Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ
 
ਅੰਤਰਰਾਸ਼ਟਰੀ

ਦੂਜੀ ਵਿਸ਼ਵ ਜੰਗ ਵੇਲੇ ਅਮਰੀਕਾ ਵੱਲੋਂ ਵਰਤਿਆ ਬੰਬਾਰ ਜਹਾਜ਼ ਹਾਦਸੇ ਦਾ ਸ਼ਿਕਾਰ, 7 ਮੌਤਾਂ

October 04, 2019 08:19 AM

ਵਾਸ਼ਿੰਗਟਨ, 3 ਅਕਤੂਬਰ, (ਪੋਸਟ ਬਿਊਰੋ)- ਦੂਸਰੀ ਸੰਸਾਰ ਜੰਗਦੇ ਦੌਰਾਨ ਅਮਰੀਕਾ ਵੱਲੋਂਵਰਤਿਆ ਜਾਂਦਾ ਰਿਹਾ ਬੀ-17 ਬੰਬਾਰ ਜਹਾਜ਼ ਕੱਲ੍ਹ ਕਨੈਕਟੀਕਟ ਰਾਜ ਦੇ ਹਵਾਈ ਅੱਡੇ ਉੱਤੇ ਐਮਰਜੈਂਸੀ ਲੈਂਡਿੰਗ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਰਟਫੋਰਡ ਦੇ ਬ੍ਰੈਡਲੀ ਇੰਟਰਨੈਸ਼ਨਲ ਏਅਰਪੋਰਟ ਉੱਤੇ ਉਤਰਨ ਸਮੇਂ ਇਹ ਬੁੱਢਾ ਜਹਾਜ਼ ਰੰਨਵੇਤੋਂ ਤਿਲਕ ਕੇ ਜਹਾਜ਼ਾਂ ਦੀ ਸੰਭਾਲ ਲਈ ਬਣਾਏ ਹੋਏ ਸੈਂਟਰ ਨਾਲ ਜਾ ਵੱਜਾ। ਬੁੱਧਵਾਰ ਸਵੇਰੇ ਹੋਏ ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ ਏਅਰਪੋਰਟ ਦਾ ਰੰਨਵੇ ਕਈ ਘੰਟੇ ਤਕ ਬੰਦ ਰੱਖਣਾ ਪਿਆ।
ਕਨੈਕਟੀਕਟ ਹਵਾਈ ਅੱਡਾ ਅਥਾਰਟੀ ਦੇ ਕਾਰਜਕਾਰੀ ਡਾਇਰੈਕਟਰ ਕੇਵਿਨ ਡਿਲਨ ਦੇਮੁਤਾਬਕ ਉਡਾਣ ਭਰਨ ਤੋਂ 10 ਮਿੰਟ ਬਾਅਦ ਕਿਸੇ ਗੜਬੜ ਦਾ ਪਤਾ ਲੱਗਣ ਉੱਤੇ ਬੋਇੰਗ ਬੀ-17 ਫਲਾਇੰਗ ਫੋਰਟਰੇਸ ਜਹਾਜ਼ ਦੀ ਲੈਂਡਿੰਗ ਦੇ ਪ੍ਰਬੰਧ ਕਰਨ ਪਿੱਛੋਂ ਜਦੋਂ ਉਹ ਲੈਂਡ ਕਰਨ ਲੱਗਾ ਤਾਂ ਹਾਦਸਾ ਹੋ ਗਿਆ। ਇਸ ਜਹਾਜ਼ ਵਿਚਲੇ 13 ਲੋਕਾਂ ਵਿੱਚੋਂ ਸੱਤਾਂ ਦੀ ਮੌਤ ਹੋ ਗਈ ਤੇ ਛੇ ਜ਼ਖ਼ਮੀ ਹੋ ਗਏ। ਹਾਦਸੇ ਕਾਰਨ ਅਸਮਾਨ ਵਿੱਚ ਕਾਲੇ ਧੂੰਏਂ ਦਾ ਗ਼ੁਬਾਰ ਛਾ ਗਿਆ ਸੀ।
ਬੋਇੰਗ ਬੀ-17 ਜਹਾਜ਼ ਦੀ ਪਹਿਲੀ ਉਡਾਣ ਸਾਲ 1935 ਵਿੱਚ ਹੋਈ ਸੀ। ਦੂਸਰੀ ਸੰਸਾਰ ਜੰਗ ਤੋਂ ਪਹਿਲਾਂ ਅਤੇ ਬਾਅਦ ਵਿੱਚ 12,700 ਬੀ-17 ਜਹਾਜ਼ ਬਣੇ ਸਨ। ਉਸ ਜੰਗ ਵੇਲੇ ਜਰਮਨ ਕਬਜ਼ੇ ਦੇ ਖੇਤਰਾਂ ਉੱਤੇ ਅਮਰੀਕੀ ਜਹਾਜ਼ਾਂ ਨੇ ਕਰੀਬ 15 ਲੱਖ ਟਨ ਵਜ਼ਨ ਦੇ ਬੰਬ ਸੁੱਟੇ, ਜਿਨ੍ਹਾਂ ਵਿੱਚੋਂ ਛੇ ਲੱਖ 40 ਹਜ਼ਾਰ ਟਨ ਬੰਬ ਇਨ੍ਹਾਂ ਜਹਾਜ਼ਾਂ ਨੇ ਸੁੱਟੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ