Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਮਾਪਿਆਂ ਨੂੰ ਨਿਊਜ਼ੀਲੈਂਡ ਪੱਕੇ ਤੌਰ 'ਤੇ ਬੁਲਾਉਣਾ ਔਖਾ ਹੋਇਆ

October 09, 2019 12:17 PM

ਆਕਲੈਂਡ, 8 ਅਕਤੂਬਰ (ਪੋਸਟ ਬਿਊਰੋ)- ਨਿਊਜ਼ੀਲੈਂਡ 'ਚ ਮਾਪਿਆਂ ਨੂੰ ਪੱਕੇ ਤੌਰ 'ਤੇ ਬੁਲਾਉਣਾ ਬਹੁਤ ਵੱਡੀ ਗਿਣਤੀ ਪ੍ਰਵਾਸੀਆਂ ਲਈ ਸ਼ਾਇਦ ਸੁਪਨਾ ਹੀ ਰਹਿ ਜਾਵੇਗਾ, ਕਿਉਂਕਿ ਕੱਲ੍ਹ ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮੰਤਰੀ ਲੀਸ ਗੋਲਾਵੇ ਨੇ ਪਿਛਲੇ ਪੰਜ ਸਾਲ ਤੋਂ ਬੰਦ ਕੀਤੀ ਮਾਪਿਆਂ ਨੂੰ ਪੱਕੇ ਤੌਰ 'ਤੇ ਬੁਲਾਉਣ ਦੀ ਕੈਟਾਗਰੀ ਨੂੰ ਮੁੜ ਖੋਲ੍ਹਣ ਦਾ ਐਲਾਨ ਕਰ ਦਿੱਤਾ ਪਰ ਨਾਲ ਨਵੇਂ ਨਿਯਮ ਵੀ ਲਾਗੂ ਕਰ ਦਿੱਤੇ ਹਨ।
ਨਵੇਂ ਜਾਰੀ ਕੀਤੇ ਨਿਯਮਾਂ 'ਚ ਚਾਰ ਕਿਸਮ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਤਹਿਤ ਜੇਕਰ ਇੱਕ ਵਿਅਕਤੀ (ਅਣਵਿਆਹਿਆ ਜਾਂ ਇਕੱਲਾ) ਆਪਣੇ ਮਾਤਾ ਜਾਂ ਪਿਤਾ (ਦੋਵਾਂ 'ਚੋਂ ਇੱਕ) ਨੂੰ ਬੁਲਾਉਣਾ ਚਾਹੁੰਦਾ ਹੈ ਤਾਂ ਉਸ ਦੀ ਸਾਲਾਨਾ ਆਮਦਨ 1 ਲੱਖ 6 ਹਜ਼ਾਰ 80 ਡਾਲਰ ਹੋਣੀ ਚਾਹੀਦੀ ਹੈ ਅਤੇ ਜੇ ਉਹ ਦੋਵਾਂ ਮਾਤਾ-ਪਿਤਾ ਨੂੰ ਬੁਲਾਉਣਾ ਚਾਹੁੰਦਾ ਹੈ ਤਾਂ ਉਸ ਦੀ ਆਮਦਨ 1 ਲੱਖ 59 ਹਜ਼ਾਰ 120 ਡਾਲਰ ਚਾਹੀਦੀ ਹੈ। ਇਸੇ ਤਰ੍ਹਾਂ ਜੇਕਰ ਇੱਕ ਜੋੜਾ (ਵਿਆਹੇ ਹੋਏ) ਆਪਣੇ ਮਾਪਿਆਂ 'ਚੋਂ ਇੱਕ ਨੂੰ ਬੁਲਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਆਮਦਨ 1 ਲੱਖ 59 ਹਜ਼ਾਰ 120 ਡਾਲਰ ਤੇ ਦੋਵੇਂ ਮਾਂ-ਪਿਓ ਲਈ ਇਹ 2 ਲੱਖ 12 ਹਜ਼ਾਰ 160 ਡਾਲਰ ਸਾਲਨਾ ਹੋਣੀ ਚਾਹੀਦੀ ਹੈ। ਇਮੀਗ੍ਰੇਸ਼ਨ ਮੰਤਰੀ ਅਨੁਸਾਰ ਜਿਹੜੇ ਲੋਕਾਂ ਨੇ ਆਪਣੇ ਮਾਪਿਆਂ ਦੇ ਪੱਕੇ ਵੀਜ਼ੇ ਲਈ ਅਰਜ਼ੀਆਂ ਪਹਿਲਾਂ ਪਾਈਆਂ ਹੋਈਆਂ ਹਨ, ਇਹ ਨਵੇਂ ਨਿਯਮ ਉਨ੍ਹਾਂ 'ਤੇ ਵੀ ਲਾਗੂ ਹੋਣਗੇ ਜਾਂ ਇਸ ਸਾਲਾਨਾ ਆਮਦਨ ਦੇ ਘੇਰੇ ਨੂੰ ਪਾਰ ਕਰਨਗੇ, ਉਨ੍ਹਾਂ ਨੂੰ ਹੀ ਵੀਜ਼ੇ ਮਿਲਣਗੇ। ਮੰਤਰੀ ਅਨੁਸਾਰ ਇਸ਼ ਨੀਤੀ ਤਹਿਤ 1000 ਮਾਪਿਆਂ ਨੂੰ ਨਿਊਜ਼ੀਲੈਂਡ 'ਚ ਸਥਾਈ ਨਾਗਰਿਕਤਾ ਮਿਲ ਸਕੇਗੀ। ਕੱਲ੍ਹ ਇਸ ਐਲਾਨ ਤੋਂ ਬਾਅਦ ਪ੍ਰਵਾਸੀ ਖਾਸ ਕਰ ਭਾਰਤੀ ਅਤੇ ਪੰਜਾਬੀ ਭਾਈਚਾਰੇ 'ਚ ਵੱਡਾ ਰੋਸ ਵੇਖਣ ਨੂੰ ਮਿਲਿਆ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ