Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸ਼ੈਹਲਾ ਰਸ਼ੀਦ ਵੱਲੋਂ ਪਲਟ ਵਾਰ: ਪ੍ਰਧਾਨ ਮੰਤਰੀ ਦੀ ਇੱਜ਼ਤ ਕਰਨ ਲਈ ਸੰਵਿਧਾਨ ਜਾਂ ਕਾਨੂੰਨ ਕੁਝ ਨਹੀਂ ਕਹਿੰਦਾ

October 07, 2019 08:42 AM

ਨਵੀਂ ਦਿੱਲੀ, 6 ਅਕਤੂਬਰ (ਪੋਸਟ ਬਿਊਰੋ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ ਐੱਨ ਯੂ) ਦੀ ਵਿਦਿਆਰਥੀ ਆਗੂ ਰਹਿ ਚੁੱਕੀ ਸ਼ੈਹਲਾ ਰਸ਼ੀਦ ਨੇ ਟਵੀਟ ਕਰ ਕੇ ਕਿਹਾ ਹੈ ਕਿ ਦੇਸ਼ ਦੇ ਸੰਵਿਧਾਨ ਜਾਂ ਕਾਨੂੰਨ ਵਿੱਚ ਨਹੀਂ ਲਿਖਿਆ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਨਾ ਹੀ ਹੈ। ਸ਼ੈਹਲਾ ਰਸ਼ੀਦ ਨੇ ਇਸ ਟਵੀਟ 'ਤੇ ਸੋਸ਼ਲ ਮੀਡੀਆ ਯੂਜ਼ਰ ਤਿੱਖਾ ਪ੍ਰਤੀਕਰਮ ਦੇਂਦੇ ਹੋਏ ਸ਼ੈਹਲਾ ਰਸ਼ੀਦ ਦੀ ਆਲੋਚਨਾ ਕਰ ਰਹੇ ਹਨ।
ਅਸਲ ਵਿੱਚਇਸ ਦੀ ਸ਼ੁਰੂਆਤ ਇੱਕ ਹੋਰ ਟਵੀਟ ਤੋਂ ਹੋਈ ਸੀ, ਜਿਸ 'ਤੇ ਸ਼ੈਹਲਾ ਰਸ਼ੀਦ ਨੇ ਪ੍ਰਤੀਕਿਰਿਆ ਦਿੰਦੇ ਹੋਏ ਇਹ ਗੱਲ ਲਿਖੀ ਸੀ। ਵਰਨਣ ਯੋਗ ਹੈ ਕਿ ਬੀਤੇ ਦਿਨੀਂ ਦੇਸ਼ ਦੀਆਂ ਕਈ ਹਸਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖ ਕੇ ਦੇਸ਼ ਵਿੱਚ ਵਧਦੀ ਫਿਰਕੂ ਹਿੰਸਾ 'ਤੇ ਚਿੰਤਾ ਜ਼ਾਹਰ ਕੀਤੀ ਸੀ। ਤਾਜ਼ਾ ਖਬਰ ਇਹ ਹੈ ਕਿ ਇਨ੍ਹਾਂ ਹਸਤੀਆਂ ਵਿਰੁੱਧ ਦੇਸ਼ ਧ੍ਰੋਹ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਅਤੇ ਸ਼ਾਂਤੀ ਭੰਗ ਕਰਨ ਲਈ ਉਕਸਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਉੱਤੇ ਕਈ ਲੋਕਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸੋਸ਼ਲ ਮੀਡੀਆ ਉੱਤੇ ਇੱਕ ਯੂਜ਼ਰ ਨੇ ਟਵੀਟ ਕਰ ਕੇ ਸਰਕਾਰ 'ਤੇ ਹਮਲਾ ਕੀਤਾ ਤੇ ਲਿਖਿਆ ਹੈ ਕਿ ਮਨੀਰਤਨਮ, ਅਦੁਰ ਅਤੇ 47 ਹੋਰਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਿਰਕੂ ਹਿੰਸਾ ਵਿਰੁੱਧ ਚਿੱਠੀ ਲਿਖੀ ਸੀ, ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕੀਤੀ ਗਈ ਹੈ ਤਾਂ ਸਾਨੂੰ ਫਾਸ਼ੀਵਾਦ ਦੀ ਪਰਿਭਾਸ਼ਾ ਬਦਲ ਦੇਣੀ ਚਾਹੀਦੀ ਹੈ। ਇਸੇ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਜੰਮੂ-ਕਸ਼ਮੀਰ ਨਾਲ ਸੰਬੰਧ ਰੱਖਦੀ ਸ਼ੈਹਲਾ ਰਸ਼ੀਦ ਨੇ ਲਿਖਿਆ ਸੀ ਕਿ ਸੰਵਿਧਾਨ ਵਿੱਚ ਅਜਿਹੀ ਕੋਈ ਧਾਰਾ, ਆਈ ਪੀ ਸੀ ਵਿੱਚ ਕੋਈ ਕਲਾਜ਼, ਕਿਸੇ ਸੂਬੇ ਦਾ ਕਾਨੂੰਨ ਜਾਂ ਫਿਰ ਪਾਰਲੀਮੈਂਟ ਦਾ ਕੋਈ ਐਕਟ ਨਹੀਂ ਹੈ, ਜਿਹੜਾ ਕਹਿੰਦਾ ਹੋਵੇ ਕਿ ਦੇਸ਼ ਦੇ ਨਾਗਰਿਕਾਂ ਨੇ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਨਾ ਹੀ ਹੈ। ਸ਼ੈਹਲਾ ਦੇ ਇਸ ਟਵੀਟ 'ਤੇ ਕਈ ਸੋਸ਼ਲ ਮੀਡੀਆ ਯੂਜ਼ਰ ਭੜਕ ਗਏ। ਇੱਕ ਜਣੇ ਨੇ ਟਵੀਟ 'ਤੇ ਜਵਾਬ ਦਿੰਦੇ ਹੋਏ ਲਿਖਿਆ ਕਿ ਸੰਵਿਧਾਨ ਵਿੱਚ ਕੋਈ ਅਜਿਹੀ ਧਾਰਾ ਵੀ ਨਹੀਂ ਹੈ, ਜੋ ਪ੍ਰਧਾਨ ਮੰਤਰੀ ਨੂੰ ਬਦਨਾਮ ਕਰਨ ਦਾ ਅਧਿਕਾਰ ਦੇਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼