Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਅਕਾਲੀ-ਭਾਜਪਾ ਸੰਬੰਧ: ਸੁਖਬੀਰ ਸਿੰਘ ਬਾਦਲ ਦੇ ਯੂ-ਟਰਨ ਤੋਂ ਅਕਾਲੀ ਵਰਕਰ ਦੋਚਿੱਤੀ ਵਿੱਚ

October 07, 2019 08:53 AM

ਚੰਡੀਗੜ੍ਹ, 6 ਅਕਤੂਬਰ, (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਦੀਆਂ ਚੋਣਾਂ ਦੀ ਨਰਾਜ਼ਗੀ ਭੁਲਾ ਕੇ ਪੰਜਾਬ ਵਿੱਚ ਹੋ ਰਹੀਆਂ ਚਾਰ ਉੱਪ ਚੋਣਾਂ ਮਿਲ ਕੇ ਲੜਨ ਦਾ ਐਲਾਨ ਕਰ ਲਿਆ ਹੈ, ਪਰ ਦੋਵਾਂ ਪਾਰਟੀਆਂ ਦੇ ਵਰਕਰ ਦੋਚਿੱਤੀ ਵਿੱਚ ਹਨ। ਹੇਠਲੇ ਪੱਧਰ ਦੇ ਵਰਕਰਾਂ ਨੂੰ ਸਮਝ ਨਹੀਂ ਆਈ ਕਿ ਇੱਕ-ਦੂਜੇ ਦੇ ਖਿਲਾਫ ਇੰਨੀ ਤਿੱਖੀ ਬਿਆਨਬਾਜ਼ੀ ਕਰਨ ਦੇ ਬਾਅਦ ਫਿਰ ਇਕੱਠੇ ਕਿਵੇਂ ਚੱਲਿਆ ਜਾ ਸਕਦਾ ਹੈ।
ਵਰਨਣ ਯੋਗ ਹੈ ਕਿ ਗੱਠਜੋੜ ਦੀਆਂ ਭਾਈਵਾਲ ਦੋਵੇਂ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਦੇ ਸੀਨੀਅਰ ਲੀਡਰਾਂ ਨੇ ਫੈਸਲਾ ਕੀਤਾ ਹੈ ਕਿ ਉੱਪ ਚੋਣਾਂ ਦੌਰਾਨ ਇੱਕ-ਦੂਜੇ ਵਿਰੁੱਧ ਬੇਲੋੜੀ ਬਿਆਨਬਾਜ਼ੀ ਨਾ ਕੀਤੀ ਜਾਵੇ, ਕਿਉਂਕਿ ਇਸ ਦਾ ਆਮ ਵੋਟਰਾਂ ਉੱਤੇ ਮਾੜਾ ਅਸਰ ਪੈਂਦਾ ਹੈ। ਹਰਿਆਣਾ ਵਿੱਚ ਗੱਠਜੋੜ ਨਾ ਹੋ ਸਕਣ ਕਰ ਕੇ ਦੋਵਾਂ ਪਾਰਟੀਆਂ ਦਾ ਤਣਾਅ ਵਧ ਚੁੱਕਾ ਹੈ। ਇਸ ਕਰ ਕੇ ਫਗਵਾੜਾ ਤੇ ਮੁਕੇਰੀਆਂ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਤੋਂ ਅਕਾਲੀ ਵਰਕਰ ਝਿਜਕ ਰਹੇ ਹਨ। ਭਾਜਪਾ ਲੀਡਰਸਿ਼ਪ ਇਸ ਕਾਰਨ ਕਾਫੀ ਫਿਕਰਮੰਦ ਸੀ। ਸ਼ਨੀਵਾਰ ਨੂੰ ਦੋਵਾਂ ਪਾਰਟੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫਗਵਾੜਾ ਤੇ ਮੁਕੇਰੀਆਂ ਵਿਧਾਨ ਸਭਾ ਹਲਕਿਆਂ ਵਿੱਚ ਜਿੱਥੇ ਭਾਜਪਾ ਆਗੂ ਅਕਾਲੀ ਵਰਕਰਾਂ ਦੀ ਡਿਊਟੀਆਂ ਲਾਉਣ ਨੂੰ ਕਹਿਣਗੇ, ਓਥੇ ਅਕਾਲੀ ਵਰਕਰ ਲਾਏ ਜਾਣਗੇ। ਇਸ ਮੀਟਿੰਗ ਪਿੱਛੋਂ ਭਾਵੇਂ ਸੀਨੀਅਰ ਲੀਡਰ ਇੱਕ-ਦੂਸਰੇ ਦੇ ਖਿਲਾਫ ਭੜਾਸ ਕੱਢਣ ਤੋਂ ਹਟ ਗਏ ਹਨ, ਪਰ ਆਮ ਵਰਕਰ ਅਜੇ ਦੋਚਿੱਤੀ ਵਿੱਚ ਹਨ। ਹਰਿਆਣਾ ਵਿੱਚ ਦੋਵੇਂ ਧਿਰਾਂ ਇੱਕ-ਦੂਜੇ ਵਿਰੁੱਧ ਚੋਣਾਂ ਲੜਦੀਆਂ ਹੋਣ ਕਰ ਕੇ ਇਸ ਦਾ ਅਸਰ ਪੰਜਾਬ ਦੇ ਗੱਠਜੋੜ ਉੱਤੇ ਪੈ ਰਿਹਾ ਸੀ। ਭਾਜਪਾ ਦੇ ਕੁਝ ਲੀਡਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਉੱਤੇ ਸਖਤ ਟਿੱਪਣੀਆਂ ਕੀਤੀਆਂ ਤਾਂ ਦੋਵਾਂ ਧਿਰਾਂ ਵਿੱਚ ਤਨਾਅ ਪੈਦਾ ਹੋ ਗਿਆ ਸੀ, ਜਿਸ ਦੇ ਬਾਅਦ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ