Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਟਰੰਪ ਖਿਲਾਫ ਦੂਜਾ ਵ੍ਹਿਸਲਬਲੋਅਰ ਆਇਆ ਸਾਹਮਣੇ ਇੰਪੀਚਮੈਂਟ ਦੇ ਮੁੱਦੇ ਨੂੰ ਮਿਲ ਸਕਦਾ ਹੈ ਬਲ

October 07, 2019 07:00 AM

ਵਾਸਿੰ਼ਗਟਨ, 6 ਅਕਤੂਬਰ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਦੀ ਯੂਕਰੇਨ ਨਾਲ ਹੋਈ ਡੀਲਿੰਗ ਬਾਰੇ ਇੱਕ ਹੋਰ ਵ੍ਹਿਸਲਬਲੋਅਰ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਟਰੰਪ ਖਿਲਾਫ ਇੰਪੀਚਮੈਂਟ ਸਬੰਧੀ ਕੀਤੀ ਜਾਣ ਵਾਲੀ ਜਾਂਚ ਦੇ ਮੁੱਦੇ ਨੂੰ ਹੋਰ ਬਲ ਮਿਲ ਗਿਆ ਹੈ। ਇਸ ਇੰਪੀਚਮੈਂਟ ਲਈ ਡੈਮੋਕ੍ਰੈਟਸ ਦਾ ਪੱਖ ਹੋਰ ਮਜ਼ਬੂਤ ਹੋਇਆ ਹੈ।
ਦੋਵਾਂ ਵ੍ਹਿਸਲਬਲੋਅਰਜ਼ ਦੀ ਨੁਮਾਇੰਦਗੀ ਕਰਨ ਵਾਲੇ ਅਟਾਰਨੀ ਮਾਰਕ ਜ਼ਾਇਦ ਨੇ ਆਖਿਆ ਕਿ ਦੂਜੇ ਵ੍ਹਿਸਲਬਲੋਅਰ ਨੇ ਖੁਫੀਆ ਕਮਿਊਨਿਟੀ ਦੇ ਅੰਤਰਿਮ ਵਾਚਡੌਗ ਨਾਲ ਗੱਲ ਕੀਤੀ ਹੈ ਤੇ ਉਹ ਪਹਿਲੇ ਵ੍ਹਿਸਲਬਲੋਅਰ ਦੀ ਸਿ਼ਕਾਇਤ ਵਿੱਚ ਸਹਿਯੋਗ ਦੇ ਸਕਦਾ ਹੈ। ਉਸ ਦਸਤਾਵੇਜ਼ ਵਿੱਚ ਇਹ ਦੋਸ਼ ਲਾਇਆ ਗਿਆ ਸੀ ਕਿ ਟਰੰਪ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਉੱਤੇ ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਅ ਬਾਇਡਨ ਦੇ ਪਰਿਵਾਰ ਦੀ ਜਾਂਚ ਲਈ ਦਬਾਅ ਪਾਇਆ ਗਿਆ ਸੀ। ਜ਼ਾਇਦ ਨੇ ਆਖਿਆ ਕਿ ਦੂਜੇ ਵ੍ਹਿਸਲਬਲੋਅਰ ਵੱਲੋਂ ਰੱਖੀ ਜਾਣ ਵਾਲੀ ਗੱਲ ਇਸ ਲਈ ਵੀ ਅਹਿਮ ਹੈ ਕਿਉਂਕਿ ਉਹ ਇੰਟੈਲੀਜੈਂਸ ਦੇ ਖੇਤਰ ਵਿੱਚ ਹੀ ਕੰਮ ਕਰਦਾ ਹੈ ਤੇ ਕਈ ਅਹਿਮ ਮਾਮਲਿਆਂ ਦੀ ਉਸ ਕੋਲ ਪ੍ਰਤੱਖ ਜਾਣਕਾਰੀ ਹੈ।
ਦੂਜੇ ਵ੍ਹਿਸਲਬਲੋਅਰ ਦੇ ਸਾਹਮਣੇ ਆਉਣ ਨਾਲ ਟਰੰਪ ਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਮੂਲ ਸਿ਼ਕਾਇਤ ਝੂਠੀ ਹੋਣ ਦੇ ਕੀਤੇ ਜਾ ਰਹੇ ਦਾਅਵਿਆਂ ਉੱਤੇ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਵੱਲੋਂ ਅਜੇ ਵੀ ਇਸ ਨੂੰ ਸਿਆਸੀ ਤੌਰ ਉੱਤੇ ਪ੍ਰੇਰਿਤ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਮੂਲ ਸਿ਼ਕਾਇਤ ਉੱਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਜਾਣਕਾਰੀ ਸੈਕਿੰਡਹੈਂਡ ਜਾਂ ਥਰਡਹੈਂਡ ਹੈ। ਟਰੰਪ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨਾਲ ਕੀਤੀ ਗਈ ਗੱਲਬਾਤ ਦੀ ਜਾਰੀ ਕੀਤੀ ਗਈ ਟਰਾਂਸਕ੍ਰਿਪਟ ਤੋਂ ਵੀ ਇਹੋ ਸਾਹਮਣੇ ਆਇਆ ਹੈ ਕਿ ਬਾਇਡਨਜ਼ ਖਿਲਾਫ ਜਾਂਚ ਲਈ ਟਰੰਪ ਵੱਲੋਂ ਜ਼ੈਲੈਂਸਕੀ ਉੱਤੇ ਦਬਾਅ ਪਾਇਆ ਗਿਆ। ਹਾਲਾਂਕਿ ਸਾਬਕਾ ਵਾਈਸ ਪ੍ਰੈਜ਼ੀਡੈਂਟ ਜਾਂ ਉਨ੍ਹਾਂ ਦੇ ਬੇਟੇ ਹੰਟਰ, ਜੋ ਕਿ ਯੂਕਰੇਨੀਆਈ ਗੈਸ ਕੰਪਨੀ ਵਿੱਚ ਕੰਮ ਕਰਦੇ ਸਨ, ਵੱਲੋਂ ਕਿਸੇ ਵੀ ਗੜਬੜੀ ਦਾ ਕੋਈ ਸਬੂਤ ਨਹੀਂ ਹੈ ਪਰ ਫਿਰ ਵੀ ਇਸ ਤਰ੍ਹਾਂ ਦਾ ਦਬਾਅ ਟਰੰਪ ਵੱਲੋਂ ਪਾਇਆ ਗਿਆ।
ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਟੈਕਸਟ ਮੈਸੇਜਿਜ਼ ਸਬੰਧੀ ਕੀਤੇ ਗਏ ਹੋਰ ਖੁਲਾਸੇ ਤੋਂ ਸਾਹਮਣੇ ਆਇਆ ਹੈ ਕਿ ਟਰੰਪ ਵੱਲੋਂ ਇਸ ਸ਼ਰਤ ਉੱਤੇ ਯੂਕਰੇਨ ਦਾ ਦੌਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਕਿ ਜੇ ਸਰਕਾਰ 2016 ਦੀਆਂ ਚੋਣਾਂ ਅਤੇ ਯੂਕਰੇਨ ਦੀ ਬਰਿਜ਼ਮਾ ਗੈਸ ਕੰਪਨੀ ਦੀ ਜਾਂਚ ਲਈ ਸਹਿਮਤ ਹੋਵੇਗੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ