Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਨੇ ਚੰਡੀਗੜ੍ਹ ਉੱਤੇ ਅਪਣੇ ਹੱਕ ਬਚਾਉਣ ਦੀ ਇੱਕ ਲੜਾਈ ਜਿੱਤੀ

October 18, 2018 07:54 AM

* ਡੀ ਐੱਸ ਪੀਜ਼ ਦਾ ਕਾਮਨ-ਕੇਡਰ ਬਣਦਾ ਰੋਕਣ ਵਿੱਚ ਸਫਲ

ਚੰਡੀਗੜ੍ਹ, 17 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਚੰਡੀਗੜ੍ਹ ਉਤੇ ਅਪਣਾ ਹੱਕ ਕਾਇਮ ਰੱਖਣ ਦੀ ਇੱਕ ਅਹਿਮ ਲੜਾਈ ਜਿੱਤ ਲਈ ਹੈ। ਵਰਨਣ ਯੋਗ ਹੈ ਕਿ ਪੰਜਾਬ ਬਹੁਤ ਦੇਰ ਤੋਂ ਚੰਡੀਗੜ੍ਹ ਦੇ ਅਫ਼ਸਰਾਂ ਵਿਚ ਆਪਣੇ ਰਾਜ ਦਾ 60 ਫ਼ੀਸਦੀ ਹਿੱਸਾ ਕਾਇਮ ਰੱਖਣ ਦੇ ਲਈ ਲੜਦਾ ਆ ਰਿਹਾ ਸੀ। ਅੱਜ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਦਾ 60:40 ਦਾ ਅਨੁਪਾਤ ਕਾਇਮ ਰੱਖਣ ਦੇ ਸੰਬੰਧ ਵਿੱਚ ਜਾਰੀ ਕੀਤੇ ਗਏ ਨੋਟੀਫ਼ੀਕੇਸ਼ਨ ਨਾਲ ਪੰਜਾਬ ਇਸ ਸ਼ਹਿਰ ਦੇ ਪ੍ਰਬੰਧ ਵਿੱਚ ਅਪਣਾ ਹਿੱਸਾ ਬਚਾਉਣ ਵਿਚ ਸਫਲ ਹੋ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਇਹ ਨਵਾਂ ਪੱਤਰ ਪ੍ਰਾਪਤ ਹੋਣ ਦੀ ਗੱਲ ਮੰਨ ਲਈ ਹੈ।
ਅੱਜ ਜਿਹੜੇ ਤਿੰਨ ਹੁਕਮ ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹਨ, ਉਹ ਤਿੰਨੇ ਹੀ ਪੰਜਾਬ ਲਈ ਇੱਕ ਤਰ੍ਹਾਂ ਤਸੱਲੀ ਦੇਣ ਵਾਲੇ ਹਨ। ਕੇਂਦਰ ਸਰਕਾਰ ਨੇ 25 ਸਤੰਬਰ 2018 ਦੇ ਉਸ ਨੋਟੀਫ਼ੀਕੇਸ਼ਨ ਉਤੇ ਸਟੇਅ ਦੇ ਦਿੱਤੀ ਹੈ, ਜਿਸ ਵਿਚ ਚੰਡੀਗੜ੍ਹ ਵਿਚਲੇ ਪੰਜਾਬ ਅਤੇ ਹਰਿਆਣਾ ਦੇ ਡੀ ਐਸ ਪੀਜ਼ ਲਾਉਣ ਦੀ ਥਾਂ ਕੇਂਦਰੀ ਸ਼ਾਸਤ ਰਾਜਾਂ ਦੇ ਸਾਂਝੇ ਕੇਡਰ ਦੇ ਪੁਲਿਸ ਅਫ਼ਸਰ ਲਾਉਣ ਨੂੰ ਕਿਹਾ ਗਿਆ ਸੀ। ਤਾਜ਼ਾ ਹੁਕਮ ਨਾਲ ਚੰਡੀਗੜ੍ਹ ਪੁਲਿਸ ਵਿਚ ਵੀ ਪੰਜਾਬ ਅਤੇ ਹਰਿਆਣਾ ਦਾ ਅਨੁਪਾਤ ਵਿਗੜਨ ਤੋਂ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਚੰਡੀਗੜ੍ਹ ਦੇ ਪੁਲਿਸ ਅਫ਼ਸਰਾਂ ਦੀ ਬਦਲੀ ਦੂਜੇ ਕੇਂਦਰੀ ਸ਼ਾਸਤ ਰਾਜ ਵਿਚ ਕੀਤੇ ਜਾ ਸਕਣ ਦੇ ਫ਼ੈਸਲੇ `ਤੇ ਵੀ ਅਪਣੇ ਆਪ ਰੋਕ ਲੱਗ ਗਈ ਹੈ।
ਦੂਸਰੇ ਹੁਕਮ ਵਿੱਚ ਅੱਜ ਹੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਸਿੱਖ ਔਰਤਾਂ ਉਤੇ ਹੈਲਮਟ ਪਾਉਣ ਦੀ ਪਾਬੰਦੀ ਖਤਮ ਕਰ ਦਿਤੀ ਹੈ। ਦੋ-ਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਦੇ ਅਪਣੀ ਸੁਰੱਖਿਆ ਬਾਰੇ ਹੈਲਮਟ ਪਾਉਣ ਜਾਂ ਨਾ ਪਾਉਣ ਦਾ ਮੁੱਦਾ ਉਨ੍ਹਾਂ ਦੀ ਮਰਜ਼ੀ ਉੱਤੇ ਛੱਡ ਦਿੱਤਾ ਗਿਆ ਹੈ। ਇਹ ਹੁਕਮ ਦਿੱਲੀ ਸਰਕਾਰ ਦੀ ਤਰਜ਼ ਉਤੇ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵਿਚ ਵਿੱਤ ਸਕੱਤਰ, ਐਸ ਐਸ ਪੀ, ਡਾਇਰੈਕਟਰ ਸਿਹਤ ਵਿਭਾਗ ਅਤੇ ਡੀ ਪੀ ਆਈ ਸਕੂਲਜ਼ ਦਾ ਅਹੁਦਾ ਪੰਜਾਬ ਲਈ ਰਾਖਵਾਂ ਕਰ ਦਿੱਤਾ ਗਿਆ ਤੇ ਹੋਮ ਸੈਕਟਰੀ ਦਾ ਅਹੁਦਾ ਹਰਿਆਣਾ ਨੂੰ ਪੱਕੇ ਤੌਰ ਉਤੇ ਦੇ ਦਿੱਤਾ ਗਿਆ ਹੈ। ਬਾਕੀ ਸਭ ਪੋਸਟਾਂ ਪੰਜਾਬ ਤੇ ਹਰਿਆਣਾ ਵਿੱਚੋਂ 60:40 ਅਨੁਪਾਤ ਨਾਲ ਭਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਨਰਗਠਨ ਐਕਟ 1966 ਮੁਤਾਬਕ ਇਹ ਫ਼ੈਸਲਾ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ