Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਨਵੀਂ ਮਾਈਨਿੰਗ ਨੀਤੀ ਨੂੰ ਪ੍ਰਵਾਨਗੀ

October 18, 2018 08:03 AM

* ਲੋਕਾਂ ਨੂੰ ਸਸਤੇ ਰੇਤਾ-ਬੱਜਰੀ ਦਿਵਾਉਣ ਦਾ ਦਾਅਵਾ

ਚੰਡੀਗੜ੍ਹ, 17 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਮੰਤਰੀ ਮੰਡਲ ਨੇ ਪਿਛਲੇ ਡੇਢ ਸਾਲ ਤੋਂ ਉਡੀਕੀ ਜਾ ਰਹੀ ਇਸ ਰਾਜ ਦੀ ਮਾਈਨਿੰਗ ਨੀਤੀ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਬਾਅਦ ਸਰਕਾਰ ਦਾ ਦਾਅਵਾ ਹੈ ਕਿ ਨਵੀਂ ਨੀਤੀ ਨਾਲ ਜਿੱਥੇ ਸਰਕਾਰ ਦੀ ਆਮਦਨ ਵਧੇਗੀ, ਉਥੇ ਲੋਕਾਂ ਨੂੰ ਸਸਤੇ ਭਾਅ ਰੇਤ ਤੇ ਬੱਜਰੀ ਮਿਲ ਸਕੇਗੀ।
ਨਵੀਂ ਨੀਤੀ ਅਨੁਸਾਰ ਇਕੱਲੀ-ਇਕੱਲੀ ਖੱਡ ਦੀ ਨਿਲਾਮੀ ਦੀ ਥਾਂ ਚੜ੍ਹ ਕੇ ਕੀਤੀ ਬੋਲੀ ਨਾਲ ਨੀਤੀ ਹੇਠ ਸਥਾਪਤ ਕੀਤੇ ਗਏ ਕਲੱਸਟਰਾਂ ਦੀ ਬੋਲੀ ਕਰਵਾਈ ਜਾਵੇਗੀ, ਜਿਸ ਨਾਲ ਰੇਤ ਦੀ ਸਮਗਲਿੰਗ ਰੋਕਣ ਦੀ ਮਦਦ ਮਿਲੇਗੀ, ਪਰ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਅਨੁਸਾਰ ਸਰਕਾਰ ਦੀ ਇਸ ਨੀਤੀ ਨਾਲ ਛੋਟੇ ਕਾਰੋਬਾਰੀ ਇਸ ਧੰਦੇ ਵਿੱਚੋਂ ਬਾਹਰ ਹੋ ਜਾਣਗੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਨੇ ਲਿਆ ਹੈ। ਨਵੀਂ ਨੀਤੀ ਦੋ ਮਹੀਨਿਆਂ ਵਿੱਚ ਲਾਗੂ ਕਰ ਦਿੱਤੀ ਜਾਵੇਗੀ।
ਮੰਤਰੀ ਮੰਡਲ ਦੀ ਮੀਟਿੰਗ ਮਗਰੋਂ ਕੋਆਪਰੇਟਿਵ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਨਵੀਂ ਨੀਤੀ ਇਸ ਰਾਜ ਅਤੇ ਇਸ ਦੇ ਲੋਕਾਂ ਦੋਵਾਂ ਵਾਸਤੇ ਚੰਗੀ ਹੈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਰੇਤ ਦੀ ਵਿਕਰੀ ਕਰਨ ਦੇ ਲਈ ਪੰਜਾਬ ਸੈਂਡ ਪੋਰਟਲ ਜਾਰੀ ਕਰੇਗਾ, ਜਿਸ ਉੱਤੇ ਰੋਜ਼ ਦੀ ਰਿਪੋਰਟ ਅਪਲੋਡ ਕੀਤੀ ਜਾਵੇਗੀ ਤੇ ਹਰ ਕਲੱਸਟਰ ਦਾ ਠੇਕੇਦਾਰ ਇਸ ਪੋਰਟਲ ਉੱਤੇ ਰੇਤ ਦੇ ਭਾਅ ਦੱਸੇਗਾ। ਰੇਤਾ ਕਲੱਸਟਰ ਲਈ ਰਜਿਸਟਰਡ ਕੰਪਨੀਆਂ, ਪਾਰਟਨਰਸ਼ਿਪ, ਕੋਆਪਰੇਟਿਵ ਸੋਸਾਈਟੀਜ਼, ਇਕਲੌਤੇ ਪ੍ਰੋਪਰਾਈਟਰ, ਤਿੰਨ ਵਿਅਕਤੀਆਂ ਦਾ ਗਰੁੱਪ ਅਪਲਾਈ ਕਰ ਸਕਣਗੇ। ਰੇਤਾ ਤੇ ਬੱਜਰੀ ਦੀਆਂ ਕੀਮਤਾਂ ਕਾਬੂ ਰੱਖਣ ਲਈ ਖੱਡਾਂ ਉੱਤੇ ਰੇਤ ਅਤੇ ਬੱਜਰੀ 9 ਰੁਪਏ ਪ੍ਰਤੀ ਫੁੱਟ ਤੋਂ ਵੱਧ ਮੁੱਲ ਉੱਤੇ ਨਹੀਂ ਵੇਚੀ ਜਾਵੇਗੀ। ਡਿਵੀਜ਼ਨਲ ਜਾਂ ਸਬ-ਡਿਵੀਜ਼ਨਲ ਮਾਈਨਿੰਗ ਆਫ਼ਿਸ ਤੋਂ ਆਨਲਾਈਨ ਆਰਡਰ ਬੁੱਕ ਕੀਤੇ ਜਾ ਸਕਣਗੇ ਜਿਸ ਦੇ ਬੁਕਿੰਗ ਆਰਡਰ ਲਈ ਮੋਬਾਈਲ ਐਪ ਜਾਰੀ ਕੀਤਾ ਜਾਵੇਗਾ ਤੇ ਰੇਤ ਦੀ ਢੋਅ-ਢੁਆਈ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਗੱਡੀਆਂ ਸੈਂਡ ਪੋਰਟਲ ਉੱਤੇ ਰਜਿਸਟਰਡ ਹੋਣਗੀਆਂ।
ਇਸ ਮੌਕੇ ਮੰਤਰੀ ਮੰਡਲ ਨੇ ਸਰਪੰਚਾਂ ਦੇ ਨਾਲ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੇਅਰਪਰਸਨਾਂ ਦੇ ਲਈ ਰੋਟੇਸ਼ਨ ਆਧਾਰ ਉੱਤੇ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਦੇਣਾ ਪ੍ਰਵਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਸੰਸਥਾਵਾਂ ਵਿੱਚ ਪਿਛਲੇ ਸਾਲ ਔਰਤਾਂ ਦਾ ਰਾਖਵਾਂਕਰਨ 33 ਤੋਂ ਵਧਾ ਕੇ 50 ਫੀਸਦੀ ਕੀਤਾ ਸੀ। ਵੱਖ-ਵੱਖ ਵਰਗਾਂ ਲਈ ਪੰਚਾਇਤ ਸਮਿਤੀ ਖੇਤਰ ਦੀ ਜਨਸੰਖਿਆ ਮੁਤਾਬਕ ਰਾਖਵਾਂਕਰਨ ਤੈਅ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ