Welcome to Canadian Punjabi Post
Follow us on

29

March 2024
 
ਭਾਰਤ

ਸੇਵਾ ਮੁਕਤ ਅਫਸਰਾਂ ਨੇ ਪ੍ਰਧਾਨ ਮੰਤਰੀ ਵੱਲ ਪੱਤਰ ਲਿਖ ਕੇ ਰੋਸ ਜ਼ਾਹਰ ਕੀਤਾ

October 07, 2019 08:51 AM

ਨਵੀਂ ਦਿੱਲੀ, 6 ਅਕਤੂਬਰ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 71 ਸੇਵਾ ਮੁਕਤ ਅਫਸਰਾਂ ਨੇ ਪੱਤਰ ਲਿਖ ਕੇ ਵਿੱਤ ਮੰਤਰਾਲੇ ਦੇ ਚਾਰ ਸੇਵਾ ਮੁਕਤ ਅਫਸਰਾਂ ਉੱਤੇ ਆਈ ਐੱਨ ਐਕਸ ਮੀਡੀਆ ਮਾਮਲੇ 'ਚ ਕੇਸ ਦਰਜ ਕੀਤੇ ਜਾਣ ਉੱਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਕਾਰਵਾਈ ਨਾਲ ਇਮਾਨਦਾਰ ਅਫਸਰਾਂ ਦਾ ਹੌਸਲਾ ਢਹੇਗਾ ਤੇ ਉਹ ਕੋਈ ਵੀ ਅਹਿਮ ਕਾਰਵਾਈ ਕਰਨ ਤੋਂ ਪਰਹੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਤਰਕ ਸੰਗਤ ਸਮਾਂ ਲਾਜ਼ਮੀ ਹੋਣਾ ਚਾਹੀਦਾ ਹੈ ਜਿਸ ਮਗਰੋਂ ਕੋਈ ਫਾਈਲ ਦੁਬਾਰਾ ਖੋਲ੍ਹੀ ਜਾ ਸਕੇ।
ਆਪਣੀ ਕਿਸਮ ਦੇ ਇਸ ਪੱਤਰ ਉਤੇ ਸਾਬਕਾ ਕੈਬਨਿਟ ਸਕੱਤਰ ਕੇ ਐੱਮ ਚੰਦਰਸ਼ੇਖਰ, ਸਾਬਕਾ ਵਿਦੇਸ਼ ਸਕੱਤਰ ਅਤੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ ਸ਼ਿਵਸ਼ੰਕਰ ਮੈਨਨ, ਸਾਬਕਾ ਵਿੱਤ ਸਕੱਤਰ ਸੁਜਾਤਾ ਸਿੰਘ ਅਤੇ ਪੰਜਾਬ ਪੁਲਸ ਦੇ ਸਾਬਕਾ ਡੀ ਜੀ ਪੀ ਜੂਲੀਓ ਰਿਬੇਰੋ ਵਰਗੇ ਸੇਵਾ ਮੁਕਤ ਅਫਸਰਾਂ ਨੇ ਦਸਖਤ ਕੀਤੇ ਹਨ। ਇਨ੍ਹਾਂ ਸਾਬਕਾ ਅਫਸਰਾਂ ਨੇ ਸਿਰਫ ਸਿਆਸੀ ਲਾਹਾ ਲੈਣ ਲਈ ਕੁਝ ਚੋਣਵੇਂ ਸੇਵਾਮੁਕਤ ਅਤੇ ਮੌਜੂਦਾ ਅਫਸਰਾਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਨ੍ਹਾਂ ਅਫਸਰਾਂ ਨੇ ਦੱਸਿਆ ਕਿ ਪਿਛਲੇ ਮਹੀਨੇ ਸਰਕਾਰ ਨੇ ਨੀਤੀ ਆਯੋਗ ਦੇ ਇੱਕ ਸਾਬਕਾ ਸੀ ਈ ਓ ਸਿੰਧੂਸ੍ਰੀ ਕੁੱਲਰ, ਛੋਟੇ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਦੇ ਸਾਬਕਾ ਸਕੱਤਰ ਅਨੂਪ ਕੇ ਪੁਜਾਰੀ, ਵਿੱਤ ਮੰਤਰਾਲੇ ਦੇ ਸਾਬਕਾ ਡਾਇਰੈਕਟਰ ਪ੍ਰਬੋਧ ਸਕਸੈਨਾ ਅਤੇ ਵਿੱਤੀ ਮਾਮਲਿਆਂ ਦੇ ਸਾਬਕਾ ਅੰਡਰ ਸੈਕਟਰੀ ਰਾਬਿੰਦਰ ਪ੍ਰਸਾਦ ਦੇ ਖਿਲਾਫ ਆਈ ਐੱਨ ਐਕਸ ਮੀਡੀਆ ਮਾਮਲੇ 'ਚ ਕੇਸ ਦਰਜ ਕਰਨ ਦੀ ਸੀ ਬੀ ਆਈ ਨੂੰ ਇਜਾਜ਼ਤ ਦਿੱਤੀ ਸੀ। ਇਨ੍ਹਾਂ ਅਫਸਰਾਂ ਨੇ ਸਰਕਾਰ 'ਤੇ ਸਿਆਸੀ ਲਾਹਾ ਲੈਣ ਲਈ ਅਫਸਰਾਂ ਨੂੰ ਅਪਰਾਧਕ ਕਾਰਵਾਈ ਦਾ ਸਾਹਮਣਾ ਕਰਨ ਲਈ ਮਜਬੂਰ ਕਰਨ ਦਾ ਦੋਸ਼ ਵੀ ਲਾਇਆ ਅਤੇ ਕਿਹਾ ਕਿ ਜੇ ਸਰਕਾਰ ਵੱਲੋਂ ਮਿੱਥ ਕੇ ਕੁਝ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਤਾਂ ਬਾਕੀ ਦੇ ਇਮਾਨਦਾਰ ਅਤੇ ਕਾਬਲ ਅਫਸਰ ਜ਼ਰੂਰ ਨਿਰਾਸ਼ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ