Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟਿਸ਼ ਸਿੱਖ ਆਗੂ ਨੇ ਬੀ ਬੀ ਸੀ ਦੇ ਸ਼ੋਅ ਨਾਲੋਂ ਨਾਤਾ ਤੋੜਿਆ

October 07, 2019 08:38 AM

ਲੰਡਨ, 6 ਅਕਤੂਬਰ (ਪੋਸਟ ਬਿਊਰੋ)- ਬ੍ਰਿਟੇਨ ਦੀ ਪਾਰਲੀਮੈਂਟ ਦੇ ਉਪਰਲੇੇ ਸਦਨ ਹਾਊਸ ਆਫ ਲਾਰਡਜ਼ ਦੇ ਮੈਂਬਰ ਅਹਿਮ ਸਿੱਖ ਆਗੂ ਲਾਰਡ ਇੰਦਰਜੀਤ ਸਿੰਘ ਨੇ ਬੀ ਬੀ ਸੀ ਰੇਡੀਓ ਦੇ ਪ੍ਰੋਗਰਾਮ ਅੱਜ ਦਾ ਵਿਚਾਰ ‘ਥੌਟ ਫਾਰ ਦਾ ਡੇਅ’ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿੱਖ ਧਰਮ ਦੀਆਂ ਸਿਖਿਆਵਾਂ ਉੱਤੇ ਬ੍ਰਾਡਕਾਸਟਰ ਵੱਲੋਂ ਸੈਂਸਰਸ਼ਿਪ ਲਾਉਣ ਤੋਂ ਨਾਰਾਜ਼ ਹੋ ਕੇ ਅਸਤੀਫਾ ਦਿੱਤਾ ਹੈ, ਜਿਸ ਦੀ ਹਰ ਪਾਸੇ ਚਰਚਾ ਹੈ। ਬਰਾਡਕਾਸਟਰ ਨੂੰ ਡਰ ਸੀ ਕਿ ਇਨ੍ਹਾਂ ਸਿਖਿਆਵਾਂ ਦੇ ਕਾਰਨ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜ ਸਕਦੀ ਹੈ।
ਲਾਰਡ ਇੰਦਰਜੀਤ ਸਿੰਘ (87) ਨੈੱਟਵਰਕ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ਐੱਨ ਐੱਸ ਓ) ਦੇ ਡਾਇਰੈਕਟਰ ਹਨ ਅਤੇ ਬੀ ਬੀ ਸੀ ਉਤੇ ਲਗਾਤਾਰ ਰੇਡੀਓ ਸ਼ੋਅ ਚਲਾ ਰਹੇ ਹਨ ਅਤੇ ਇਹ ਪ੍ਰੋਗਰਾਮ ਸਿੱਖ ਸਰਗਰਮੀਆਂ ਦੇ ਵਾਸਤੇ ਸਮਰਪਿਤ ਹੁੰਦਾ ਹੈ। ਉਨ੍ਹਾਂ ਨੇ ਬੀ ਬੀ ਸੀ ਉਤੇ ਪੱਖਪਾਤ ਕਰਨ ਅਤੇ ਅਸਹਿਣਸ਼ੀਲਤਾ ਦਾ ਦੋਸ਼ ਲਾਇਆ ਅਤੇ ਕਿਹਾ ਹੈ ਕਿ ਬਰਾਡਕਸਟਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸੰਬੰਧੀ ਸਕਰਿਪਟ ਦੇ ਨਾਲ ਇਸਲਾਮੋਫੋਬੀਆ ਕਾਰਨ ਇਨਸਾਫ ਨਹੀਂ ਕਰ ਸਕਿਆ, ਜਦੋਂ ਕਿ ਸਕਰਿਪਟ ਵਿੱਚ ਇਸਲਾਮ ਦੇ ਖਿਲਾਫ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਸਹਿਣਸੀਲਤਾ, ਧਾਰਮਿਕ ਆਜ਼ਾਦੀ ਆਦਿ ਸਿਖਿਆਵਾਂ 'ਤੇ ਬੀ ਬੀ ਸੀ ਵੱਲੋਂ ਧਾਰੀ ਚੁੱਪ ਨੂੰ ਉਹ ਹੋਰ ਸਹਿਣ ਨਹੀਂ ਕਰ ਸਕਦੇ, ਜਿਸ ਦੀ ਸਾਡੇ ਸਮਾਜ ਨੂੰ ਲੋੜ ਹੈ। ਵਰਨਣ ਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਤ ਸਕਰਿਪਟ ਨੂੰ ਪਹਿਲਾਂ ਪ੍ਰੋਡਿਊਸਰ ਨੇ ਪ੍ਰਵਾਨ ਕਰ ਲਿਆ ਸੀ, ਪਰ ਸੀਨੀਅਰ ਪ੍ਰੋਡਿਊਸਰ ਨੇ ਇਸ ਨਾਲ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਣ ਦੇ ਡਰ ਕਾਰਨ ਬਿਨਾਂ ਸਲਾਹ ਮਸ਼ਵਰਾ ਕੀਤੇ ਪ੍ਰਸਾਰਨ ਤੋਂ ਰੋਕ ਦਿੱਤਾ ਸੀ। ਦੂਸਰੇ ਪਾਸੇ ਬੀ ਬੀ ਸੀ ਦੇ ਬੁਲਾਰੇ ਨੇ ਲਾਰਡ ਇੰਦਰਜੀਤ ਸਿੰਘ ਦੇ ਯੋਗਦਾਨ ਨੂੰ ਅਹਿਮ ਕਰਾਰ ਦਿੱਤਾ ਹੈ, ਪਰ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੇ ਨਾਲ ਅਸਹਿਮਤੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ