ਕਿ ਸਾਡੇ ਦੇਸ਼ ਵਿੱਚ ਬਹੁਤ ਹੀ ਪਿਆਰੀਆਂ ਕਮਿਊਨਿਟੀਜ਼ ਹਨ ਜਿਹੜੀਆਂ ਸੱਭ ਦਾ ਦਿਲ ਖੋਲ੍ਹ ਕੇ ਸਵਾਗਤ ਕਰਦੀਆਂ ਹਨ ਤੇ ਪਿਆਰ ਨਾਲ ਰਹਿੰਦੀਆਂ ਹਨ। ਪਰ ਇਨ੍ਹਾਂ ਸਾਰੀਆਂ ਕਮਿਊਨਿਟੀਜ਼ ਵਿੱਚ ਵੀ ਕਿਤੇ ਨਾਲ ਕਿਤੇ ਨਸਲਵਾਦ ਕੈਨੇਡਾ ਭਰ ਵਿੱਚ ਮੌਜੂਦ ਹੈ। ਇਸ ਲਈ ਲੋਕਾਂ ਨੂੰ ਆਪਣੀ ਦਿੱਖ ਕਾਰਨ ਕਈ ਤਰ੍ਹਾਂ ਦੇ ਪੱਖਪਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਜਗਮੀਤ ਸਿੰਘ ਨੇ ਟਵਿੱਟਰ ਉੱਤੇ ਇਸ ਘਟਨਾ ਦਾ ਜਿ਼ਕਰ ਕੀਤਾ ਤੇ ਇਸ ਦਾ ਵੀਡੀਓ ਵੀ ਸਾਂਝਾ ਕੀਤਾ ਤੇ ਨਾਲ ਹੀ ਇਹ ਸੁਨੇਹਾ ਵੀ ਦਿੱਤਾ ਕਿ ਤੁਸੀਂ ਜੋ ਹੋਂ ਉਸ ਤਰ੍ਹਾਂ ਦੇ ਹੀ ਰਹੋ, ਅਸੀਂ ਸਾਰੇ ਹੀ ਇੱਕ ਦੂਜੇ ਨਾਲ ਜੁੜੇ ਹੋਏ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ