Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕਾਂਗਰਸ ਦੇ ਬਾਗੀ ਉਮੀਦਵਾਰ ਦਾ ਬਾਪ ਪੁਲਸ ਨੇ ਚੁੱਕਿਆ ਅਤੇ ਫਿਰ ਛੱਡਿਆ

October 08, 2019 09:44 AM

ਫਾਜ਼ਿਲਕਾ, 7 ਅਕਤੂਬਰ (ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ 21 ਅਕਤੂਬਰ ਨੂੰ ਹੋ ਰਹੀ ਉੱਪ ਚੋਣ ਤੋਂ ਪਹਿਲਾਂ ਉਦੋਂ ਹਲਚਲ ਮਚ ਗਈ, ਜਦੋਂ ਕਾਂਗਰਸ ਤੋਂ ਬਾਗੀ ਹੋ ਕੇ ਚੋਣ ਲੜ ਰਹੇ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਨੂੰ ਦੇਰ ਸ਼ਾਮ ਮੁਹਾਲੀ ਪੁਲਸ ਨੇ ਕਿਸੇ ਪੁਰਾਣੇ ਕੇਸ 'ਚ ਗ੍ਰਿਫਤਾਰ ਕਰ ਲਿਆ। ਇਸ ਕੇਸ ਦਾ ਤਾਂ ਪਤਾ ਨਹੀਂ ਲੱਗਾ, ਪਰ ਗੋਲਡੀ ਨੇ ਦੋਸ਼ ਲਾਇਆ ਕਿ ਉਸ ਨੂੰ ਚੋਣ ਲੜਨ ਤੋਂ ਰੋਕਣ ਲਈ ਕਾਂਗਰਸ ਵੱਲੋਂ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦੇ ਪਿਤਾ ਨੂੰ ਛੱਡ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਗੋਲਡੀ ਕੰਬੋਜ ਨੇ ਯੂਥ ਕਾਂਗਰਸ ਦੇ ਸਕੱਤਰ ਅਹੁਦੇ ਤੋਂ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਇਸ ਲਈ ਅਸਤੀਫਾ ਦੇ ਦਿੱਤਾ ਕਿ ਕਾਂਗਰਸ ਨੇ ਜਲਾਲਾਬਾਦ ਉੱਪ ਚੋਣ ਲਈ ਉਸ ਦੀ ਦਾਅਵੇ ਨੂੰ ਰਦ ਕਰਕੇ ਹਲਕਾ ਗੁਰੂ ਹਰ ਸਹਾਏ ਦੇ ਰਮਿੰਦਰ ਆਵਲਾ ਨੂੰ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬੀਤੀ ਸ਼ਾਮ ਮੁਹਾਲੀ ਤੋਂ ਆਈ ਪੁਲਸ ਨੇ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਤੇ ਨਾਲ ਲੈ ਗਈ। ਜਦੋਂ ਇਸ ਦੀ ਜਾਣਕਾਰੀ ਗੋਲਡੀ ਤੇ ਉਸ ਦੇ ਸਮਰਥਕਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਇਸ ਬਾਰੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਪਤਾ ਨਹੀਂ ਲੱਗ ਸਕਿਆ ਕਿ ਗੋਲਡੀ ਕੰਬੋਜ ਦੇ ਪਿਤਾ ਨੂੰ ਕਿਸ ਕੇਸ ਵਿੱਚ ਫੜਿਆ ਗਿਆ ਹੈ। ਮੁਹਾਲੀ ਪੁਲਸ ਨੇ ਕੁਝ ਸਮੇਂ ਬਾਅਦ ਉਸ ਨੂੰ ਰਿਹਾਅ ਵੀ ਕਰ ਦਿੱਤਾ।
ਗੋਲਡੀ ਕੰਬੋਜ ਨੇ ਕਿਹਾ ਕਿ ਹਾਕਮ ਕਾਂਗਰਸ ਦੇ ਹਰ ਤਰ੍ਹਾਂ ਦੇ ਦਬਾਅ ਦਾ ਉਹ ਡਟ ਕੇ ਸਾਹਮਣਾ ਕਰਨਗੇ ਅਤੇ ਉਹ ਚੋਣ ਮੈਦਾਨ ਵਿੱਚ ਆਖਰੀ ਦਮ ਤੱਕ ਡਟੇ ਰਹਿਣਗੇ। ਮੁਹਾਲੀ ਦੇ ਐਸ ਐਸ ਪੀ ਕੁਲਦੀਪ ਸਿੰਘ ਚਾਹਲ ਨੇ ਕਿਸੇ ਵੀ ਤਰ੍ਹਾਂ ਦੀ ਗ੍ਰਿਫਤਾਰੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੁਲਸ ਉਥੇ ਗਈ ਹੀ ਨਹੀਂ ਅਤੇ ਇਹ ਗਲਤ ਪ੍ਰਚਾਰ ਹੋ ਰਿਹਾ ਹੈ। ਜਲਾਲਾਬਾਦ ਦੇ ਐਸ ਐਚ ਓ (ਸਿਟੀ) ਲੇਖ ਰਾਜ ਭੱਟੀ ਦੇ ਮੁਤਾਬਕ ਮੁਹਾਲੀ ਪੁਲਸ ਉਨ੍ਹਾਂ ਕੋਲ ਪੁੱਜੀ ਅਤੇ ਕਿਹਾ ਸੀ ਕਿ ਸੁਰਿੰਦਰ ਕੰਬੋਜ ਦੇ ਖਿਲਾਫ ਧਾਰਾ 420 ਦਾ ਕੇਸ ਦਰਜ ਹੈ। ਥਾਣਾ ਸਿਟੀ ਪੁਲਸ ਨੇ ਥਾਣੇਦਾਰ ਮਲਕੀਤ ਸਿੰਘ ਦੀ ਡਿਊਟੀ ਲੱਗਾ ਕੇ ਬਾਹਰੋਂ ਆਈ ਪੁਲਸ ਪਾਰਟੀ ਨਾਲ ਛਾਪਾ ਮਾਰ ਕੇ ਇਹ ਗ੍ਰਿਫਤਾਰੀ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ