Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪ੍ਰਵਾਸੀ ਭਾਰਤੀ ਸਿੱਖਾਂ ਨੂੰ ਪਾਕਿ 45 ਦਿਨਾਂ ਵਾਲਾ ਮਲਟੀਪਲ ਵੀਜ਼ਾ ਜਾਰੀ ਕਰੇਗਾ

October 03, 2019 09:45 AM

ਇਸਲਾਮਾਬਾਦ, 2 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਇਹ ਐਲਾਨ ਕੀਤਾ ਹੈ ਕਿ ਪਾਕਿ ਸਰਕਾਰ ਵੱਲੋਂ ਭਾਰਤੀ ਪਾਸਪੋਰਟ ਤੋਂ ਇਲਾਵਾ ਵਿਦੇਸ਼ੀ ਪਾਸਪੋਰਟ ਰੱਖਣ ਵਾਲੇ ਸਿੱਖਾਂ ਨੂੰ 45 ਦਿਨਾਂ ਦਾ ਮਲਟੀਪਲ ਵੀਜ਼ਾ ਜਾਰੀ ਕੀਤਾ ਜਾਵੇਗਾ।
ਘੱਟ ਗਿਣਤੀਆਂ ਦੇ ਮਾਮਲਿਆਂ ਅਤੇ ਮਨੁੱਖੀ ਅਧਿਕਾਰਾਂ ਬਾਰੇ ਮੰਤਰੀ ਅਜ਼ਾਜ਼ ਆਲਮ ਅਤੇ ਐਮ ਪੀ ਏ ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਦੀ ਅਗਵਾਈ ਵਾਲੇ ਇੱਕ ਵਫਦ ਨਾਲ ਗੱਲਬਾਤ ਦੌਰਾਨ ਗਵਰਨਰ ਸਰਵਰ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਿੱਖਾਂ, ਜਿਨ੍ਹਾਂ ਦੇ ਕੋਲ ਵਿਦੇਸ਼ੀ ਪਾਸਪੋਰਟ ਹਨ, ਲਈ 45 ਦਿਨਾਂ ਦਾ ਮਲਟੀਪਲ ਐਂਟਰੀ ਵੀਜ਼ਾ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਭਾਰਤੀ ਸਿੱਖ ਇਸ ਸਮੇਂ ਵਿਦੇਸ਼ਾਂ 'ਚ ਰਹਿ ਰਹੇ ਹਨ, ਪਰ ਉਨ੍ਹਾਂ ਦੇ ਪਰਵਾਰ ਭਾਰਤ 'ਚ ਰਹਿੰਦੇ ਹਨ, ਉਹ ਵੀ ਇਸ ਸੁਵਿਧਾ ਦਾ ਲਾਭ ਲੈ ਸਕਣਗੇ। ਉਨ੍ਹਾਂ ਐਲਾਨ ਕੀਤਾ ਕਿ ਪ੍ਰਵਾਸੀ ਭਾਰਤੀ ਸਿੱਖਾਂ ਲਈ ਪਾਕਿਸਤਾਨ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੇ ਲਈ ਉਚ ਪੱਧਰੀ ਬੱਸ ਸੇਵਾਵਾਂ ਵੀ ਪੇਸ਼ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਕਿ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਦੌਰਾਨ ਪਾਕਿਸਤਾਨ ਗ੍ਰਹਿ ਮੰਤਰਾਲੇ ਦੇ ਇੱਕ ਸੈਕਸ਼ਨ ਅਫਸਰ (ਇੰਡੀਆ-1) ਮੁਹੰਦਮ ਸਲਮਾਨ ਮਲਿਕ ਨੇ ਪਾਕਿ ਦੀਆਂ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਕਿਹਾ ਕਿ ਮੰਤਰਾਲੇ ਨੇ ਅੱਜ 175 ਦੇਸ਼ਾਂ ਲਈ ਆਨਲਾਈਨ ਵੀਜ਼ਾ ਪੋਰਟਲ ਸ਼ੁਰੂ ਕੀਤਾ ਹੈ। ਇਸ ਨਾਲ ਉਨ੍ਹਾਂ ਵਪਾਰੀਆਂ ਅਤੇ ਸੈਰ-ਸਪਾਟਾ ਦੇ ਚਾਹਵਾਨਾਂ ਨੂੰ ਭਾਰੀ ਲਾਭ ਪਹੁੰਚੇਗਾ, ਜੋ ਵੱਖ-ਵੱਖ ਉਦੇਸ਼ਾਂ ਲਈ ਪਾਕਿਸਤਾਨ ਆਉਣਾ ਚਾਹੁੰਦੇ ਹਨ। ਉਕਤ ਨੋਟੀਫਿਕੇਸ਼ਨ ਅਨੁਸਾਰ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾਂ 'ਤੇ ਆਉਣ ਵਾਲੇ ਸਿੱਖ ਯਾਤਰੂਆਂ ਲਈ ਇਸੇ ਪੋਰਟਲ 'ਚ ਵੱਖਰੀ ਕੈਟਾਗਰੀ ਬਣਾਉਣ ਬਾਰੇ ਵਿਚਾਰ ਹੋ ਰਿਹਾ ਹੈ। ਇਸ ਰਾਹੀਂ ਉਨ੍ਹਾਂ ਨੂੰ ਵਿਸ਼ੇਸ਼ ਧਾਰਮਿਕ ਵੀਜ਼ਾ ਅਤੇ ਆਨ ਲਾਇਨ ਵੀਜ਼ਾ ਦਿੱਤਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਪਾਕਿ ਵੱਲੋਂ ਸਿੱਖਾਂ ਦੀ ਸਹੂਲਤ ਲਈ ਵੱਖ-ਵੱਖ ਦੇਸ਼ ਵਿਚਲੇ ਪਾਕਿਸਤਾਨੀ ਦੁਤਘਰਾਂ 'ਚ ਵਿਸ਼ੇਸ਼ ਟੂਰਿਜ਼ਮ ਡੈਸਕ ਬਣਾਏ ਜਾਣਗੇ, ਜੋ ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹਾਇਤਾ ਕਰਨਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ