Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਵਿੱਚ ਚਾਰ ਵਾਰ ਦੇ ਸਾਬਕਾ ਵਿਧਾਇਕ ਸਾਹਨੀ ਨੇ ਚੋਣਾਂ ਤੋਂ ਪਹਿਲਾਂ ‘ਆਪ` ਦਾ ਝਾੜੂ ਫੜਿਆ

October 08, 2019 10:24 AM

ਨਵੀਂ ਦਿੱਲੀ, 7 ਅਕਤੂਬਰ, (ਪੋਸਟ ਬਿਊਰੋ)- ਵਿਧਾਨ ਸਭਾ ਦੀਆਂ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਪ੍ਰਹਿਲਾਦ ਸਿੰਘ ਸਾਹਨੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਉਸ ਨੇ ਇਸ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਐੱਮ ਪੀ ਸੰਜੇ ਸਿੰਘ ਦੀ ਹਾਜ਼ਰੀ ਵਿੱਚਇਹ ਐਲਾਨ ਕੀਤਾ ਹੈ।
ਇਸ ਮੌਕੇ ਪ੍ਰਹਿਲਾਦ ਸਿੰਘ ਸਾਹਨੀ (68 ਸਾਲ) ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੰਮਾਂਤੋਂ ਪ੍ਰਭਾਵਤ ਹੋ ਕੇ ਉਨ੍ਹਾਂ ਨੇ ਕਾਂਗਰਸ ਨੂੰ ਛੱਡਣ ਅਤੇ ਇਸ ਪਾਰਟੀ ਵਿੱਚ ਜਾਣ ਦਾ ਫੈਸਲਾ ਕੀਤਾ ਹੈ।ਕਾਂਗਰਸ ਤੋਂ ਚਾਰ ਵਾਰ ਵਿਧਾਇਕ ਰਹੇ ਸਾਹਨੀ ਨੇ ਸਾਲ 1998 ਵਿੱਚ ਪਹਿਲੀ ਵਾਰ ਚਾਂਦਨੀ ਚੌਕ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਇਸ ਪਿੱਛੋਂ ਉਹ ਸਾਲ 2003, 2008 ਅਤੇ 2013 ਵਿੱਚਮੁੜ ਕੇ ਵਿਧਾਇਕ ਚੁਣੇ ਗਏ, ਪਰ ਸਾਲ 2015 ਵਿੱਚ ਸਾਹਨੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਲਕਾ ਲਾਂਬਾ ਤੋਂ ਵਿਧਾਨ ਸਭਾ ਚੋਣ ਹਾਰ ਗਏ ਸਨ। ਉਸ ਵਕਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਗਈ ਅਲਕਾ ਲਾਂਬਾ ਨੇ ਪਿਛਲੇ ਮਹੀਨੇ ਫਿਰ ਕਾਂਗਰਸ ਦਾ ‘ਹੱਥ’ ਫੜ ਲਿਆ ਹੈ। ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਨੇੜਲੇ ਸਾਥੀ ਰਹਿ ਚੁੱਕੇ ਪ੍ਰਹਿਲਾਦ ਸਿੰਘ ਸਾਹਨੀ ਅਸਲ ਵਿੱਚ ਅਲਕਾ ਲਾਂਬਾ ਦੇ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਨਾਰਾਜ਼ ਸੀ। ਅਲਕਾ ਦੀ ਕਾਂਗਰਸ ਵਿੱਚ ਵਾਪਸੀ ਤੋਂ ਬਾਅਦ ਸਾਹਨੀ ਨੂੰ ਓਸੇ ਹਲਕੇ ਤੋਂ ਕਾਂਗਰਸ ਦਾ ਟਿਕਟ ਮਿਲਣਾ ਮੁਸ਼ਕਲ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ