Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਚਾਈਲਡ ਬੈਨੇਫਿਟ ਪ੍ਰੋਗਰਾਮ ਸਬੰਧੀ ਕੀਤੀਆਂ ਕਟੌਤੀਆਂ ਵਾਪਿਸ ਲੈ ਰਹੀ ਹੈ ਫੋਰਡ ਸਰਕਾਰ

October 04, 2019 08:03 AM

ਟੋਰਾਂਟੋ, 3 ਅਕਤੂਬਰ (ਪੋਸਟ ਬਿਊਰੋ) : ਪ੍ਰੋਵਿੰਸ ਦੇ ਸੋਸ਼ਲ ਅਸਿਸਟੈਂਸ ਪ੍ਰੋਗਰਾਮਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਓਨਟਾਰੀਓ ਸਰਕਾਰ ਵੱਲੋਂ ਚਾਈਲਡ ਬੈਨੇਫਿਟ ਪ੍ਰੋਗਰਾਮ ਸਬੰਧੀ ਕੀਤੀਆਂ ਕਟੌਤੀਆਂ ਨੂੰ ਵਾਪਿਸ ਲਿਆ ਜਾ ਰਿਹਾ ਹੈ। ਇਸ ਫੈਸਲੇ ਨਾਲ ਘੱਟ ਆਮਦਨ ਵਾਲੇ ਪਰਿਵਾਰਾਂ ਤੇ ਰਫਿਊਜੀ ਦਾਅਵੇਦਾਰਾਂ ਨੂੰ ਮਦਦ ਮਿਲੇਗੀ।
ਸੋਸ਼ਲ ਸਰਵਿਸਿਜ਼ ਮੰਤਰੀ ਦੇ ਤਰਜ਼ਮਾਨ ਟੌਡ ਸਮਿੱਥ ਵੱਲੋਂ ਵੀਰਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ 67 ਮਿਲੀਅਨ ਡਾਲਰ ਦੇ ਸਾਲਾਨਾ ਪ੍ਰੋਗਰਾਮ ਟਰਾਂਜਿ਼ਸ਼ਨ ਚਾਈਲਡ ਬੈਨੇਫਿਟ ਨੂੰ ਖਤਮ ਨਹੀਂ ਕਰ ਰਹੀ। ਕ੍ਰਿਸਟੀਨ ਵੁੱਡ ਨੇ ਇੱਕ ਬਿਆਨ ਵਿੱਚ ਆਖਿਆ ਕਿ ਬਹੁਤ ਸੋਚ ਵਿਚਾਰ ਕਰਨ ਤੋਂ ਬਾਅਦ ਸਰਕਾਰ ਇਸ ਨਤੀਜੇ ਉੱਤੇ ਪਹੁੰਚੀ ਹੈ ਕਿ ਇਹ ਪ੍ਰੋਗਰਾਮ ਆਪਣੇ ਮੌਜੂਦਾ ਰੂਪ ਵਿੱਚ ਹੀ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਓਨਟਾਰੀਓ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਾਡੀ ਸਰਕਾਰ ਲਗਾਤਾਰ ਆਪਣੇ ਪ੍ਰੋਗਰਾਮਾਂ ਦਾ ਮੁਲਾਂਕਣ ਕਰਦੀ ਰਹਿੰਦੀ ਹੈ।
ਚਾਈਲਡ ਬੈਨੇਫਿਟ ਪ੍ਰੋਗਰਾਮ, ਜੋ ਕਿ ਘੱਟ ਆਮਦਨ ਵਾਲੇ ਅਜਿਹੇ ਪਰਿਵਾਰਾਂ ਨੂੰ ਮਹੀਨੇ ਦੇ 230 ਡਾਲਰ ਮੁਹੱਈਆ ਕਰਵਾਉਂਦਾ ਹੈ ਜਿਹੜੇ ਕੋਈ ਹੋਰ ਚਾਈਲਡ ਬੈਨੇਫਿਟਸ ਨਹੀਂ ਲੈ ਰਹੇ, ਪਹਿਲੀ ਨਵੰਬਰ ਤੋਂ ਖਤਮ ਹੋਣ ਜਾ ਰਿਹਾ ਸੀ। ਇਸ ਤੋਂ ਪਹਿਲਾਂ ਬਹਾਰ ਵਿੱਚ ਪੇਸ਼ ਕੀਤੇ ਆਪਣੇ ਬਜਟ ਵਿੱਚ ਸਰਕਾਰ ਨੇ ਆਖਿਆ ਸੀ ਕਿ ਉਹ ਇਸ ਪ੍ਰੋਗਰਾਮ ਵਿੱਚ ਕਟੌਤੀ ਕਰਨ ਜਾ ਰਹੀ ਹੈ। ਪਰ ਇਸ ਉੱਤੇ ਮਿਊਂਸਪਲ ਮੇਅਰਜ਼ ਤੇ ਹੋਰਨਾਂ ਸਮਾਜ ਸੇਵਕਾਂ ਨੇ ਰੌਲਾ ਪਾਇਆ ਸੀ ਕਿ ਅਜਿਹਾ ਕਰਨ ਨਾਲ ਪ੍ਰੋਵਿੰਸ ਦੇ ਕਈ ਕਮਜ਼ੋਰ ਪਰਿਵਾਰ ਕਾਫੀ ਪ੍ਰਭਾਵਿਤ ਹੋਣਗੇ।
ਟੋਰਾਂਟੋ ਦੇ ਮੇਅਰ ਜੌਹਨ ਟੋਰੀ, ਜਿਨ੍ਹਾਂ ਵੱਲੋਂ ਇਨ੍ਹਾਂ ਕਟੌਤੀਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਨੇ ਵੀ ਆਪਣਾ ਫੈਸਲਾ ਬਦਲਣ ਉੱਤੇ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਆਖਿਆ ਕਿ ਇਸ ਤਰ੍ਹਾਂ ਦੇ ਬੈਨੇਫਿਟ ਤਾਂ ਹਮੇਸ਼ਾਂ ਜਾਰੀ ਰਹਿਣੇ ਚਾਹੀਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ