Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਇਮਰਾਨ ਨੂੰ ਅਮਰੀਕਾ ਲੈ ਕੇ ਗਿਆ ਜਹਾਜ਼ ਖਰਾਬ ਨਹੀਂ ਹੋਇਆ, ਪ੍ਰਿੰਸ ਨੇ ਵਾਪਸ ਮੰਗ ਲਿਆ ਸੀ

October 08, 2019 09:23 AM

* ਪ੍ਰਿੰਸ ਵੱਲੋਂ ਇਮਰਾਨ ਨੂੰ ਡਾਂਟਣ ਦੀ ਚਰਚਾ ਵੀ ਹੋਈ

ਇਸਲਾਮਾਬਾਦ, 7 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੀ ਤੀਹ ਸਾਲ ਪੁਰਾਣੀ ਮੈਗਜ਼ੀਨ ‘ਦ ਫ੍ਰਾਈਡੇ ਟਾਈਮਜ਼' ਨੇ ਦਾਅਵਾ ਕੀਤਾ ਹੈ ਕਿ ਯੂ ਐਨ ਓ ਵਿੱਚ ਕੀਤੇ ਇਮਰਾਨ ਖਾਨ ਦੇ ਭਾਸ਼ਣ ਤੋਂ ਬਹੁਤ ਗੁੱਸੇ 'ਚ ਆਏ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ 27 ਸਤੰਬਰ ਨੂੰ ਆਪਣਾ ਉਹ ਜਹਾਜ਼ ਵਾਪਸ ਮੰਗ ਲਿਆ, ਜਿਸ 'ਚ ਇਮਰਾਨ ਖਾਨ ਨੂੰ ਖੁਦ ਹੀ ਅਮਰੀਕਾ ਭੇਜਿਆ ਸੀ ਤੇ ਉਸੇ ਉੱਤੇ ਪਾਕਿਸਤਾਨ ਵਾਪਸ ਆਉਣਾ ਸੀ। ਉਸ ਵਕਤ ਇਹ ਕਿਹਾ ਗਿਆ ਸੀ ਕਿ ਤਕਨੀਕੀ ਖ਼ਾਮੀਆਂ ਦੇ ਕਾਰਨ ਜਹਾਜ਼ ਨੂੰ ਵਾਪਸ ਮੁੜਨਾ ਪਿਆ ਸੀ, ਪਰ ਗੱਲ ਇਹ ਨਹੀਂ ਸੀ।
ਵਰਨਣ ਯੋਗ ਹੈ ਕਿ ਯੂ ਐਨ ਜਨਰਲ ਅਸੈਂਬਲੀ ਵਿੱੱਚ ਹਿੱਸਾ ਲੈਣ ਲਈ ਅਮਰੀਕਾ ਦੀ ਯਾਤਰਾ ਤੋਂ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਸਾਊਦੀ ਅਰਬ ਗਏ ਸਨ। ਇਥੋਂ ਉਹ ਕਾਰੋਬਾਰੀ ਫਲਾਈਟ ਉੱਤੇ ਨਿਊ ਯਾਰਕ ਜਾ ਰਹੇ ਸਨ, ਪਰ ਸਾਊਦੀ ਅਰਬ ਦੇ ਪ੍ਰਿੰਸ ਨੇ ਉਨ੍ਹਾਂ ਨੂੰ ਮਹਿਮਾਨ ਦੇ ਤੌਰ 'ਤੇ ਆਪਣਾ ਵਿਸ਼ੇਸ਼ ਜਹਾਜ਼ ਦੇ ਦਿੱਤਾ ਸੀ। ਇਮਰਾਨ ਖਾਨ ਉਸੇ ਜਹਾਜ਼ ਵਿੱਚ ਮੁੜ ਰਹੇ ਸਨ, ਪਰ ਇਸ ਨੂੰ ਅੱਧ ਰਸਤੇ 'ਚੋਂ ਵਾਪਸ ਜਾਣਾ ਪਿਆ ਸੀ, ਕਿਉਂਕਿ ਨਾਰਾਜ਼ ਹੋਏ ਸਾਊਦੀ ਅਰਬ ਦੇ ਪਿ੍ਰੰਸ ਨੇ ਆਪਣਾ ਜਹਾਜ਼ ਖੜੇ ਪੈਰ ਵਾਪਸ ਮੰਗ ਲਿਆ ਸੀ।
ਪਾਕਿਸਤਾਨ ਸਰਕਾਰ ਨੇ ਇਸ ਰਿਪੋਰਟ ਨੂੰ ਸਰਾਸਰ ਗਲਤ ਅਤੇ ਮਨਘੜਤ ਦੱਸਿਆ ਹੈ। ਫਰਾਈਡੇ ਟਾਈਮਜ਼ ਨੇ ਇਸ ਰਿਪੋਰਟ ਵਿੱਚ ਕਿਹਾ ਕਿ ਇਮਰਾਨ ਖਾਨ ਦੇ ਪ੍ਰਸ਼ੰਸਕਾਂ ਨੇ ਨਿਊ ਯਾਰਕ ਤੋਂ ਪਰਤਣ ਉਤੇ ਉਨ੍ਹਾਂ ਦਾ ਜੇਤੂ ਹੀਰੋ ਵਾਂਗ ਸਵਾਗਤ ਕੀਤਾ ਸੀ ਅਤੇ ਇਮਰਾਨ ਦੇ ਸਮਰਥਕਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਇਮਰਾਨ ਦੇ ਭਾਸ਼ਣ ਦੇ ਦੌਰਾਨ ਹਾਲ ਅੱਧਾ ਖਾਲੀ ਪਿਆ ਸੀ ਤੇ ਇਮਰਾਨ ਨੇ ਮੰਨਿਆ ਕਿ ਪਾਕਿਸਤਾਨ ਅਲ ਕਾਇਦਾ ਅੱਤਵਾਦੀਆਂ ਨੂੰ ਟਰੇਨਿੰਗ ਦਿੰਦਾ ਰਿਹਾ ਸੀ। ਫਰਾਈਡੇ ਟਾਈਮਜ਼ ਨੇ ਲਿਖਿਆ ਹੈ ਕਿ ਇਸ ਯਾਤਰਾ ਦੇ ਕੁਝ ਅਣਚਾਹੇ ਨਤੀਜੇ ਵੀ ਰਹੇ ਸਨ। ਪ੍ਰਿੰਸ ਨੂੰ ਪਾਕਿ ਦੇ ਈਰਾਨ ਨਾਲ ਸੰਬੰਧ ਮਜ਼ਬੂਤ ਕਰਨ 'ਤੇ ਵੀ ਇਤਰਾਜ਼ ਸੀ। ਇਸ ਮੈਗਜ਼ੀਨ ਨੇ ਇਹ ਦਾਅਵਾ ਕੀਤਾ ਹੈ ਕਿ ਸਾਊਦੀ ਅਰਬ ਦੇ ਪ੍ਰਿੰਸ ਇਸ ਗੱਲੋਂ ਵੱਧ ਨਾਰਾਜ਼ ਹੋਏ ਕਿ ਇਮਰਾਨ ਇਸਲਾਮਕ ਬਲਾਕ ਦੀ ਕਮਾਨ ਸੰਭਾਲਣ ਦੇ ਲਈ ਲੱਗੇ ਹੋਏ ਸਨ। ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਭਾਰਤ-ਪਾਕਿ ਗੱਲਬਾਤ ਦੀ ਆਸ ਪਹਿਲਾਂ ਤੋਂ ਘੱਟ ਹੋ ਗਈ ਹੈ ਅਤੇ ਉਨ੍ਹਾਂ ਨੇ ਇੱਕ ਖੇਤਰੀ ਮੁੱਦਾ ਇਸਲਾਮੀ ਪਾਕਿਸਤਾਨ ਅਤੇ ਹਿੰਦੂ ਭਾਰਤ ਦਾ ਮੁੱਦਾ ਬਣਾ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ