Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਹਾਈਕੋਰਟ ਵਲੋਂ ਧਾਰਮਿਕ ਸਥਾਨਾਂ ਉਤੇ ਬਿਨਾਂ ਪ੍ਰਵਾਨਗੀ ਲਾਊਡ ਸਪੀਕਰ ਲਾਉਣ ਦੀ ਪਾਬੰਦੀ

October 06, 2019 02:28 AM

ਬਠਿੰਡ੍ਹ, 5 ਅਕਤਬੂਰ (ਪੋਸਟ ਬਿਊਰੋ)- ਹਾਈ ਕੋਰਟ ਨੇ ਧਾਰਮਿਕ ਸਥਾਨਾਂ 'ਤੇ ਬਿਨਾਂ ਆਗਿਆ ਤੋਂ ਦਿਨ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਉੱਤੇ ਪਾਬੰਦੀ ਲਾ ਦਿੱਤੀ ਹੈ।
ਪੰਜ ਵੱਖ-ਵੱਖ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਧਾਰਮਿਕ ਸਥਾਨਾਂ ਨੂੰ ਆਗਿਆ ਦੇਣ ਤੋਂ ਪਹਿਲਾਂ ਇਹ ਹਦਾਇਤ ਵੀ ਕੀਤੀ ਕਿ ਇਹ ਵਾਅਦਾ ਲਿਆ ਜਾਵੇ ਕਿ ਲਾਊਡ ਸਪੀਕਰ ਦੀ ਆਵਾਜ਼ ਦਾ ਪੱਧਰ 10 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ ਅਤੇ ਇਹ ਵੀ ਹਦਾਇਤ ਕੀਤੀ ਗਈ ਕਿ ਲਾਊਡ ਸਪੀਕਰ, ਜਨਤਕ ਸੂਚਨਾ ਪ੍ਰਣਾਲੀ, ਸੰਗੀਤ ਦੇ ਸਾਧਨ ਅਤੇ ਸਾਊਡ ਐਂਪਲੀਫਾਇਰ ਆਡੀਟੋਰੀਅਮ, ਕਾਨਫਰੰਸ ਰੂਮ, ਕਮਿਊਨਿਟੀ ਹਾਲ, ਬੈਂਕੁਇਟ ਹਾਲ ਆਦਿ 'ਚ ਵੀ ਰਾਤ ਦੇ ਸਮੇਂ ਨਾ ਚਲਾਏ ਜਾਣ। ਇਸ ਦੇ ਨਾਲ ਇਹ ਆਦੇਸ਼ ਦਿੱਤਾ ਗਿਆ ਹੈ ਕਿ ‘ਪਬਲਿਕ ਐਡਰੈਸ ਸਿਸਟਮ' ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਾ ਵਰਤੇ ਜਾਣ। ਕੈਲੰਡਰ ਅਨੁਸਾਰ ਪੂਰੇ ਸਾਲ 'ਚ 15 ਦਿਨਾਂ ਤੋਂ ਵੱਧ ਨਾ ਹੋਣ ਵਾਲੇ ਕਿਸੇ ਵੀ ਸੱਭਿਆਚਾਰਕ ਜਾਂ ਧਾਰਮਿਕ ਸਮਾਗਮ ਲਈ ਰਾਤ ਨੂੰ 10 ਵਜੇ ਤੋਂ 12 ਵਜੇ ਤੱਕ ਸਾਊਂਡ ਦੀ ਆਗਿਆ ਮਿਲ ਸਕਦੀ ਹੈ। ਸਾਲਾਨਾ ਇਮਤਿਹਾਨ ਦੌਰਾਨ ਕਿਸੇ ਵੀ ਕਿਸਮ ਦੇ ਲਾਊਡ ਸਪੀਕਰ ਦੀ ਆਗਿਆ ਨਹੀਂ ਹੋਵੇਗੀ। ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐਮਰਜੈਂਸੀ ਨੂੰ ਛੱਡ ਕੇ ਰਿਹਾਇਸ਼ੀ ਇਲਾਕੇ 'ਚ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕੋਈ ਵੀ ਸਾਊਂਡ ਸਿਸਟਮ ਨਾ ਚਲਾਇਆ ਜਾਵੇ। ਰਾਤ 10 ਵਜੇ ਤੋਂ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਜਾਂ ਸ਼ਾਂਤ ਖੇਤਰਾਂ 'ਚ ਕੋਈ ਆਵਾਜ਼ ਕੱਢਣ ਵਾਲੇ ਜੰਤਰ ਨਹੀਂ ਵਰਤੇ ਜਾ ਸਕਦੇ। ਸਾਰੇ ਰਾਜ ਵਿੱਚ ਪ੍ਰੈਸ਼ਰ ਹਾਰਨਾਂ 'ਤੇ ਵੀ ਰੋਕ ਲਾਈ ਗਈ ਹੈ। ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਆਵਾਜ਼ ਪ੍ਰਦੂਸ਼ਣ ਤੋਂ ਬਚਣ ਲਈ ਮੋਟਰਸਾਈਕਲ ਸਲੰਸਰਾਂ ਵਾਲੇ ਚਾਹੀਦੇ ਹਨ। ਕੋਈ ਵੀ ਵਿਅਕਤੀ ਮੇਲੇ, ਧਾਰਮਿਕ ਸਮਾਗਮ, ਵਿਆਹ ਜਾਂ ਕਿਸੇ ਜਨਤਕ ਸਮਾਗਮ 'ਚ ਹਥਿਆਰ ਨਹੀਂ ਲੈ ਕੇ ਜਾਵੇਗਾ। ਲਾਈਵ ਪ੍ਰੋਗਰਾਮਾਂ 'ਚੇ ਸ਼ਰਾਬ, ਹੋਰ ਨਸ਼ੇ ਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗਾਣੇ ਚਲਾਉਣ ਦੀ ਮਨਾਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ