Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਪਾਕਿ ਦੇ ਸਿੰਧ 'ਚ ਫਿਰ ਤਿੰਨ ਹਿੰਦੂ ਕੁੜੀਆਂ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਾਇਆ

October 04, 2019 07:42 AM

ਕਰਾਚੀ, 3 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਿਤ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਲਗਾਤਾਰ ਜ਼ੋਰ ਫੜੀ ਜਾ ਰਹੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਸ਼ਮ੍ਹਾ ਮੇਘਵਾਰ, ਅਨੀਤਾ ਕੋਹਲੀ ਅਤੇ ਆਰਤੀ ਠਾਕੁਰ(13) ਨੂੰ ਅਗਵਾ ਕਰਕੇ ਉਨ੍ਹਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਏ ਜਾਣ ਦੀ ਖਬਰ ਆਈ ਹੈ। ਸ਼ਮ੍ਹਾ ਮੇਘਵਾਰ ਇੱਕ ਬੱਚੇ ਦੀ ਮਾਂ ਹੈ, ਉਸ ਨੂੰ ਅਣਪਛਾਤੇ ਲੋਕਾਂ ਨੇ ਬੱਚੇ ਸਮੇਤ ਅਗਵਾ ਕੀਤਾ ਸੀ, ਪਰ ਇਸ ਦੇ ਕੁਝ ਘੰਟੇ ਬਾਅਦ ਉਥੋਂ ਦੀ ਸਥਾਨਕ ਪੁਲਸ ਨੇ ਪੀੜਤ ਦੇ ਪਤੀ ਨੂੰ ਦੱਸਿਆ ਕਿ ਉਸ ਦਾ ਮਿਲਣਾ ਸੰਭਵ ਨਹੀਂ।
ਇੱਕ ਹੋਰ ਕੇਸ 'ਚ ਸੂਬੇ ਦੇ ਹੈਦਰਾਬਾਦ ਸ਼ਹਿਰ ਤੋਂ ਅਗਵਾ ਕੀਤੀ ਗਈ ਆਰਤੀ ਠਾਕੁਰ ਦੇ ਪਿਤਾ ਵਗੂ ਠਾਕੁਰ ਨੇ ਦੱਸਿਆ ਕਿ ਉਸ ਦੀ ਨਾਬਾਲਗ ਪੁੱਤਰੀ ਨੂੰ ਉਸ ਦੀਆਂ ਅੱਖਾਂ ਸਾਹਮਣੇ ਉਮੇਰ ਅਲੀ ਨਾਂਅ ਦੇ ਮੁਸਲਿਮ ਨੌਜਵਾਨ ਨੇ ਅਗਵਾ ਕੀਤਾ। ਆਰਤੀ ਨੇ ਆਪਣੀ ਇੱਛਾ ਨਾਲ ਇਸਲਾਮ ਕਬੂਲ ਕਰਕੇ ਉਕਤ ਨੌਜਵਾਨ ਨਾਲ ਨਿਕਾਹ ਕਰ ਲਿਆ ਹੈ। ਅਗਵਾਕਾਰਾਂ ਦੇ ਕਬਜ਼ੇ 'ਚੋਂ ਭੱਜ ਕੇ ਆਪਣੇ ਪਿਤਾ ਕੋਲ ਪੁੱਜੀ ਅਨੀਤਾ ਕੋਹਲੀ ਪੁੱਤਰੀ ਨਾਨਾ ਕੋਹਲੀ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਾਉਣ ਵਾਲੇ ਅਬਦੁਲ ਕਾਦਰ, ਬਾਖਲ, ਨੇਕ ਮੁਹੰਮਦ ਤੇ ਸੁਲੇਮਾਨ ਨੇ ਦੋਸ਼ ਲਾਇਆ ਹੈ ਕਿ ਅਨੀਤਾ ਆਪਣੀ ਇੱਛਾ ਨਾਲ ਰਹਿ ਰਹੀ ਸੀ। ਪੀੜਤ ਨੇ ਪੁਲਸ ਨੂੰ ਦੱਸਿਆ ਕਿ ਉਹ ਅਗਵਾਕਾਰ ਉਸ ਦਾ ਜਬਰੀ ਧਰਮ ਪਰਿਵਰਤਨ ਕਰਵਾ ਕੇ ਸਮੂਹਿਕ ਤੌਰ 'ਤੇ ਪਿਛਲੇ ਲਗੱਪਗ ਇਕ ਹਫਤੇ ਤੋਂ ਉਸ ਨਾਲ ਬਲਾਤਕਾਰ ਕਰ ਰਹੇ ਸਨ।
ਇਸ ਬਾਰੇ ਪਾਕਿ ਦੇ ਮਨੁੱਖੀ ਅਧਿਕਾਰ ਸੰਗਠਨ ਦੀ ਕਾਰਕੁਨ ਬੀਬੀ ਮੰਗਲਾ ਸ਼ਰਮਾ ਨੇ ਕਿਹਾ ਕਿ ਬਹੁਤੇ ਕੇਸਾਂ 'ਚ ਧਰਮ ਪਰਿਵਰਤਨ ਨੂੰ ਸਵਾਬ ਦਾ ਕੰਮ ਮੰਨ ਕੇ ਅਦਾਲਤਾਂ ਤੇ ਪੁਲਸ ਵਲੋੋਂ ਮੁਲਜ਼ਮ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। 90 ਫੀਸਦੀ ਕੇਸਾਂ 'ਚ ਧਰਮ ਪਰਿਵਾਰਤਨ ਤੇ ਨਿਕਾਹ ਉਪਰੰਤ 4-5 ਮਹੀਨਿਆਂ ਬਾਅਦ ਲੜਕੀ ਨੂੰ ਛੱਡ ਦਿੱਤਾ ਜਾਂਦਾ ਹੈ ਤੇ ਫਿਰ ਉਨ੍ਹਾਂ ਦਾ ਆਪਣਾ ਪਰਵਾਰ ਵੀ ਬਦਨਾਮੀ ਦੇ ਡਰੋਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ। ਉਸ ਵੇਲੇ ਜਾਂ ਤਾਂ ਅਜਿਹੀਆਂ ਲੜਕੀਆਂ ਨੂੰ ਮਾਰ ਦਿੱਤਾ ਜਾਂਦਾ ਹੈ ਜਾਂ ਉਹ ਮਜਬੂਰਨ ਵੇਸ਼ਵਾ-ਘਰ 'ਚ ਪਹੁੰਚ ਜਾਂਦੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ