Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

14 ਸਾਲਾਂ ਵਿੱਚ ਆਪਣੇ ਪਰਵਾਰ ਦੇ ਛੇ ਜੀਆਂ ਨੂੰ ਸਾਇਨਾਈਡ ਦੇ ਕੇ ਮਾਰਿਆ

October 08, 2019 09:36 AM

ਕੋਝੀਕੋਡ, 7 ਅਕਤੂਬਰ (ਪੋਸਟ ਬਿਊਰੋ)- ਕੇਰਲ ਦੇ ਕੋਝੀਕੋਡ ਜ਼ਿਲੇ ਵਿੱਚ ਪਰੁਲਸ ਨੇ ਇੱਕੋ ਪਰਵਾਰ ਦੇ ਛੇ ਮੈਂਬਰਾਂ ਦਾ ਸਿਲਸਿਲੇਵਾਰ ਕਤਲ ਕਰਨ ਦੇ ਇੱਕ ਸਨਸਨੀਖੇਜ਼ ਕੇਸ ਦਾ ਖੁਲਾਸਾ ਕੀਤਾ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ 13 ਸਾਲ ਦੇ ਵਕਫੇ ਦੌਰਾਨ ਮੁੱਖ ਦੋਸ਼ੀ ਔਰਤ ਜੌਲੀ ਅੰਮਾ ਨੇ ਸਾਇਨਾਈਡ ਦੇ ਕੇ ਆਪਣੇ ਹੀ ਟੱਬਰ ਦੇ ਛੇ ਮੈਂਬਰਾਂ ਦਾ ਕਤਲ ਕਰ ਦਿੱਤਾ ਸੀ। 
ਇਸ ਸੰਬੰਧ ਵਿੱਚ ਪੁਲਸ ਨੇ ਦੱਸਿਆ ਕਿ ਜੌਲੀ ਨੇ ਆਪਣਾ ਜੁਰਮ ਮੰਨ ਲਿਆ ਹੈ। ਉਸ ਨੂੰ ਹਾਲੇ ਸਿਰਫ ਜੌਲੀ ਦੇ ਪਤੀ ਰਾਏ ਟਾਮਸ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਇਨ੍ਹਾਂ ਸਾਰੇ ਛੇ ਕਤਲਾਂ ਦੇ ਕੇਸਾਂ ਵਿੱਚ ਜੌਲੀ ਦੇ ਖਿਲਾਫ ਸਬੂਤ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ। ਜੌਲੀ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਛੇ ਹੋਰ ਮੁਲਜ਼ਮਾਂ ਐਮ ਐਸ ਮੈਥਿਊ ਅਤੇ ਪ੍ਰਾਜੀ ਕੁਮਾਰ 'ਤੇ ਜੌਲੀ ਨੂੰ ਸਾਇਨਾਈਡ ਸਪਲਾਈ ਕਰਨ ਦਾ ਦੋਸ਼ ਹੈ। ਇਸ ਦੌਰਾਨ ਰਾਏ ਦੀ ਮਾਂ ਦੀ ਮੌਤ ਸਾਲ 2002 ਵਿੱਚ, ਪਿਤਾ ਟੌਮ ਟਾਮਸ ਦੀ ਮੌਤ 2008 ਵਿੱਚ, ਚਾਚੇ ਮੈਥਿਊ ਦੀ ਮੌਤ ਸਾਲ 2014 ਵਿੱਚ ਅਤੇ ਚਚੇਰੇ ਭਰਾ ਸ਼ਾਜੂ ਦੀ ਪਤਨੀ ਸਿਲੀ ਦੀ ਮੌਤ 2016 ਵਿੱਚ ਅਤੇ ਉਨ੍ਹਾਂ ਦੀ ਭਤੀਜੀ ਅਲਫਾਇਨ ਦੀ 2011 ਵਿੱਚ ਮੌਤ ਹੋਈ ਸੀ। 14 ਸਾਲਾਂ ਦੀ ਮਿਆਦ ਵਿੱਚ ਹੋਈਆਂ ਇਨ੍ਹਾਂ ਛੇ ਮੌਤਾਂ ਨੂੰ ਲੋਕ ਕੁਦਰਤੀ ਮੌਤਾਂ ਮੰਨਦੇ ਰਹੇ। ਅਜਿਹੇ ਵਿੱਚ ਪੁਲਸ ਦੇ ਖੁਲਾਸੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਰਾਏ ਦੇ ਰਿਸ਼ਤੇਦਾਰ ਵੀ ਕੁਦਰਤੀ ਮੌਤ ਮੰਨਦੇ ਰਹੇ, ਪਰ ਉਨ੍ਹਾਂ ਨੂੰ ਸ਼ੱਕ ਉਦੋਂ ਹੋਇਆ ਜਦੋਂ ਰਾਏ ਦੀ ਮੌਤ ਪਿੱਛੋਂ ਜੌਲੀ ਉਸ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਿੱਚ ਲੱਗ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ