Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹਰਿਆਣਾ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਕਾਂਗਰਸ ਛੱਡੀ

October 07, 2019 08:44 AM

ਨਵੀਂ ਦਿੱਲੀ, 6 ਅਕਤੂਬਰ (ਪੋਸਟ ਬਿਊਰੋ)- ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਦੀ ਵੰਡ ਤੋਂ ਨਾਰਾਜ਼ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਦੋਸ਼ ਲਾਇਆ ਕਿ ਕਾਂਗਰਸ ਵਿਚਲੇ ਕੁਝ ਲੋਕਾਂ ਕਾਰਨ ਪਾਰਟੀ ਆਪਣੀ ਹੋਂਦ ਦੇ ਸੰਕਟ ਨਾਲ ਜੂਝ ਰਹੀ ਹੈ।
ਇਸ ਮੌਕੇ ਅਸ਼ੋਕ ਤੰਵਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਅਸਤੀਫੇ ਵਿੱਚ ਇਹ ਦੋਸ਼ ਵੀ ਲਾਇਆ ਕਿ ਪਾਰਟੀ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਾਸਤੇ ਬਣੀਆਂ ਵੱਖ-ਵੱਖ ਕਮੇਟੀਆਂ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਅਸ਼ੋਕ ਤੰਵਰ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਕੋਲ ਪਾਰਟੀ ਛੱਡਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ ਤੇ ਉਹ ਹਾਲੇ ਭਾਜਪਾ ਜਾਂ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾ ਰਹੇ। ਉਨ੍ਹਾਂ ਨੇ ਇਹ ਦੋਸ਼ ਵੀ ਲਾਇਆ ਕਿ ਰਾਹੁਲ ਗਾਂਧੀ ਦੇ ਨੇੜੂਆਂ ਦਾ ਸਿਆਸੀ ਕਤਲ ਕੀਤਾ ਜਾ ਰਿਹਾ ਹੈ। ਤੰਵਰ ਨੇ ਅਸਤੀਫੇ 'ਚ ਕਿਹਾ, ਮੌਜੂਦਾ ਸਮੇਂ ਕਾਂਗਰਸ ਆਪਣੇ ਸਿਆਸੀ ਵਿਰੋਧੀਆਂ ਦੇ ਕਾਰਨ ਨਹੀਂ, ਆਪਸੀ ਵਿਰੋਧਾਂ ਦੇ ਕਾਰਨ ਹੋਂਦ ਦੇ ਸੰਕਟ ਨਾਲ ਜੂਝ ਰਹੀ ਹੈ। ਜ਼ਮੀਨ ਤੋਂ ਉਠੇ ਅਤੇ ਕਿਸੇ ਵੱਡੇ ਸਿਆਸੀ ਪਰਵਾਰ ਨਾਲ ਸੰਬੰਧ ਨਾ ਰੱਖਣ ਵਾਲੇ ਮਿਹਨਤੀ ਵਰਕਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਦੋਸ਼ ਵੀ ਲਾਇਆ ਕਿ ਪਾਰਟੀ ਵਿੱਚ ਪੈਸੇ, ਬਲੈਕਮੇਲਿੰਗ ਤੇ ਦਬਾਅ ਦੀ ਰਣਨੀਤੀ ਕੰਮ ਕਰ ਰਹੀ ਹੈ। ਤੰਵਰ ਨੇ ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਗੁਲਾਮ ਨਬੀ ਆਜ਼ਾਦ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਉੱਤੇ ਦੋਸ਼ ਲਾਇਆ ਕਿ ਇਨ੍ਹਾਂ ਨੇਤਾਵਾਂ ਦੇ ਨਾਲ ਗੰਢਸੰਢ ਹੀ ਟਿਕਟ ਹਾਸਲ ਕਰਨ ਦਾ ਸਭ ਤੋਂ ਪੈਮਾਨਾ ਬਣ ਗਿਆ ਹੈ ਅਤੇ ਪੰਜ ਸਾਲ ਮਿਹਨਤ ਕਰਨ ਵਾਲੇ ਕਈ ਵਰਕਰ ਵਾਂਝੇ ਰਹਿ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼