Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਜਸਟਿਸ ਰਵੀ ਸ਼ੰਕਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਨਵੇਂ ਮੁਖੀ ਵਜੋਂ ਚੁੱਕੀ ਸਹੁੰ

October 08, 2019 09:37 AM

ਚੰਡੀਗੜ੍ਹ, 7 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੌਰ ਨੇ ਕੱਲ੍ਹ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 35ਵੇਂ ਚੀਫ ਜਸਟਿਸ ਵਜੋਂ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਸਨ।
ਪੰਜਾਬ ਰਾਜ ਭਵਨ ਵਿਖੇ ਕੀਤੇ ਗਏ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਪੰਜਾਬ ਦੇ ਮੁੱਖ ਸਕੱਤਰ ਕਰਣ ਅਵਤਾਰ ਸਿੰਘ ਨੇ ਚਲਾਈ, ਜਿਸ ਵਿੱਚ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਦੇ ਜੱਜ ਸਾਹਿਬਾਨ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸੂਚਨਾ ਕਮਿਸ਼ਨਰ ਸੁਰੇਸ਼ ਅਰੋੜਾ ਅਤੇ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਸ਼ਾਮਲ ਸਨ। ਇਸ ਸਮਾਗਮ ਵਿੱਚ ਨਵੇਂ ਨਿਯੁਕਤ ਚੀਫ ਜਸਟਿਸ ਦੇ ਪਰਵਾਰਕ ਮੈਂਬਰਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਤੇ ਗੁਰਜੀਤ ਸਿੰਘ ਔਜਲਾ ਅਤੇ ਕਈ ਹੋਰ ਹਸਤੀਆਂ ਹਾਜ਼ਰ ਸਨ।
ਕੱਲ੍ਹ ਹੀ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਜਸਟਿਸ ਇੰਦਰਜੀਤ ਮੋਹੰਤੀ ਨੂੰ ਓਥੋਂ ਦੇ ਗਵਰਨਰ ਕਲਰਾਜ ਮਿਸ਼ਰਾ ਨੇ ਸਹੁੰ ਚੁਕਾਈ। ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਐੱਸ ਰਵਿੰਦਰ ਭੱਟ ਦੀ ਤਰੱਕੀ ਸੁਪਰੀਮ ਕੋਰਟ ਦੇ ਜੱਜ ਵਜੋਂ ਹੋ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਸੀ। ਏਸੇ ਤਰ੍ਹਾਂ ਕੱਲ੍ਹ ਹੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਨਵੇਂ ਨਿਯੁਕਤ ਚੀਫ ਜਸਟਿਸ ਲਿੰਗਪਾ ਨਾਰਾਇਣ ਸਵਾਮੀ ਨੇ ਵੀ ਆਪਣੇ ਅਹੁਦੇ ਦੀ ਸਹੁੰ ਚੁੱਕੀ। ਰਾਜ ਭਵਨ ਵਿੱਚ ਹੋਏ ਇੱਕ ਸਮਾਰੋਹ ਵਿੱਚ ਸੂਬੇ ਦੇ ਗਵਰਨਰ ਬੰਡਾਰੂ ਦੱਤਾਤ੍ਰੇਯ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਤੋਂ ਪਿਛਲੇ ਇਸ ਰਾਜ ਦੀ ਹਾਈ ਕੋਰਟ ਦੇ ਮੁੱਖ ਜੱਜ ਰਾਮਾਸੁਬਰਾਮਨੀਅਮ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤੇ ਜਾਣ ਨਾਲ ਚੀਫ ਜਸਟਿਸ ਦਾ ਅਹੁਦਾ ਖਾਲੀ ਹੋ ਗਿਆ ਸੀ ਅਤੇ ਉਨ੍ਹਾਂ ਦੇ ਜਾਣ ਪਿੱਛੋਂ ਜਸਟਿਸ ਧਰਮਚੰਦ ਚੌਧਰੀ ਕਾਰਜਕਾਰੀ ਚੀਫ ਜਸਟਿਸ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ। ਨਾਰਾਇਣ ਸਵਾਮੀ ਦੇ ਸਹੁੰ ਚੁੱਕ ਸਮਾਰੋਹ ਸਮੇਂ ਮੁੱਖ ਮੰਤਰੀ ਜੈਰਾਮ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ