Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਦੋਹਰੀ ਨਾਗਰਿਕਤਾ ਬਾਰੇ ਕਦੇ ਕਿਸੇ ਨੇ ਪੁੱਛਿਆ ਹੀ ਨਹੀਂ: ਸ਼ੀਅਰ

October 04, 2019 08:04 AM

ਅਮਰੀਕੀ ਨਾਗਰਿਕਤਾ ਤਿਆਗਣ ਦੀ ਪ੍ਰਕਿਰਿਆ ਵਿੱਚ ਹਨ ਕੰਜ਼ਰਵੇਟਿਵ ਆਗੂ


ਟੋਰਾਂਟੋ, 3 ਅਕਤੂਬਰ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਕੋਲ ਕੈਨੇਡੀਅਨ ਤੇ ਅਮੈਰੀਕਨ ਸਿਟੀਜ਼ਨਸਿ਼ਪਜ਼ ਹਨ ਪਰ ਇਸ ਸਮੇਂ ਉਹ ਅਮਰੀਕੀ ਨਾਗਰਿਕਤਾ ਤਿਆਗਣ ਦੀ ਪ੍ਰਕਿਰਿਆ ਵਿੱਚ ਹਨ।
ਹੈਲੀਫੈਕਸ ਵਿੱਚ ਇੱਕ ਕੈਂਪੇਨ ਈਵੈਂਟ ਵਿੱਚ ਗੱਲ ਕਰਦਿਆਂ ਸ਼ੀਅਰ ਨੇ ਪੱਤਰਕਾਰਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਇਹ ਨਾਗਰਿਕਤਾ ਆਪਣੇ ਪਿਤਾ ਕਾਰਨ ਮਿਲੀ। ਸ਼ੀਅਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਜਨਮ ਅਮਰੀਕਾ ਵਿੱਚ ਹੋਇਆ ਸੀ। ਉਨ੍ਹਾਂ ਆਖਿਆ ਕਿ ਕਈ ਮਿਲੀਅਨ ਕੈਨੇਡੀਅਨਾਂ ਵਾਂਗ ਹੀ ਉਨ੍ਹਾਂ ਦੇ ਮਾਪਿਆਂ ਵਿੱਚੋਂ ਇੱਕ ਕਿਸੇ ਹੋਰ ਦੇਸ਼ ਵਿੱਚ ਪੈਦਾ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਅਗਸਤ ਵਿੱਚ ਅੰਬੈਸੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਹ ਆਪਣੀ ਅਮਰੀਕੀ ਨਾਗਰਿਕਤਾ ਤਿਆਗਣ ਦਾ ਐਲਾਨ ਕਰ ਚੁੱਕੇ ਹਨ ਤੇ ਇਸ ਸਬੰਧ ਵਿੱਚ ਵੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਲਈ ਉਹ ਸਾਰੇ ਕਾਗਜ਼ਾਤ ਵੀ ਜਮ੍ਹਾਂ ਕਰਵਾ ਚੁੱਕੇ ਹਨ।
ਜਿ਼ਕਰਯੋਗ ਹੈ ਕਿ ਗਲੋਬ ਐਂਡ ਮੇਲ ਵੱਲੋਂ ਵੀਰਵਾਰ ਨੂੰ ਪਹਿਲੀ ਵਾਰੀ ਸ਼ੀਅਰ ਦੀ ਇਸ ਅਮਰੀਕੀ ਨਾਗਰਿਕਤਾਂ ਦਾ ਜਿ਼ਕਰ ਕੀਤਾ ਗਿਆ। ਇਹ ਪੁੱਛੇ ਜਾਣ ਉੱਤੇ ਕਿ ਉਨ੍ਹਾਂ ਨੇ ਆਪਣੀ ਇਸ ਦੋਹਰੀ ਨਾਗਰਿਕਤਾ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਕਿਉਂ ਨਹੀਂ ਦਿੱਤੀ ਤਾਂ ਸ਼ੀਅਰ ਨੇ ਆਖਿਆ ਕਿ ਪਹਿਲਾਂ ਕਦੇ ਕਿਸੇ ਨੇ ਉਨ੍ਹਾਂ ਤੋਂ ਇਸ ਬਾਰੇ ਕੁੱਝ ਪੁੱਛਿਆ ਹੀ ਨਹੀਂ। ਸ਼ੀਅਰ ਤੋਂ ਇਹ ਵੀ ਪੁੱਛਿਆ ਗਿਆ ਕਿ ਅਮਰੀਕੀ ਨਾਗਰਿਕਤਾ ਤਿਆਗਣ ਲਈ ਉਨ੍ਹਾਂ ਨੇ ਚੋਣਾਂ ਤੱਕ ਦਾ ਇੰਤਜ਼ਾਰ ਕਿਉਂ ਕੀਤਾ? ਇਸ ਉੱਤੇ ਸ਼ੀਅਰ ਨੇ ਆਖਿਆ ਕਿ ਉਹ ਹੋਰਨਾਂ ਚੀਜ਼ਾਂ ਉੱਤੇ ਧਿਆਨ ਕੇਂਦਰਿਤ ਕਰ ਰਹੇ ਸਨ। ਉਹ ਪਾਰਟੀ ਦਾ ਪੁਨਰ ਨਿਰਮਾਣ, ਚੋਣਾਂ ਲਈ ਤਿਆਰੀ ਤੇ ਪਲੇਟਫਾਰਮ ਉੱਤੇ ਕੰਮ ਕਰ ਰਹੇ ਸਨ। ਸ਼ੀਅਰ ਨੇ ਅੱਗੇ ਆਖਿਆ ਕਿ ਉਹ ਹਮੇਸ਼ਾਂ ਚੋਣਾਂ ਤੋਂ ਪਹਿਲਾਂ ਅਮਰੀਕੀ ਨਾਗਰਿਕਤਾ ਛੱਡਣ ਦਾ ਇਰਾਦਾ ਰੱਖਦੇ ਸਨ।
ਸ਼ੀਅਰ ਨੇ ਇਹ ਵੀ ਆਖਿਆ ਕਿ ਉਨ੍ਹਾਂ ਵੱਲੋਂ ਅਮਰੀਕਾ ਵਿੱਚ ਟੈਕਸ ਫਾਈਲ ਕੀਤੇ ਗਏ ਹਨ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼ੀਅਰ ਵੱਲੋਂ ਬਾਲਗ ਵਜੋਂ ਆਪਣਾ ਅਮਰੀਕੀ ਪਾਸਪੋਰਟ ਨੰਵਿਆਇਆਂ ਨਹੀਂ ਗਿਆ ਹੈ ਤੇ ਨਾ ਹੀ ਉਨ੍ਹਾਂ ਕਦੇ ਅਮਰੀਕੀ ਚੋਣਾਂ ਵਿੱਚ ਹੀ ਕਿਸੇ ਪਾਰਟੀ ਉਮੀਦਵਾਰ ਲਈ ਵੋਟ ਕੀਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਗ੍ਰੀਨ ਪਾਰਟੀ ਦੀ ਆਗੂ ਐਲਿਜ਼ਾਬੈੱਥ ਮੇਅ ਦਾ ਜਨਮ ਕਨੈਕਟੀਕੱਟ ਵਿੱਚ ਹੋਇਆ ਸੀ ਤੇ 1978 ਵਿੱਚ ਕੈਨੇਡਾ ਦੀ ਨਾਗਰਿਕ ਬਣਨ ਤੋਂ ਬਾਅਦ ਉਨ੍ਹਾਂ ਆਪਣੀ ਅਮਰੀਕੀ ਨਾਗਰਿਕਤਾ ਰੱਦ ਕਰਵਾ ਦਿੱਤੀ ਸੀ। ਇਲੈਕਸ਼ਨਜ਼ ਐਕਟ ਅਨੁਸਾਰ ਐਮਪੀ ਬਣਨ ਲਈ ਦੋਹਰੀ ਨਾਗਰਿਕਤਾ ਤੋਂ ਰੋਕਣ ਵਾਲੇ ਕੋਈ ਨਿਯਮ ਨਹੀਂ ਹਨ ਤੇ ਇਹੋ ਨਿਯਮ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰਾਂ ਉੱਤੇ ਵੀ ਲਾਗੂ ਹੁੰਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ