Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਤਿੰਨ ਅਧਿਕਾਰੀਆਂ ਖਿਲਾਫ ਚਾਰਜਸ਼ੀਟ

October 07, 2019 08:58 AM

ਫਰੀਦਕੋਟ, 6 ਅਕਤੂਬਰ (ਪੋਸਟ ਬਿਊਰੋ)- ਸਥਾਨਕ ਸਿਵਲ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਸਾਬਕਾ ਜ਼ਿਲ੍ਹਾ ਟਰਾਂਸਪੋਰਟ ਅਫਸਰ-ਕਮ-ਐੱਸ ਡੀ ਐੱਮ ਨਛੱਤਰ ਸਿੰਘ ਬਰਾੜ ਸਣੇ ਤਿੰਨ ਅਫਸਰਾਂ ਦੇ ਖਿਲਾਫ ਭਿ੍ਰਸ਼ਟਾਚਾਰ ਅਤੇ ਫਰਾਡ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਵਿਜੀਲੈਂਸ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਅਧਿਕਾਰੀਆਂ ਦੇ ਖਿਲਾਫ ਦੋਸ਼ ਸਾਬਤ ਕਰਨ ਲਈ 18 ਅਕਤੂਬਰ ਨੂੰ ਅਦਾਲਤ ਸਾਹਮਣੇ ਗਵਾਹ ਪੇਸ਼ ਕਰਨ।
ਵਰਨਣ ਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ ਜਾਂਚ ਤੋਂ ਬਾਅਦ ਇੱਕ ਜਨਵਰੀ 2015 ਨੂੰ ਉਸ ਵਕਤ ਦੇ ਐੱਸ ਡੀ ਐੱਮ-ਕਮ ਜ਼ਿਲਾ ਟਰਾਂਸਪੋਰਟ ਅਫਸਰ ਨਛੱਤਰ ਸਿੰਘ ਬਰਾੜ, ਸੈਕਸ਼ਨ ਅਫਸਰ ਮਿਹਰ ਸਿੰਘ ਅਤੇ ਰਜਿਸਟਰੇਸ਼ਨ ਕਲਰਕ ਅਮਰਜੀਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਇਸ ਰਿਪੋਰਟ ਵਿੱਚ ਦੋਸ਼ ਲਾਇਆ ਸੀ ਕਿ ਇਨ੍ਹਾਂ ਅਧਿਕਾਰੀਆਂ ਨੇ ਫਰੀਦਕੋਟ ਦੇ ਕੁਝ ਨਿੱਜੀ ਏਜੰਟਾਂ ਨਾਲ ਮਿਲ ਕੇ ਬਾਹਰਲੇ ਸੂਬਿਆਂ ਤੋਂ ਗੈਰ ਕਾਨੂੰਨੀ ਢੰਗ ਨਾਲ ਖਰੀਦੀਆਂ ਗੱਡੀਆਂ ਦੇ ਨੰਬਰ ਇਥੇ ਤਬਦੀਲ ਕੀਤੇ ਸਨ। ਵਿਜੀਲੈਂਸ ਨੇ ਡੀ ਟੀ ਓ ਦਫਤਰ ਦਾ ਰਿਕਾਰਡ ਕਬਜ਼ੇ ਵਿੱਚ ਲੈਣ ਪਿੱਛੋਂ ਦਾਅਵਾ ਕੀਤਾ ਸੀ ਕਿ ਕਰੀਬ 20 ਹਜ਼ਾਰ ਵਾਹਨਾਂ ਨੂੰ ਨਿਯਮਾਂ ਦੀ ਉਲੰਘਣਾ ਅਤੇ ਟੈਕਸ ਚੋਰੀ ਕਰਨ ਨਾਲ ਰਜਿਸਟਰੇਸ਼ਨ ਨੰਬਰ ਲਾਏ ਗਏ ਸਨ ਅਤੇ ਟੈਕਸਾਂ ਦੀ ਉਗਰਾਹੀ ਦੇ ਨਾਲ ਫੈਂਸੀ ਨੰਬਰਾਂ ਦੀ ਨਿਲਾਮੀ ਮੌਕੇ ਧਾਂਦਲੀਆਂ ਹੋਈਆਂ ਸਨ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਘਾਟਾ ਪਿਆ ਸੀ। ਮਈ 2017 ਵਿੱਚ ਵਿਜੀਲੈਂਸ ਵਿਭਾਗ ਨੇ ਇਸ ਕੇਸ ਵਿੱਚ ਦੋਸ਼ ਪੱਤਰ ਅਦਾਲਤ 'ਚ ਪੇਸ਼ ਕੀਤੇ ਸਨ। ਇਹ ਦੋਸ਼ ਪੱਤਰ ਪੇਸ਼ ਹੋਣ ਤੋਂ ਬਾਅਦ ਉਕਤ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਖਿਲਾਫ ਨਿੱਜੀ ਰੰਜਿਸ਼ ਹੇਠ ਝੂਠਾ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਨੇ ਲੰਬੀ ਸੁਣਵਾਈ ਪਿੱਛੋਂ ਅਧਿਕਾਰੀਆਂ ਖਿਲਾਫ ਦੋਸ਼ ਆਦਿ ਕਰਨ ਦਾ ਹੁਕਮ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ