Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਤੇਲੰਗਾਨਾ ਸਰਕਾਰ ਨੇ 48 ਹਜ਼ਾਰ ਹੜਤਾਲੀ ਮੁਲਾਜ਼ਮ ਨੌਕਰੀ ਤੋਂ ਕੱਢੇ

October 08, 2019 09:32 AM

ਹੈਦਰਾਬਾਦ, 7 ਅਕਤੂਬਰ (ਪੋਸਟ ਬਿਊਰੋ)- ਤੇਲੰਗਾਨਾ ਸਰਕਾਰ ਨੇ ਐਤਵਾਰ ਨੂੰ ਤੇਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਟੀ ਐੱਸ ਆਰ ਟੀ ਸੀ) ਦੇ 48 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਇਹ ਫ਼ੈਸਲਾ ਇਸ ਰਾਜ ਵਿੱਚ ਮੁਲਾਜ਼ਮਾਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੇ ਕਾਰਨ ਲਿਆ ਗਿਆ ਹੈ।
ਬੀਤੇ ਐਤਵਾਰ ਨੂੰ ਦੇਰ ਸ਼ਾਮ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਆਵਾਜਾਈ ਵਿਭਾਗ ਦੇ ਅਫਸਰਾਂ ਨਾਲ ਬੈਠਕ ਤੋਂ ਬਾਅਦ ਕਿਹਾ ਕਿ ਟੀ ਐੱਸ ਆਰ ਟੀ ਸੀ ਵਿੱਚ ਇਸ ਵੇਲੇ ਸਿਰਫ਼ 1200 ਮੁਲਾਜ਼ਮ ਹਨ। ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ, ਜੋ ਹੜਤਾਲ ਵਿੱਚ ਸ਼ਾਮਲ ਨਹੀਂ ਜਾਂ ਅਲਟੀਮੇਟਮ ਤੋਂ ਬਾਅਦ ਸਨਿਚਰਵਾਰ ਸ਼ਾਮ 6 ਵਜੇ ਤਕ ਡਿਊਟੀ ਉੱਤੇ ਆ ਗਏ ਸਨ। ਅਣਮਿੱਥੇ ਸਮੇਂ ਦੀ ਹੜਤਾਲ ਉੱਤੇ ਬੈਠੇ ਮੁਲਾਜ਼ਮਾਂ ਨੂੰ ਸਰਕਾਰ ਨੇ ਸ਼ੁਕਰਵਾਰ ਦੇਰ ਰਾਤ ਚਿਤਾਵਨੀ ਦਿੱਤੀ ਸੀ ਕਿ ਜਿਹੜੇ ਲੋਕ ਸਨਿਚਰਵਾਰ ਸਾਮ 6 ਵਜੇ ਤਕ ਡਿਊਟੀ ਉੱਤੇ ਆਉਣਗੇ, ਸਿਰਫ ਉਨ੍ਹਾਂ ਨੂੰ ਟੀ ਐੱਸ ਆਰ ਟੀ ਸੀ ਦਾ ਮੁਲਾਜ਼ਮ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਬਾਕੀ ਲੋਕਾਂ ਨੂੰ ਕਦੇ ਵੀ ਨੌਕਰੀ ਉੱਤੇ ਵਾਪਸ ਨਹੀਂ ਲਿਆ ਜਾਵੇਗਾ। ਇਸ ਨਾਲ ਉਨ੍ਹਾਂ ਨੇ ਟੀ ਐੱਸ ਆਰ ਟੀ ਸੀ ਨੂੰ ਰਾਜ ਸਰਕਾਰ ਹੇਠ ਸੇਵਾਵਾਂ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਰੱਦ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਟੀ ਐੱਸ ਆਰ ਟੀ ਸੀ ਦੇ ਮੁਲਾਜ਼ਮ ਏਥੇ ਰਾਜ ਸਰਕਾਰ ਦੀਆਂ ਸੇਵਾਵਾਂ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਲਈ ਅਣਮਿੱਥੇ ਸਮੇਂ ਦੀ ਹੜਤਾਲ ਉੱਤੇ ਹਨ। ਇਸ ਕਾਰਨ ਪੂਰੇ ਸੂਬੇ ਦੀਆਂ ਸੜਕਾਂ ਤੋਂ ਟੀ ਐੱਸ ਆਰ ਟੀ ਸੀ ਦੀਆਂ ਬਸਾਂ ਗ਼ਾਇਬ ਹਨ ਅਤੇ ਦਸ ਹਜ਼ਾਰ ਤੋਂ ਵੱਧ ਬਸਾਂ ਡਿਪੋ ਵਿੱਚ ਖੜੀਆਂ ਹਨ। ਇਸ ਕਾਰਨ ਦੁਸਹਿਰੇ ਅਤੇ ਬਤਕੁੰਮਾ ਤਿਉਹਾਰ ਲਈ ਘਰ ਜਾ ਰਹੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੂਬੇ ਦੇ ਅਧਿਕਾਰੀ 2100 ਬਸਾਂ ਨੂੰ ਕਿਰਾਏ ਉੱਤੇ ਲੈ ਕੇ ਅਸਥਾਈ ਡਰਾਈਵਰਾਂ ਨੂੰ ਤਾਇਨਾਤ ਕਰ ਕੇ ਬੱਸ ਸੇਵਾ ਨੂੰ ਚਲਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼