Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਹਾਰਵਰਡ ਦੇ ਦਾਖ਼ਲੇ ਲਈ ਭਾਰਤੀ ਮੂਲ ਦੇ ਵਿਦਿਆਰਥੀਆਂ ਨਾਲ ਵਿਤਕਰਾ ਨਹੀਂ

October 04, 2019 07:37 AM

ਨਿਊਯਾਰਕ, 3 ਅਕਤੂਬਰ (ਪੋਸਟ ਬਿਊਰੋ)- ਭਾਰਤ ਵਿੱਚ ਕਾਲਜ ਦੇ ਦਾਖ਼ਲੇ ਦੇ ਰਾਖਵੇਂਕਰਨ ਦੇ ਕੇਸ ਵਿੱਚ ਅਮਰੀਕਾ ਦੇ ਇਕ ਫੈਡਰਲ ਜੱਜ ਨੇ ਭਾਰਤੀ ਤੇ ਹੋਰ ਏਸ਼ੀਆਈ ਮੂਲ ਦੇ ਵਿਦਿਆਰਥੀਆਂ ਦੇ ਖ਼ਿਲਾਫ਼ ਫ਼ੈਸਲਾ ਦੇ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਹਾਰਵਰਡ ਯੂਨੀਵਰਸਿਟੀ ਦੇ ਖ਼ਿਲਾਫ਼ ਦਾਖ਼ਲੇ ਵਿੱਚ ਉਨ੍ਹਾਂ ਨਾਲ ਵਿਤਕਰਾ ਕਰਨ ਤੇ ਹੋਰ ਨਸਲਾਂ ਦੇ ਵਿਦਿਆਰਥੀਆਂ ਨੂੰ ਪਹਿਲ ਦੇਣ ਦਾ ਦੋਸ਼ ਲਾਇਆ ਸੀ।
ਜੱਜ ਐਲਿਸਨ ਬਰੋਜ ਨੇ ਮੰਗਲਵਾਰ ਨੂੰ ਦਿੱਤੇ ਫ਼ੈਸਲੇ ਵਿੱਚ ਕਿਹਾ ਹੈ ਕਿ ਉੱਚ ਵਿੱਦਿਅਕ ਅਤੇ ਸਮਾਜਿਕ ਮਾਣ ਮਰਿਆਦਾ ਵਾਲੀ ਯੂਨੀਵਰਸਿਟੀ ਵਿੱਚ ਦਾਖ਼ਲਾ ਨੀਤੀ ਏਸ਼ੀਆਈ ਲੋਕਾਂ ਖ਼ਿਲਾਫ਼ ਨਸਲੀ ਦੁਸ਼ਮਣੀ ਜਾਂ ਸੁਚੇਤ ਧਾਰਨਾ ਤੋਂ ਪ੍ਰੇਰਿਤ ਨਹੀਂ ਅਤੇ ਇਹ ਨਸਲੀ ਵਿੰਭਿਨਤਾ ਨੂੰ ਉਤਸ਼ਾਹਤ ਕਰਨ ਲਈ ਸੀ। ਅਦਾਲਤ ਦੇ ਪਹਿਲੇ ਫ਼ੈਸਲੇ ਵਿੱਚ ਭਾਰਤ ਦੇ ਜਾਤ ਆਧਾਰਤ ਕੋਟੇ ਵਾਂਗ ਨਸਲ ਆਧਾਰਤ ਕੋਟੇ ਨੂੰ ਗ਼ੈਰ ਕਾਨੂੰਨੀ ਕਿਹਾ ਗਿਆ ਸੀ।
ਹਾਰਵਰਡ ਵਰਗੀਆਂ ਯੂਨੀਵਰਸਿਟੀਆਂ ਨੇ ਆਮ ਦਾਖ਼ਲਾ ਪ੍ਰੀਖਿਆ ਦੇ ਨੰਬਰਾਂ ਦੇ ਨਾਲ ਹੋਰ ਮਾਪਦੰਡਾਂ ਨੂੰ ਵਧੇਰੇ ਅਹਿਮੀਅਤ ਦੇ ਕੇ ਦਾਖ਼ਲੇ ਵਿੱਚ ਏਸ਼ੀਆਈ ਮੂਲ ਦੇ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਹੜੇ ਦਾਖ਼ਲਾ ਪ੍ਰੀਖਿਆ ਵਿੱਚ ਵਧੇਰੇ ਅੰਕ ਹਾਸਲ ਕਰਦੇ ਹਨ। ਟਰੰਪ ਪ੍ਰਸ਼ਾਸਨ ਨੇ ਅਦਾਲਤ ਵਿੱਚ ਏਸ਼ੀਆਈ ਮੂਲ ਦੇ ਵਿਦਿਆਰਥੀਆਂ ਦਾ ਸਮਰਥਨ ਕੀਤਾ ਸੀ ਅਤੇ ਪ੍ਰਸ਼ਾਸਨ ਨੇ ਕਿਹਾ ਸੀ ਕਿ ਕਿਸੇ ਵੀ ਅਮਰੀਕੀ ਵਿਦਿਆਰਥੀ ਨੂੰ ਉਸ ਦੀ ਨਸਲ ਦੇ ਆਧਾਰ ਉੱਤੇ ਸਕੂਲਾਂ ਵਿੱਚ ਦਾਖ਼ਲਾ ਦੇਣ ਤੋਂ ਰੋਕਿਆ ਨਹੀਂ ਜਾ ਸਕਦਾ।
ਏਸ਼ੀਆਈ ਵਿਦਿਆਰਥੀਆਂ ਵੱਲੋਂ ਕੇਸ ਕਰਨ ਵਾਲੇ ਸੰਗਠਨ ਸਟੂਡੈਂਟਸ ਫਾਰ ਫੇਅਰ ਐਡਮਿਸ਼ਨ ਨੇ ਕਿਹਾ ਹੈ ਕਿ ਲੋੜ ਪੈਣ ਉੱਤੇ ਉਹ ਸੁਪਰੀਮ ਕੋਰਟ ਤਕ ਇਹ ਲੜਾਈ ਲੜੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ