Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਤਾਲਿਬਾਨ ਨੇ 11 ਅੱਤਵਾਦੀ ਛੁਡਾ ਕੇ 3 ਭਾਰਤੀ ਇੰਜੀਨੀਅਰਾਂ ਨੂੰ ਛੱਡਿਆ

October 08, 2019 09:24 AM

ਕਾਬੁਲ, 7 ਅਕਤੂਬਰ (ਪੋਸਟ ਬਿਊਰੋ)- ਅਫ਼ਗ਼ਾਨਿਸਤਾਨ ਦੇ ਅਤਿਵਾਦੀ ਸੰਗਠਨ ਤਾਲਿਬਾਨ ਨੇ ਬੰਦੀ ਬਣਾਏ ਤਿੰਨ ਭਾਰਤੀ ਇੰਜੀਨੀਅਰਾਂ ਨੂੰ ਛੱਡ ਦਿੱਤਾ ਹੈ। ਇਸ ਦੇ ਬਦਲੇ ਉਨ੍ਹਾਂ ਨੇ ਜੇਲ ਵਿੱਚ ਬੰਦ ਆਪਣੇ 11 ਅਤਿਵਾਦੀਆਂ ਨੂੰ ਆਜ਼ਾਦ ਕਰਵਾ ਲਿਆ ਹੈ। ਪਾਕਿਸਤਾਨ ਦੀ ਮੀਡੀਆ ਰਿਪੋਰਟ ਮੁਤਾਬਕ ਇਹ ਅਦਲਾ-ਬਦਲੀ ਐਤਵਾਰ ਕਿਸੇ ਗੁਪਤ ਥਾਂ ਉੱਤੇ ਹੋਈ ਹੈ। ਛੱਡੇ ਗਏ 11 ਅਤਿਵਾਦੀਆਂ ਵਿੱਚ ਸ਼ੇਖ ਅਬਦੁਰ ਰਹੀਮ ਅਤੇ ਮੌਲਵੀ ਅਬਦੁਰ ਰਾਸ਼ਿਦ ਸ਼ਾਮਲ ਹਨ। ਦੋਵੇਂ ਅਤਿਵਾਦੀ ਕੁਨੂਰ ਅਤੇ ਨਿਮਰੋਜ਼ ਸੂਬੇ ਲਈ ਤਾਲਿਬਾਨ ਦੇ ਗਵਰਨਰ ਵਜੋਂ ਕੰਮ ਕਰ ਚੁੱਕੇ ਹਨ। ਇਸ ਅਦਲਾ-ਬਦਲੀ ਲਈ ਭਾਰਤੀ ਅਤੇ ਅਫ਼ਗ਼ਾਨ ਅਧਿਕਾਰੀਆਂ ਵਲੋਂ ਕਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
ਵਰਨਣ ਯੋਗ ਹੈ ਕਿ ਤਾਲਿਬਾਨ ਨੇ ਅਫ਼ਗ਼ਾਨਿਸਤਾਨ ਦੇ ਉੱਤਰੀ ਬਘਲਾਨ ਸੂਬੇ ਵਿਚਲੇ ਇਕ ਪਾਵਰ ਪਲਾਂਟ ਦਾ ਕੰਮ ਕਰਦੇ 7 ਭਾਰਤੀ ਇੰਜੀਨੀਅਰਾਂ ਨੂੰ ਮਈ 2018 ਵਿੱਚ ਬੰਦੀ ਬਣਾ ਲਿਆ ਸੀ। ਇਨ੍ਹਾਂ ਵਿੱਚੋਂ ਇਕ ਨੂੰ ਮਾਰਚ ਵਿੱਚ ਛੱਡਿਆ ਗਿਆ ਸੀ, ਪਰ ਹੋਰ ਕਿਸੇ ਦੀ ਜਾਣਕਾਰੀ ਨਹੀਂ ਮਿਲੀ ਸੀ। ਤਿੰਨ ਭਾਰਤੀ ਇੰਜੀਨੀਅਰਾਂ ਦੀ ਰਿਹਾਈ ਤਾਲਿਬਾਨ ਤੇ ਅਮਰੀਕਾ ਵਿਚਾਲੇ ਗੱਲਬਾਤ ਦਾ ਨਤੀਜਾ ਹੈ। ਇਸਲਾਮਾਬਾਦ ਵਿੱਚ ਤਾਲਿਬਾਨ ਤੇ ਅਮਰੀਕੀ ਵਫ਼ਦ ਦੀ ਇਕ ਬੈਠਕ ਵਿੱਚ ਤਾਲਿਬਾਨ ਦੀ ਹਿਰਾਸਤ ਵਿੱਚ ਕੈਦ ਭਾਰਤੀ ਇੰਜੀਨੀਅਰਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ ਸੀ। ਅਮਰੀਕਾ ਵਲੋਂ ਸਮਝੌਤੇ ਦੀ ਗੱਲਬਾਤ ਕਰ ਰਹੇ ਜ਼ਾਲਮੇ ਖਲੀਲਜ਼ਾਦ ਨਾਲ ਹੋਈ ਤਾਲਿਬਾਨ ਦੀ ਬੈਠਕ ਵਿੱਚ ਕੈਦੀਆਂ ਦੀ ਅਦਲਾ-ਬਦਲੀ ਉੱਤੇ ਚਰਚਾ ਹੋਈ ਸੀ। ਫਿਰ ਇਨ੍ਹਾਂ ਕੈਦੀਆਂ ਦੀ ਅਦਲਾ-ਬਦਲੀ 6 ਅਕਤੂਬਰ ਨੂੰ ਇਕ ਅਣਪਛਾਤੀ ਥਾਂ ਕੀਤੀ ਗਈ। ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਅਫ਼ਗ਼ਾਨ ਤਾਲਿਬਾਨ ਦੇ ਮੈਂਬਰਾਂ ਨੂੰ ਅਮਰੀਕੀ ਫ਼ੌਜ ਨੇ ਬਗਰਾਮ ਏਅਰਬੇਸ ਤੋਂ ਆਜ਼ਾਦ ਕੀਤਾ ਸੀ, ਜਿਸ ਦਾ ਭਾਵ ਹੈ ਕਿ ਤਾਲਿਬਾਨ ਤੇ ਅਮਰੀਕਾ ਵਿਚਕਾਰ ਕੈਦੀਆਂ ਦੀ ਅਦਲਾ-ਬਦਲੀ ਦਾ ਸੌਦਾ ਕੀਤਾ ਗਿਆ ਸੀ। ਭਾਰਤੀ ਕੈਦੀਆਂ ਦੀ ਰਿਹਾਈ ਦੀ ਪੁਸ਼ਟੀ ਅਫ਼ਗ਼ਾਨ ਤਾਲਿਬਾਨ ਵਲੋਂ ਕੀਤੀ ਗਈ ਹੈ, ਪਰ ਅਫ਼ਗ਼ਾਨ ਸਰਕਾਰ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਦੂਜੇ ਪਾਸੇ ਭਾਰਤ ਸਰਕਾਰ ਨੂੰ ਵੀ ਭਾਰਤੀ ਇੰਜੀਨੀਅਰਾਂ ਦੀ ਰਿਹਾਈ ਬਾਰੇ ਸੂਚਿਤ ਨਹੀਂ ਕੀਤਾ ਗਿਆ। ਭਾਰਤ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਹ ਅਫ਼ਗ਼ਾਨ ਸਰਕਾਰ ਦੇ ਸੰਪਰਕ ਵਿੱਚ ਹਨ, ਕਿਉਂਕਿ ਰਿਹਾਈ ਦੀ ਰਿਪੋਰਟ ਉਨ੍ਹਾਂ ਦੇ ਨੋਟਿਸ ਵਿੱਚ ਆਈ ਹੈ। ਇਸ ਬਾਰੇ ਅਫ਼ਗ਼ਾਨ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ