Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕੰਜ਼ਿਊਮਰ ਫੋਰਮ ਵਿੱਚ ਇੰਪਰੂਵਮੈਂਟ ਟਰੱਸਟ ਪੰਜ ਹੋਰ ਕੇਸ ਹਾਰ ਗਿਆ

October 04, 2019 07:54 AM

ਜਲੰਧਰ, 3 ਅਕਤੂਬਰ (ਪੋਸਟ ਬਿਊਰੋ)- ਬੀਬੀ ਭਾਨੀ ਕੰਪਲੈਕਸ ਦੇ ਵਿਵਾਦ ਵਿੱਚ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਜ਼ਿਲਾ ਕੰਜ਼ਿਊਮਰ ਫੋਰਮ ਵਿੱਚ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੱਕ ਅਕਤੂਬਰ ਦੇ ਜ਼ਿਲਾ ਕੰਜ਼ਿਊਮਰ ਫੋਰਮ ਦੇ ਪ੍ਰੈਜ਼ੀਡੈਂਟ ਕਰਨੈਲ ਸਿੰਘ ਅਤੇ ਮੈਂਬਰ ਜਯੋਤਸਨਾ ਨੇ ਪੰਜ ਕੇਸਾਂ ਵਿੱਚ ਅਲਾਟੀਆਂ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਇਸ ਵਿੱਚ ਗਾਂਧੀ ਵਿਹਾਰ ਦੇ ਡੀ ਸੀ ਗੁਪਤਾ ਨੂੰ ਪ੍ਰਿੰਸੀਪਲ ਅਮਾਊਂਟ 1,55,149 ਰੁਪਏ, ਮੁਆਵਜ਼ਾ 30 ਹਜ਼ਾਰ ਅਤੇ ਅਦਾਲਤੀ ਖਰਚ ਦੇ ਪੰਜ ਹਜ਼ਾਰ ਅਤੇ ਵਿਆਜ਼ ਰਾਸ਼ੀ ਮਿਲਾ ਕੇ ਕੁੱਲ 3,60,149 ਰੁਪਏ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਜੀਤ ਐਵੇਨਿਊ ਕਪੂਰਥਲਾ ਦੇ ਕੈਪਟਨ ਗੁਰਮੀਤ ਸਿੰਘ ਨੂੰ 11,68,100 ਰੁਪਏ ਅਤੇ ਰਾਜਾ ਗਾਰਡਨ ਦੇ ਸੁਨੀਲ ਭਾਟੀਆ ਨੂੰ 11,68,000 ਰੁਪਏ ਦੇਣ ਦਾ ਹੁਕਮ ਦਿੱਤਾ ਹੋਇਆ ਹੈ। ਬਸਤੀ ਸ਼ੇਖ ਦੇ ਗੋਪਾਲ ਕ੍ਰਿਸ਼ਨ ਨੂੰ 6,26,422 ਦੀ ਪ੍ਰਿੰਸੀਪਲ ਅਮਾਊਂਟ, 30 ਹਜ਼ਾਰ ਰੁਪਏ ਮੁਆਵਜ਼ਾ ਦੇ ਨਾਲ ਹੀ ਪੰਜ ਹਜ਼ਾਰ ਵਕੀਲੀ ਖਰਚ ਅਤੇ ਵਿਆਜ ਸਮੇਤ ਕੁੱਲ 12,61,422 ਰੁਪਏ ਦੇਣ ਅਤੇ ਬਸ਼ੀਰਪੁਰਾ ਦੇ ਹਰਪ੍ਰੀਤ ਸਿੰਘ ਨੂੰ 3,79,257 ਪ੍ਰਿੰਸੀਪਲ ਅਮਾਊਂਟ, 30 ਹਜ਼ਾਰ ਰੁਪਏ ਮੁਆਵਜ਼ਾ, ਪੰਜ ਹਜ਼ਾਰ ਰੁਪਏ ਵਕੀਲ ਖਰਚ ਅਤੇ ਵਿਆਜ ਸਮੇਤ ਕੁੱਲ 76,43,57 ਰੁਪਏ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਰਥਿਕ ਤੰਗੀ ਵਿੱਚ ਫਸੇ ਹੋਏ ਟਰੱਸਟ ਉਤੇ ਕਈ ਕੇਸ ਹਾਰਨ ਨਾਲ ਲੱਖਾਂ ਰੁਪਏ ਦਾ ਬੋਝ ਪੈ ਗਿਆ ਹੈ। ਸਹੀ ਸਮੇਂ ਫਲੈਟ ਨਾ ਮਿਲਣ ਕਾਰਨ ਅਲਾਟੀ ਫੋਰਮ ਦਾ ਦਰਵਾਜ਼ਾ ਖੜਕਾ ਰਹੇ ਹਨ। ਜ਼ਿਲਾ ਕੰਜ਼ਿਊਮਰ ਫੋਰਮ ਤੋਂ ਅਲਾਟੀ ਐਸੋਸੀਏਸ਼ਨ 38 ਕੇਸ ਜਿੱਤ ਚੁੱਕੀ ਹੈ। ਅਜੇ 62 ਕੇਸ ਵਿਚਾਰ ਅਧੀਨ ਹਨ। ਸਟੇਟ ਕੰਜ਼ਿਊਮਰ ਫੋਰਮ ਵਿੱਚ ਵੀ ਐਸੋਸੀਏਸ਼ਨ ਦੇ ਹੱਕ ਵਿੱਚ 13 ਕੇਸਾਂ ਦੀ ਸੁਣਵਾਈ ਹੋ ਚੁੱਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ