Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਟਰਾਂਸਪੋਰਟਰਾਂ ਦੇ ਬੰਦਿਆਂ ਵੱਲੋਂ ਬੱਸ ਅੱਡੇ ਉੱਤੇ ਫਾਇਰਿੰਗ ਵੇਲੇ ਲੋਕਾਂ ਨੇ ਭੱਜ ਕੇ ਜਾਨ ਬਚਾਈ

October 04, 2019 08:21 AM

ਅੰਮ੍ਰਿਤਸਰ, 3 ਅਕਤੂਬਰ, (ਪੋਸਟ ਬਿਊਰੋ)- ਪੁਲਿਸ ਚੌਕੀ ਤੋਂ ਕੁਝ ਕਦਮ ਦੂਰ ਟਰਾਂਸਪੋਰਟਰਾਂ ਦੇ ਕਾਰਿੰਦਿਆਂ ਨੇ ਅੱਜ ਵੀਰਵਾਰ ਨੂੰ ਅੱਡੇ ਅੰਦਰ ਗੋਲ਼ੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਕਰੀਬ7ਤੋਂ 10 ਗੋਲੀਆਂ ਚੱਲੀਆਂ, ਪਰ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਦੋਸ਼ੀਆਂ ਨੇ ਬੱਸਾਂ ਦੀ ਭੰਨਤੋੜ ਕੀਤੀ ਤਾਂ ਓਥੇ ਬੈਠੇ ਸੈਂਕੜੇ ਮੁਸਾਫਰ ਡਰ ਕਾਰਨ ਏਧਰ-ਓਧਰ ਭੱਜਣ ਲੱਗ ਪਏ। ਕਰੀਬ 25-30 ਨਕਾਬਪੋਸ਼ ਹਮਲਾਵਰ 10 ਮਿੰਟ ਤਕ ਘਟਨਾ ਵਾਲੀ ਥਾਂ ਉੱਤੇ ਪਿਸਤੌਲ, ਰਾਡ ਅਤੇ ਬੇਸਬੇਟ ਲਹਿਰਾ ਕੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਖਿਸਕ ਗਏ।ਪਿੱਛੋਂ ਪੁਲਿਸ ਨੇ ਕੁਝ ਸ਼ੱਕੀ ਲੋਕਾਂ ਨੂੰ ਫੜਿਆ ਹੈ ਅਤੇ ਬੱਸ ਅੱਡੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਢਵਾਈ ਜਾ ਰਹੀ ਹੈ।
ਮੌਕੇ ਉੱਤੇਹਾਜ਼ਰ ਲੋਕਾਂ ਨੇ ਦੱਸਿਆ ਕਿ ਉਹ ਬੱਸ ਅੱਡੇ ਉੱਤੇ ਆਪਣੀ ਬੱਸ ਦੀ ਉਡੀਕ ਕਰ ਰਹੇ ਸਨ, ਜਦੋਂ ਦੋ ਟਰਾਂਸਪੋਰਟ ਕੰਪਨੀਆਂ ਦੇ ਕਾਰਿੰਦਿਆਂਦਾ ਵਿਵਾਦ ਸ਼ੁਰੂ ਹੋ ਗਿਆ। ਉਹ ਬੱਸਾਂ ਦੇ ਟਾਈਮ ਟੇਬਲ ਬਾਰੇ ਇਕ-ਦੂਜੇ ਨਾਲ ਗਾਲ਼ੀ-ਗਲੋਚ ਕਰ ਰਹੇ ਸਨ। ਮੌਕੇ ਉੱਤੇ ਮੌਜੂਦ ਠੇਕੇਦਾਰਾਂ ਅਤੇ ਬੱਸ ਚਾਲਕਾਂ ਨੇ ਦੋਵੇਂ ਧਿਰਾਂ ਦਾ ਕਿਸੇ ਤਰ੍ਹਾਂ ਰਾਜ਼ੀਨਾਮਾ ਕਰਵਾ ਦਿੱਤਾ, ਪਰ 10-15 ਮਿੰਟਾਂ ਬਾਅਦ ਇਕ ਟਰਾਂਸਪੋਰਟਰ ਦੇ ਬੰਦੇ ਹਥਿਆਰਾਂ ਨਾਲ ਲੈਸ ਹੋ ਕੇ ਅੱਡੇ ਉੱਤੇ ਪਹੁੰਚ ਗਏ। ਇਨ੍ਹਾਂ ਆਉਂਦੇ ਸਾਰ ਹਵਾ ਵਿੱਚ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਕਰੀਬ ਸੱਤ ਤੋਂ ਦਸ ਗੋਲ਼ੀਆਂ ਚੱਲਣ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਨਕਾਬਪੋਸ਼ਾਂ ਨੇ ਬੇਸਬੇਟ, ਹਾਕੀ ਤੇ ਦਾਤਰਾਂ ਨਾਲ ਬੱਸਾਂ ਉੱਤੇ ਵਾਰ ਕਰਨੇ ਸ਼ੁਰੂ ਕਰ ਦਿੱਤਾ ਤੇ ਕੁਝ ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਉਨ੍ਹਾਂ ਦੀ ਗੁੰਡਾਗਰਦੀ ਅੱਗੇ ਕਿਸੇ ਦੀ ਹਿੰਮਤ ਨਹੀਂ ਸੀ ਕਿ ਉਨ੍ਹਾਂ ਨੂੰ ਰੋਕ ਸਕੇ। ਬੱਸ ਅੱਡੇ ਉੱਤੇ ਗੁੰਡਾਗਰਦੀ ਦਾ ਨਾਚ ਦੇਖ ਕੇ ਯਾਤਰੀਆਂ ਵਿੱਚ ਜਾਨ ਬਚਾਉਣ ਦੀ ਭਾਜੜ ਮੱਚ ਗਈ। ਇਸਤੋਂ ਬਾਅਦ ਦੋਸ਼ੀ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਘਟਨਾ ਤੋਂ 10-15 ਮਿੰਟ ਪਿੱਛੋਂ ਪੁਲਿਸ ਮੌਕੇ ਉੱਤੇ ਪਹੁੰਚੀ। ਇਸ ਮੌਕੇ ਓਥੇ ਮੌਜੂਦ ਰਾਜ ਕੁਮਾਰ ਦੇ ਮੁਤਾਬਕ ਜਦੋਂ ਨਕਾਬਪੋਸ਼ਾਂ ਨੇ ਗੋਲ਼ੀਆਂ ਚਲਾਈਆਂ ਤਾਂ ਤਿੰਨ ਕੁ ਪੁਲਿਸ ਵਾਲੇ ਓਥੇਸਨ, ਪਰ ਦਰਸ਼ਕ ਬਣੇ ਦੇਖਦੇ ਰਹੇ, ਕਿਸੇ ਵਿੱਚ ਹਿੰਮਤ ਨਹੀਂ ਸੀ ਕਿ ਉਹ ਉਨ੍ਹਾਂ ਨੂੰ ਰੋਕ ਸਕਣ। ਰਾਮ ਬਾਗ ਥਾਣੇ ਦੇ ਮੁਖੀ ਨੀਰਜ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਬੰਦਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ