Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਪੀ ਆਰ ਲੈਣ ਲਈ ਹੈਲਥ ਕੇਅਰ ਦਾ ਖ਼ਰਚ ਖੁਦ ਚੁੱਕਣਾ ਪਵੇਗਾ

October 07, 2019 08:35 AM

ਵਾਸ਼ਿੰਗਟਨ, 6 ਅਕਤੂਬਰ, (ਪੋਸਟ ਬਿਊਰੋ)- ਅਮਰੀਕਾ ਦੀ ਸਰਕਾਰ ਉਨ੍ਹਾਂ ਪਰਵਾਸੀਆਂ ਨੂੰ ਪੱਕੀ ਰਿਹਾਇਸ਼ ਦਾ ਵੀਜ਼ਾ ਨਹੀਂ ਦੇਵੇਗੀ, ਜਿਹੜੇ ਪੀ ਆਰ ਲੈਣ ਪਿੱਛੋਂ ਆਪਣੇ ਸਿਹਤ ਦੇ ਖ਼ਰਚੇ ਨਹੀਂ ਚੁੱਕ ਸਕਦੇ ਜਾਂ ਹੈਲਥ ਇੰਸ਼ੋਰੈਂਸ ਲੈਣ ਵਿੱਚ ਅਸਮਰੱਥ ਹਨ। ਵੀਜ਼ਾ ਨਿਯਮ ਸਖ਼ਤ ਕਰਨ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦਾ ਇਕ ਮੈਨੀਫੈਸਟੋ ਵੀ ਜਾਰੀ ਕੀਤਾ ਹੈ, ਜਿਸ ਦੀ ਵਿਵਸਥਾ ਆਉਣ ਵਾਲੀ ਤਿੰਨ ਨਵੰਬਰ ਤੋਂ ਲਾਗੂ ਹੋ ਜਾਵੇਗੀ।
ਵਰਨਣ ਯੋਗ ਹੈ ਕਿ ਅਮਰੀਕਾ ਉੱਤੇ ਜਾਇਜ਼ ਅਤੇ ਨਾਜਾਇਜ਼ ਪਰਵਾਸੀਆਂ ਦਾ ਬੋਝ ਘੱਟ ਕਰਨਾ 2016 ਦੀਆਂ ਚੋਣਾਂ ਵਿੱਚ ਡੋਨਾਲਡ ਟਰੰਪ ਨੇ ਅਹਿਮ ਮੁੱਦਾ ਬਣਾਇਆ ਸੀ। ਤਾਜ਼ਾ ਕਦਮ ਨਾਲ ਜਾਇਜ਼ ਪਰਵਾਸ ਉੱਤੇ ਡੋਨਾਲਡ ਟਰੰਪ ਇੱਕ ਸ਼ਿਕੰਜਾ ਕੱਸਣ ਲੱਗੇ ਹਨ, ਜਿਸ ਨਾਲ ਕਈ ਭਾਰਤੀ ਪ੍ਰਭਾਵਤ ਹੋਣਗੇ। ਅਮਰੀਕਾ ਵਿੱਚ ਪੱਕੇ ਰਹਿਣ ਦੀ ਇਜਾਜ਼ਤ, ਯਾਨੀ ਗ੍ਰੀਨ ਕਾਰਡ ਲੈਣ ਲਈ ਪਹਿਲਾਂ ਪੀ ਆਰ ਵੀਜ਼ਾ ਲੈਣਾ ਜ਼ਰੂਰੀ ਹੈ। ਨਵਾਂ ਨਿਯਮ ਲਾਗੂ ਹੋਣ ਨਾਲ ਵੀਜ਼ਾ ਅਰਜ਼ੀ ਦੇ ਵਕਤ ਹੀ ਅਰਜ਼ੀ ਕਰਤਾ ਨੂੰ ਦੱਸਣਾ ਪਵੇਗਾ ਕਿ ਉਹ ਅਮਰੀਕਾ ਪੁੱਜਣ ਤੋਂ 30 ਦਿਨ ਦੇ ਵਿੱਚ ਆਪਣੇ ਹੈਲਥ ਕੇਅਰ ਦਾ ਖ਼ਰਚਾ ਕਿਵੇਂਂ ਚੁੱਕਣਗੇ। ਵ੍ਹਾਈਟ ਹਾਊਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਅਰਜ਼ੀ ਦੇਣ ਵਾਲਾ ਤਸੱਲੀ ਕਰਾਉਣ ਵਾਲਾ ਜਵਾਬ ਜਾਂ ਸਬੂਤ ਨਾ ਦੇ ਸਕੇਗਾ ਤਾਂ ਵੀਜ਼ਾ ਨਹੀਂ ਦਿੱਤਾ ਜਾਵੇਗਾ। ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਨਵੇਂ ਨਿਯਮ ਵਿਦਿਆਰਥੀ ਵੀਜ਼ਾ ਤੇ ਸ਼ਰਨਾਰਥੀਆਂ ਉੱਤੇ ਲਾਗੂ ਨਹੀਂ ਹੋਣਗੇ।
ਆਪਣੇ ਇਸ ਕਦਮ ਨੂੰ ਸਹੀ ਦੱਸਦੇ ਹੋਏ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਅਮਰੀਕੀ ਨਾਗਰਿਕਾਂ ਦੇ ਮੁਕਾਬਲੇ ਤਿੰਨ ਗੁਣਾ ਜਾਇਜ਼ ਪਰਵਾਸੀ ਅਜਿਹੇ ਹਨ, ਜਿਨ੍ਹਾਂ ਕੋਲ ਨਾ ਸਿਹਤ ਬੀਮਾ ਹੈ ਤੇ ਨਾ ਉਹ ਹੈਲਥ ਕੇਅਰ ਦਾ ਖ਼ਰਚ ਚੁੱਕਣ ਜੋਗੇ ਹਨ। ਇਸ ਦੀ ਪੱਖ ਵਿੱਚ ਅਧਿਕਾਰੀਆਂ ਨੇ ਕੈਸਰ ਫੈਮਿਲੀ ਫਾਊਂਡੇਸ਼ਨ ਦੇ ਅਧਿਐਨ ਦਾ ਹਵਾਲਾ ਦਿੱਤਾ ਹੈ, ਜਿਸ ਮੁਤਾਬਕ ਅੱਠ ਫ਼ੀਸਦੀ ਅਮਰੀਕੀਆਂ ਦੇ ਮੁਕਾਬਲੇ 23 ਫ਼ੀਸਦੀ ਜਾਇਜ਼ ਪਰਵਾਸੀਆਂ ਨੇ ਸਿਹਤ ਬੀਮਾ ਨਹੀਂ ਕਰਾਇਆ। ਟਰੰਪ ਨੇ ਕਿਹਾ, ‘ਜਿਨ੍ਹਾਂ ਪਰਵਾਸੀਆਂ ਕੋਲ ਸਿਹਤ ਬੀਮਾ ਨਹੀਂ ਹੁੰਦਾ, ਉਹ ਸਾਡੇ ਹੈਲਥ ਕੇਅਰ ਸਿਸਟਮ, ਹਸਪਤਾਲਾਂ ਤੇ ਟੈਕਸ ਦਾਤਾਵਾਂ ਉੱਤੇ ਬੋਝ ਬਣਦੇ ਹਨ। ਇਸੇ ਲਈ ਨਿਯਮ ਵਿੱਚ ਬਦਲਾਅ ਕੀਤਾ ਹੈ।`

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ