Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸੀਰੀਆਈ ਕੈਂਪਾਂ ਵਿੱਚ ਬੰਦ ਕੈਨੇਡੀਅਨ ਔਰਤਾਂ ਤੇ ਬੱਚਿਆਂ ਨੂੰ ਛੁਡਵਾਉਣ ਲਈ ਸਾਬਕਾ ਐਨਡੀਪੀ ਆਗੂ ਨੇ ਉਠਾਈ ਆਵਾਜ਼

October 07, 2019 06:59 AM

ਓਟਵਾ, 6 ਅਕਤੂਬਰ (ਪੋਸਟ ਬਿਊਰੋ) : ਸੀਰੀਆ ਦੇ ਡਿਟੈਨਸ਼ਨ ਕੈਂਪਸ ਵਿੱਚ ਰੱਖੇ ਗਏ ਕੈਨੇਡੀਅਨ ਔਰਤਾਂ ਤੇ ਬੱਚਿਆਂ, ਜਿਨ੍ਹਾਂ ਦੇ ਕੈਨੇਡਾ ਪਰਤਣ ਦੀ ਆਸ ਬਹੁਤ ਮੱਠੀ ਹੈ, ਦੇ ਸਬੰਧ ਵਿੱਚ ਐਨਡੀਪੀ ਦੇ ਸਾਬਕਾ ਆਗੂ ਐੱਡ ਬਰੌਡਬੈਂਟ ਵੱਲੋਂ ਆਵਾਜ਼ ਉਠਾਈ ਜਾ ਰਹੀ ਹੈ।
1975 ਤੋਂ 1989 ਤੱਕ ਐਨਡੀਪੀ ਦੇ ਆਗੂ ਰਹੇ ਐੱਡ ਬਰੌਡਬੈਂਟ ਮਨੁੱਖੀ ਅਧਿਕਾਰਾਂ ਲਈ ਵੀ ਸੰਘਰਸ਼ ਕਰਦੇ ਰਹੇ ਹਨ। ਬਰੌਡਬੈਂਟ ਵੱਲੋਂ ਕੈਨੇਡੀਅਨ ਸਰਕਾਰ ਨੂੰ ਇਹ ਗੁਜ਼ਾਰਿਸ਼ ਕੀਤੀ ਜਾ ਰਹੀ ਹੈ ਕਿ ਉਹ ਪੂਰਬੀ ਸੀਰੀਆ ਦੇ ਅਲ-ਹੋਲ ਰਫਿਊਜੀ ਕੈਂਪ ਵਿੱਚ ਫਸੇ ਕੈਨੇਡੀਅਨ ਔਰਤਾਂ ਤੇ ਬੱਚਿਆਂ ਨੂੰ ਵਾਪਿਸ ਮੁਲਕ ਲਿਆਉਣ ਵਿੱਚ ਮਦਦ ਕਰੇ। ਇੱਕ ਈਵੈਂਟ ਵਿੱਚ ਬਰੌਡਬੈਂਟ ਨੇ ਦੂਜੀ ਵਿਸ਼ਵ ਜੰਗ ਦੌਰਾਨ ਜੈਪਨੀਜ਼-ਕੈਨੇਡੀਅਨਾਂ ਖਿਲਾਫ ਹੋਈਆਂ ਵਧੀਕੀਆਂ ਦੀ ਗੱਲ ਕਰਦਿਆਂ ਆਖਿਆ ਕਿ ਉਸ ਸਮੇਂ ਉਨ੍ਹਾਂ ਨੂੰ ਨਜ਼ਰਬੰਦ ਹੀ ਨਹੀਂ ਕੀਤਾ ਗਿਆ ਸਗੋਂ ਉਨ੍ਹਾਂ ਦੀ ਸੰਪਤੀ ਵੀ ਜ਼ਬਤ ਕਰ ਲਈ ਗਈ ਤੇ ਕੁੱਝ ਮਾਮਲਿਆਂ ਵਿੱਚ ਉਨ੍ਹਾਂ ਨੂੰ ਜਲਾਵਤਨ ਵੀ ਕੀਤਾ ਗਿਆ। ਕਈ ਦਹਾਕੇ ਪਹਿਲਾਂ ਹੋਈਆਂ ਇਨ੍ਹਾਂ ਵਧੀਕੀਆਂ ਨੂੰ ਬਰੌਡਬੈਂਟ ਨੇ ਸੀਰੀਆ ਵਿੱਚ ਨਜ਼ਰਬੰਦ ਕੈਨੇਡੀਅਨਾਂ ਨਾਲ ਵੀ ਜੋੜਿਆ।
ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਨੁਕਤਾ ਬਹੁਤ ਹੀ ਸਾਧਾਰਨ ਹੈ। ਉਨ੍ਹਾਂ ਦੇ ਕਹਿਣ ਦਾ ਭਾਵ ਹੈ ਕਿ ਉਸ ਸਮੇਂ ਜੈਪਨੀਜ਼-ਕੈਨੇਡੀਅਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਸੀ ਤੇ ਹੁਣ ਨਿੱਕੀ ਪੱਧਰ ਉੱਤੇ ਹੀ ਸਹੀ ਪਰ ਉਹੀ ਗਲਤੀਆਂ ਦੁਹਰਾਈਆਂ ਜਾ ਰਹੀਆਂ ਹਨ। ਬਰੌਡਬੈਂਟ ਨੇ ਆਖਿਆ ਕਿ ਕਈ ਮਹੀਨਿਆਂ ਤੋਂ 40 ਦੇ ਨੇੜੇ ਤੇੜੇ ਕੈਨੇਡੀਅਨ ਨਾਗਰਿਕ ਸੀਰੀਆ ਦੇ ਕੈਦਖਾਨਿਆਂ ਤੇ ਕੈਂਪਾਂ ਵਿੱਚ ਬੰਦੀ ਬਣਾ ਕੇ ਰੱਖੇ ਗਏ ਹਨ। ਉਨ੍ਹਾਂ ਦੇ ਕੈਨੇਡਾ ਪਰਤਣ ਦੀ ਬਹੁਤ ਹੀ ਘੱਟ ਉਮੀਦ ਹੈ। ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਵਿੱਚ ਵੱਡੀ ਗਿਣਤੀ ਅਜਿਹੇ ਬੱਚਿਆਂ ਦੀ ਹੈ ਜਿਨ੍ਹਾਂ ਦੀ ਉਮਰ ਪੰਜ ਸਾਲ ਤੋਂ ਘੱਟ ਹੈ ਤੇ ਜਿਹੜੇ ਬਿਮਾਰ ਹਨ ਤੇ ਕੁਪੋਸ਼ਣ ਦਾ ਸਿ਼ਕਾਰ ਹਨ।
ਬਰੌਡਬੈਂਟ ਨੇ ਅੱਗੇ ਆਖਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੇ ਦਾਅਵਿਆਂ ਨੂੰ ਸਿਰਫ ਇਸ ਲਈ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਕਿਉਂਕਿ ਬਾਲਗ ਸ਼ਾਇਦ ਆਈਐਸਆਈਐਸ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਇਸ ਸਬੰਧ ਵਿੱਚ ਲਿਖਤੀ ਤੌਰ ਉੱਤੇ ਗੁਜ਼ਾਰਿਸ਼ ਕੀਤੀ ਗਈ ਸੀ ਕਿ ਸੀਰੀਆ ਵਿੱਚ ਨਜ਼ਰਬੰਦ ਕੈਨੇਡੀਅਨਾਂ ਨੂੰ ਵਾਪਿਸ ਲਿਆਉਣ ਲਈ ਫੌਰੀ ਕਦਮ ਚੁੱਕੇ ਜਾਣ। ਪਰ ਮੰਤਰੀ ਵੱਲੋਂ ਉਨ੍ਹਾਂ ਦੇ ਇਸ ਪੱਤਰ ਦਾ ਜਵਾਬ ਆਉਣ ਵਿੱਚ ਸੱਤ ਮਹੀਨੇ ਦਾ ਸਮਾਂ ਲੱਗ ਗਿਆ। ਇਸ ਚਿੱਠੀ ਦੇ ਜਵਾਬ ਵਿੱਚ ਵਿਦੇਸ਼ ਮੰਤਰੀ ਨੇ ਇਸ ਸਬੰਧ ਵਿੱਚ ਕਾਰਵਾਈ ਨਾ ਕੀਤੇ ਜਾਣ ਦਾ ਰੋਣਾ ਹੀ ਰੋਇਆ। ਕੈਨੇਡੀਅਨ ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਕਾਉਂਸਲਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਦਾਖਲ ਹੋਣਾ ਵੀ ਬਹੁਤ ਹੀ ਮੁਸ਼ਕਲ ਤੇ ਖਤਰਨਾਕ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ