Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸਕੂਲਾਂ 'ਚ ਚੱਲ ਰਿਹਾ ਫਰਜ਼ੀਵਾੜਾ ਖਤਮ ਹੋਣ ਲੱਗਾ

October 08, 2019 09:35 AM

ਨਵੀਂ ਦਿੱਲੀ, 7 ਅਕਤੂਬਰ (ਪੋਸਟ ਬਿਊਰੋ)- ਦੇਸ਼ ਦੇ ਸਕੂਲਾਂ 'ਚ ਅਧਿਆਪਕਾਂ ਦੀ ਤਾਇਨਾਤੀ ਕਰਨ ਦੇ ਕੰਮ ਤੋਂ ਲੈ ਕੇ ਵਿਦਿਆਰਥੀਆਂ ਦੀ ਗਿਣਤੀ ਅਤੇ ਬੁਨਿਆਦੀ ਢਾਂਚੇ ਤੱਕ ਬਾਰੇ ਹੋ ਰਿਹਾ ਫਰਜ਼ੀਵਾੜਾ ਬੰਦ ਹੋਣ ਲੱਗਾ ਹੈ। ਸਕੂਲਾਂ ਨਾਲ ਜੁੜੀ ਅਜਿਹੀ ਹਰ ਜਾਣਕਾਰੀ ਆਨਲਾਈਨ ਹੋਵੇਗੀ। ਕਿਹੜਾ ਸਕੂਲ ਕਿੱਥੇ ਮੌਜੂਦ ਹੈਮ ਇਹ ਵੀ ਜੀਓ ਟੈਗਿੰਗ ਜ਼ਰੀਏ ਦੇਖਿਆ ਜਾ ਸਕੇਗਾ। ਇਸ ਉੱਤੇ ਕੰਮ ਸ਼ੁਰੂ ਹੋ ਗਿਆ ਹੈ ਤੇ ਅਗਲੇ ਛੇ ਮਹੀਨਿਆਂ ਅੰਦਰ ਇਹ ਸਭ ਕੁਝ ਆਨਲਾਈਨ ਹੋਵੇਗਾ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਨਿੱਜੀ ਤੇ ਸਰਕਾਰੀ ਦੋਵੇਂ ਸਕੂਲ ਹੀ ਸ਼ਾਮਲ ਹੋਣਗੇ।
ਮਨੁੱੱਖੀ ਸਰੋਤ ਵਿਕਾਸ ਮੰਤਰਾਲੇ ਨੇ ਫਿਲਹਾਲ ਸਕੂਲਾਂ ਬਾਰੇ ਇਹ ਪੂੁੁਰੀ ਕਵਾਇਦ ਉਸ ਵੇਲੇ ਸ਼ੁਰੂ ਕੀਤੀ ਹੈ ਜਦੋਂ ਸਕੂਲਾਂ ਵੱਲੋਂ ਗਲਤ ਜਾਣਕਾਰੀ ਦੇ ਕੇ ਵਿੱਤੀ ਮਦਦ ਲੈਣ ਦੀਆਂ ਸ਼ਿਕਾਇਤਾਂ ਤੇਜ਼ ਹੋਈਆਂ ਹਨ। ਇਨ੍ਹਾਂ ਵਿੱਚ ਸਰਕਾਰੀ ਮਦਦ ਵਾਲੇ ਸਕੂਲ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹਨ, ਪਰ ਇਨ੍ਹਾਂ ਦੀ ਗਿਣਤੀ ਕੁਲ ਸਕੁੂਲਾਂ ਦੀ ਗਿਣਤੀ ਦਾ ਸਿਰਫ ਪੰਜ ਫੀਸਦੀ ਹੈ। ਇਸ ਦੇ ਬਾਵਜੂਦ ਮੰਤਰਾਲੇ ਕੋਲ ਜੋ ਰਿਪੋਰਟ ਆਈ ਹੈ। ਉਸ ਮੁਕਾਬਕ ਇਨ੍ਹਾਂ ਸਕੂਲਾਂ ਕੋਲ ਨਾ ਤਾਂ ਬੁਨਿਆਦੀ ਢਾਂਚਾ ਹੈ ਅਤੇ ਨਾ ਲੋੜੀਦੇ ਅਧਿਆਪਕ ਹਨ। ਇਸ ਹਾਲਤ ਵਿੱਚ ਵੱਡੀ ਗਿਣਤੀ ਨਿੱਜੀ ਸਕੂਲ ਇੱਕ ਜਾਂ ਦੋ ਕਮਰਿਆਂ ਵਿੱਚੋਂ ਚਲਾਏ ਜਾ ਰਹੇ ਹਨ, ਓਥੇ ਸਰਕਾਰੀ ਸਕੂਲਾਂ ਬਾਰੇ ਵੀ ਸਰਕਾਰ ਦੀ ਸਥਿਤੀ ਖਰਾਬ ਹੈ ਕਿਉਂਕਿ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਸਰਕਾਰੀ ਸਕੂਲ ਹਨ, ਜੋ ਇੱਕ ਜਾਂ ਜੋ ਅਧਿਆਪਕਾਂ ਦੇ ਭਰੋਸੇ ਚੱਲ ਰਹੇ ਹਨ। ਉਨ੍ਹਾਂ ਵਿੱਚ ਬੁਨਿਆਦੀ ਢਾਂਚੇ ਦੀ ਵੀ ਕਮੀ ਹੈ। ਇਹ ਸਥਿਤੀ ਉਦੋਂ ਹੈ ਜਦੋਂ ਕੌਮੀ ਪੱਧਰ 'ਤੇ ਅਧਿਆਪਕਾਂ ਤੇ ਵਿਦਿਆਰਥੀਆਂ ਵਿਚਾਲੇ ਅਨੁਪਾਤ ਕਾਫੀ ਬਿਹਤਰ ਹੈ। ਹਰੇਕ 23 ਤੋਂ 24 ਵਿਦਿਆਰਥੀਆਂ ਪਿੱਛੇ ਇੱਕ ਅਧਿਆਪਕ ਹੈ।
ਇਸ ਬਾਰੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਸਕੂਲੀ ਸਿੱਖਿਆ ਦੀ ਸੈਕਟਰੀ ਰੀਨੇ ਰੇਅ ਦੇ ਮੁਤਾਬਕ ਸਕੂਲਾਂ ਨਾਲ ਜੁੜੀਆਂ ਗੜਬੜਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਸਾਰੇ ਸਕੂਲਾਂ ਦਾ ਜੀ ਆਈ ਐਸ (ਜਿਓਗ੍ਰਾਫੀਕਲ ਇਨਫਰਮੇਸ਼ਨ ਸਿਸਟਮ) ਸਰਵੇ ਕਰਵਾ ਰਹੇ ਹਨ। ਇਸ ਹੇਠ ਹਰ ਸਕੂਲ ਦੀ (ਨਿੱਜੀ ਅਤੇ ਸਰਕਾਰੀ ਦੋਵਾਂ) ਦੀ ਜੀਓ ਟੈਰਿੰਗ ਹੋਵੇਗੀ ਜਿਸ ਨਾਲ ਸਕੂਲ ਨਾਲ ਜੁੜੀ ਹਰ ਜਾਣਕਾਰੀ ਦੇਖੀ ਜਾ ਸਕੇਗੀ। ਸਕੂਲਾਂ ਤੋਂ ਹੀ ਇਸ ਦੀ ਜਾਣਕਾਰੀ ਮੰਗੀ ਜਾ ਰਹੀ ਹੈ। ਬਾਅਦ ਵਿੱਚ ਇਸ ਦਾ ਥਰਡ ਪਾਰਟੀ ਵੈਰੀਫਿਕੇਸ਼ਨ ਵੀ ਹੋਵੇਗਾ। ਆਮ ਲੋਕਾਂ ਤੋਂ ਵੀ ਸੁਝਾਅ ਮੰਗੇ ਜਾਣਗੇ। ਜੇ ਕਿਤੇ ਕੋਈ ਗੜਬੜ ਜਾਂ ਗਲਤ ਜਾਣਕਾਰੀ ਦਿੱਤੀ ਗਈ ਹੈ ਤਾਂ ਸ਼ਿਕਾਇਤ 'ਤੇ ਇਸ ਦੀ ਜਾਂਚ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼