Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵੀ ਸ਼ਾਮਲ ਹੋਣਗੇ

October 04, 2019 08:18 AM

* ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਸੱਦਾ ਪ੍ਰਵਾਨ

ਨਵੀਂ ਦਿੱਲੀ, 3 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਦੇਸ਼ ਦੀਆਂ ਦੋਵਾਂ ਵੱਡੀਆਂ ਹਸਤੀਆਂ ਨੇ ਪੰਜਾਬ ਸਰਕਾਰ ਦਾ ਇਹ ਸੱਦਾ ਪ੍ਰਵਾਨ ਕਰ ਲਿਆ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਦੋਵਾਂ ਸ਼ਖ਼ਸੀਅਤਾਂ ਨੂੰ ਬੇਨਤੀ ਕੀਤੀ ਕਿ ਉਹ ਵਿਸ਼ੇਸ਼ ਤੌਰ ਉੱਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦਾ ਇੰਟਰਨੈਸ਼ਨਲਲਾਂਘਾ ਖੁੱਲ੍ਹਣ ਦੇ ਉਦਘਾਟਨੀ ਸਮਾਗਮ ਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਪ੍ਰਕਾਸ਼ ਉਤਸਵ ਸਮਾਗਮ ਵਿਚ ਜ਼ਰੂਰ ਸ਼ਾਮਲ ਹੋਣ। ਅੱਜ ਹੀਮੁੱਖ ਮੰਤਰੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰਮਿਲ ਕੇ ਉਨ੍ਹਾਂ ਨੂੰ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਪਹਿਲੇ ਸਰਬ ਪਾਰਟੀ ਜਥੇ ਵਾਸਤੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਤੇ ਉਨ੍ਹਾਂ ਨੇ ਇਹ ਬੇਨਤੀ ਪ੍ਰਵਾਨ ਕਰ ਲਈ, ਪਰ ਉਹ ਪਾਕਿਸਤਾਨ ਦੇ ਸਮਾਗਮ ਵਿੱਚ ਨਹੀਂ ਜਾ ਰਹੇ।ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਡਾ: ਮਨਮੋਹਨ ਸਿੰਘ ਕਰਤਾਰਪੁਰ ਜਾਣਾ ਮੰਨ ਗਏ ਹਨ। ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਿਹਾ ਕਿ ਮੈਂ ਖੁਦ ਵੀ ਓਧਰ ਨਹੀਂ ਜਾ ਰਿਹਾ ਤੇ ਡਾ: ਮਨਮੋਹਨ ਸਿੰਘ ਨੂੰ ਜਾਣ ਵਾਸਤੇ ਵੀ ਨਹੀਂ ਕਿਹਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ 55ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ, ਪਾਕਿਸਤਾਨ ਜਾ ਰਹੇ ਵਿਸ਼ੇਸ਼ ਸਰਬ ਪਾਰਟੀ ਜਥੇ ਨੂੰ ਸਿਆਸੀ ਮਨਜ਼ੂਰੀ ਲਈ ਨਿੱਜੀ ਦਖ਼ਲ ਦੇਣ ਦੀ ਬੇਨਤੀ ਕਰ ਕੇ ਮੰਗ ਕੀਤੀ ਕਿ 30 ਤੋਂ 3 ਨਵੰਬਰ ਤਕ 21 ਵਿਅਕਤੀਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਓਥੋਂ ਸੁਲਤਾਨਪੁਰ ਲੋਧੀ ਤਕ ਅੰਮ੍ਰਿਤਸਰ (ਵਾਹਗਾ ਬਾਰਡਰ) ਰਸਤੇ ਨਗਰ ਕੀਰਤਨ ਦੀ ਆਗਿਆ ਦਿੱਤੀ ਜਾਵੇ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਦੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖ ਕੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਰਸਮੀ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਤੇ ਨਗਰ ਕੀਰਤਨ ਨੂੰ ਪਾਕਿਸਤਾਨ ਤੋਂ ਪੰਜਾਬ ਲਿਆਉਣ ਦੀ ਮਨਜ਼ੂਰੀ ਮੰਗੀ।ਇਸ ਦੌਰਾਨ ਪੰਜਾਬ ਦੀ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ 5 ਤੋਂ 15 ਨਵੰਬਰ ਤਕ ਲਈ ਉਲੀਕੇ ਗਏ ਪ੍ਰੋਗਰਾਮਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਸੰਖੇਪ ਜਨਤਕ ਸਭਾ ਕਰਨ ਪਿੱਛੋਂ ਇਸ ਸਮਾਗਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਸਰਬ ਭਾਰਤੀ ਮੀਟਿੰਗ ਕਰਵਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ