Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭੱਠਾ ਮਾਲਕਾਂ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ

October 06, 2019 02:30 AM

ਚੰਡੀਗੜ੍ਹ੍ਹ, 5 ਅਕਤਬੂਰ (ਪੋਸਟ ਬਿਊਰੋ)- ਸਨਅਤਾਂ ਵੱਲੋਂ ਕੀਤੇ ਜਾਂਦੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਰਾਜ ਦੀ ਹਵਾ ਨੂੰ ਪ੍ਰਦੂਸ਼ਿਤ ਕਰਦੇ ਭੱਠਾ ਮਾਲਕਾਂ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ, ਜਿਸ 'ਚ ਉਨ੍ਹਾਂ ਨੇ ਭੱਠਿਆਂ ਦਾ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਵੱਲੋਂ ਲਾਜ਼ਮੀ ਕੀਤੀ ਨਵੀਂ ਤਕਨੀਕ ਲਾਉਣ ਤੋਂ ਰਾਹਤ ਮੰਗੀ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਨੇ ਹੁਕਮ ਰਾਹੀਂ ਸਾਰੇ ਭੱਠਾ ਮਾਲਕਾਂ ਨੂੰ 30 ਸਤੰਬਰ ਤੱਕ ਨਵੀਂ ਇੰਡਿਊਸਡ ਡਰਾਫਟ ਤਕਨਾਲੋਜੀ ਅਪਨਾਉਣ ਲਈ ਕਿਹਾ ਸੀ ਅਤੇ ਇਸ ਤੋਂ ਬਾਅਦ ਕਿਸੇ ਵੀ ਭੱਠੇ ਨੂੰ ਰਵਾਇਤੀ ਢੰਗ ਨਾਲ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਇਸ ਨਵੀਂ ਇੰਡਿਊਸਡ ਡਰਾਫਟ ਤਕਨਾਲੋਜੀ/ਜ਼ਿਗ ਜ਼ੈਗ ਤਕਨਾਲੋਜੀ ਨੂੰ ਨਾ ਅਪਨਾਉਣ ਵਾਲਿਆਂ ਖਿਲਾਫ ਜੁਰਮਾਨੇ ਦੇ ਹੁਕਮ ਵੀ ਜਾਰੀ ਹੋਏ ਸਨ। ਰਾਜ ਸਰਕਾਰ ਦੇ ਇਨ੍ਹਾਂ ਹੁਕਮਾਂ ਖਿਲਾਫ ਕਈ ਭੱਠਾ ਮਾਲਕਾਂ ਨੇ ਅਦਾਲਤ ਤੱਕ ਪਹੁੰਚ ਕੀਤੀ, ਪਰ ਕੱਲ੍ਹ ਉਨ੍ਹਾਂ ਦੀਆਂ ਪਟੀਸ਼ਨਾਂ ਉਤੇ ਮੁੜ ਸੁਣਵਾਈ ਵੇਲੇ ਕਾਰਜਕਾਰੀ ਚੀਫ ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਐਚ ਐਸ ਸਿੱਧੂ ਦੇ ਡਿਵੀਜ਼ਨ ਬੈਂਚ ਨੇ ਉਕਤ ਭੱਠਾ ਮਾਲਕਾਂ ਨੂੰ ਕਿਸੇ ਕਿਸਮ ਦੀ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਵਰਨਣ ਯੋਗ ਹੈ ਕਿ ਪਹਿਲੀ ਅਕਤੂਬਰ ਨੂੰ ਪਿਛਲੀ ਸੁਣਵਾਈ ਸਮੇਂ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਅਦਾਲਤ ਕੋਲ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਦਿਸ਼ਾ ਨਿਰਦੇਸ਼ ਪੇਸ਼ ਕਰਦਿਆਂ ਦੱਸਿਆ ਸੀ ਕਿ ਇਹ ਹੁਕਮ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੱਖ-ਵੱਖ ਸਮੇਂ ਜਾਰੀ ਕੀਤੇ ਸਰਕੂਲਰਾਂ ਤੋਂ ਇਲਾਵਾ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ 22 ਜਨਵਰੀ 2019 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਹਨ। ਰਾਜ ਸਰਕਾਰ ਦੇ ਹੁਕਮਾਂ ਮੁਤਾਬਕ ਨਵੀਂ ਤਕਨੀਕ ਤੋਂ ਬਿਨਾਂ ਚਲਦੇ ਭੱਠਿਆਂ ਨੂੰ ਪ੍ਰਦੂਸ਼ਣ ਫੈਲਾਉਣ ਦਾ ਭਾਰੀ ਜੁਰਮਾਨਾ ਭਰਨਾ ਪਵੇਗਾ, ਜਿਸ ਵਿੱਚ 30 ਹਜ਼ਾਰ ਤੋਂ ਵੱਧ ਇੱਟਾਂ ਰੋਜ਼ ਪਕਾਉਣ ਦੀ ਸਮਰੱਥਾ ਵਾਲੇ ਭੱਠੇ ਨੂੰ ਪ੍ਰਤੀ ਮਹੀਨਾ 25 ਹਜ਼ਾਰ ਰੁਪਏ ਅਤੇ 30 ਹਜ਼ਾਰ ਤੋਂ ਘੱਟ ਇੱਟਾਂ ਦੀ ਸਮਰੱਥਾ ਵਾਲੇ ਭੱਠੇ ਨੂੰ 20 ਹਜ਼ਾਰ ਰੁਪਏ ਮਹੀਨਾ ਜੁਰਮਾਨਾ ਭਰਨਾ ਪਵੇਗਾ। ਖੇਤੀਬਾੜੀ ਦੀ ਰਹਿੰਦ-ਖੂੰਹਦ ਨੂੰ ਬਾਲਣ ਵਜੋਂ ਵਰਤਣ ਵਾਲੇ ਭੱਠਾ ਮਾਲਕਾਂ ਨੇ ਆਪਣੀਆਂ ਪਟੀਸ਼ਨਾਂ ਵਿੱਚ ਰਾਜ ਸਰਕਾਰ ਦੇ ਹੁਕਮਾਂ ਤੋਂ ਰਾਹਤ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਉਹ ਨਵੀਂ ਤਕਨੀਕ ਅਪਨਾਉਣ ਵੱਲ ਵੱਧ ਰਹੇ ਹਨ ਪਰ ਟਰੇਂਡ ਕਾਮਿਆਂ ਦੀ ਘਾਟ ਕਾਰਨ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ 'ਚ ਕੁਝ ਸਮਾਂ ਲੱਗਦਾ ਹੈ।
ਕੱਲ੍ਹ ਇਸ ਦੀ ਮੁੜ ਸੁਣਵਾਈ ਸ਼ੁਰੂ ਹੋਣ 'ਤੇ ਐਡੀਸ਼ਨਲ ਸੋਲਿਸਟਰ ਜਨਰਲ ਸਤਿਆ ਪਾਲ ਜੈਨ ਨੇ ਕਿਹਾ ਕਿ 25 ਫਰਵਰੀ 2019 ਦੇ ਡਰਾਫਟ ਨੋਟੀਫਿਕੇਸ਼ਨ ਖਿਲਾਫ 30,000 ਤੋਂ ਵੀ ਵੱਧ ਇਤਰਾਜ਼ ਮਿਲੇ ਹਨ ਅਤੇ ਵਾਤਾਵਰਣ, ਜੰਗਲਾਤ ਤੇ ਜਲਵਾਯੂ ਤਬਦੀਲੀ ਮੰਤਰਾਲੇ ਨੂੰ ਇੱਕ ਮਹੀਨੇ ਦਾ ਸਮਾਂ ਚਾਹੀਦਾ ਹੈ, ਜਿਸ ਵਾਸਤੇ ਉਨ੍ਹਾਂ ਵੱਲੋਂ ਅਦਾਲਤ ਤੋਂ ਹੋਰ ਸਮੇਂ ਦੀ ਮੰਗ ਕੀਤੀ ਗਈ ਹੈ। ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਕੇਸ 'ਤੇ ਅਗਲੀ ਸੁਣਵਾਈ 15 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ