Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਐਨ ਆਰ ਆਈ ਵਿਆਹ ਰਜਿਸਟਰੇਸ਼ਨ ਬਿੱਲ ਪਾਰਲੀਮੈਂਟ ਕਮੇਟੀ ਦੇ ਹਵਾਲੇ

October 09, 2019 12:21 PM

ਨਵੀਂ ਦਿੱਲੀ, 8 ਅਕਤੂਬਰ (ਪੋਸਟ ਬਿਊਰੋ)- ਐਨ ਆਰ ਆਈ ਵਿਆਹ ਰਜਿਸਟਰੇਸ਼ਨ ਬਿੱਲ ਨੂੰ ਘੋਖ-ਪੜਤਾਲ ਲਈ ਵਿਦੇਸ਼ ਮਾਮਲਿਆਂ ਬਾਰੇ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਹਵਾਲੇ ਕਰ ਦਿੱਤਾ ਗਿਆ ਹੈ। ਇਸ ਕਮੇਟੀ ਨੂੰ ਦੋ ਮਹੀਨੇ ਵਿੱਚ ਰਿਪੋਰਟ ਸੌਪਣ ਲਈ ਆਖਿਆ ਗਿਆ ਹੈ। ਇਸ ਬਿੱਲ ਤਹਿਤ ਕਿਸੇ ਵੀ ਪਰਵਾਸੀ ਲਾੜੇ ਨੂੰ ਵਿਆਹ ਕਰਵਾਉਣ ਦੇ ਤੀਹ ਦਿਨਾਂ ਅੰਦਰ ਵਿਆਹ ਦੀ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ।
‘ਰਜਿਸਟਰੇਸ਼ਨ ਆਫ ਮੈਰਿਜ ਆਫ ਨਾਨ-ਰੈਜ਼ੀਡੈਂਟ ਇੰਡੀਅਨ ਬਿੱਲ 2019' ਪਾਸਪੋਰਟ ਅਥਾਰਿਟੀਜ਼ ਨੂੰ ਉਨ੍ਹਾਂ ਪਰਵਾਸੀ ਭਾਰਤੀਆਂ ਦਾ ਪਾਸਪੋਰਟ ਜਾਂ ਹੋਰ ਯਾਤਰਾ ਦਸਤਾਵੇਜ਼ ਜ਼ਬਤ ਕਰਨ ਜਾਂ ਰੱਦ ਕਰਨ ਦਾ ਅਖਤਿਆਰ ਦਿੰਦਾ ਹੈ, ਜੋ ਮਿੱਥੀ ਮਿਆਦ ਅੰਦਰ ਵਿਆਹ ਦਾ ਰਜਿਸਟਰੇਸ਼ਨ ਕਰਾਉਣ ਤੋਂ ਨਾਕਾਮ ਰਹਿੰਦੇ ਹਨ। ਲੋਕ ਸਭਾ ਸਕੱਤਰੇਤ ਨੇ ਇੱਕ ਬਿਆਨ ਵਿੱਚ ਕਿਹਾ, ‘ਲੋਕ ਸਭਾ ਸਪੀਕਰ ਨੇੇ ਰਾਜ ਸਭਾ ਚੇਅਰਮੈਨ ਨਾਲ ਸਲਾਹ ਕਰਨ ਪਿੱਛੋਂ ਪਰਵਾਸੀ ਭਾਰਤੀਆਂ ਦੇ ਵਿਆਹ ਰਜਿਸਟਰੇਸ਼ਨ ਨਾਲ ਸਬੰਧਤ ਬਿੱਲ ਵਿਦੇਸ਼ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਹਵਾਲੇ ਕਰ ਕੇ ਦੋ ਮਹੀਨੇ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ।' ਪਰਵਾਸੀ ਭਾਰਤੀਆਂ ਵੱਲੋਂ ਭਾਰਤੀ ਔਰਤਾਂ ਨਾਲ ਵਿਆਹ ਕਰਾਉਣ ਮਗਰੋਂ ਧੋਖਾਧੜੀ ਦੇ ਵਧਦੇ ਕੇਸਾਂ ਕਰਕੇ ਇਸ ਸਾਲ ਫਰਵਰੀ ਵਿੱਚ ਰਾਜ ਸਭਾ ਵਿੱਚ ਬਿੱਲ ਪੇਸ਼ ਹੋਇਆ ਸੀ। ਇਸ ਬਿੱਲ ਤਹਿਤ ਪਰਵਾਸੀ ਭਾਰਤੀਆਂ ਲਈ ਵਿਆਹ ਦੇ ਇੱਕ ਮਹੀਨੇ ਅੰਦਰ ਵਿਆਹ ਦੀ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ ਹੈ। ਇਸ ਦੌਰਾਨ ਦੋ ਹੋਰਨਾਂ ਬਿਲਾਂ ਸਿਨੇਮਾਟੋਗ੍ਰਾਫ (ਸੋਧ) ਬਿੱਲ ਅਤੇ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ, ਐਟਰਪ੍ਰਿਓਨੋਰਸ਼ਿਪ ਤੇ ਮੈਨੇਜਮੈਂਟ ਬਿੱਲ ਨੂੰ ਕ੍ਰਮਵਾਰ ਸੂਚਨਾ ਤਕਨਾਲੋਜੀ ਤੇ ਖੇਤੀ ਨਾਲ ਸਬੰਧਨ ਕਮੇਟੀਆਂ ਨੂੰ ਸੌਪ ਦਿੱਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ