Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪੰਜਾਬ ਵਿੱਚ ਐਨ ਐਸ ਜੀ ਦਾ ਖੇਤਰੀ ਹੱਬ ਬਣਾਉਣ ਦੀ ਤਿਆਰੀ

October 09, 2019 12:25 PM

ਨਵੀਂ ਦਿੱਲੀ, 8 ਅਕਤੂਬਰ (ਪੋਸਟ ਬਿਊਰੋ)- ਪੰਜਾਬ 'ਚ ਵੱਧ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਵੇਖਦਿਆਂ ਕੇਂਦਰ ਸਰਕਾਰ ਵੱਲੋਂ ਏਥੇ ਨੈਸ਼ਨਲ ਸਕਿਉਰਟੀ ਗਾਰਡਜ਼ (ਐਨ ਐਸ ਜੀ) ਦੇ ਕਮਾਂਡੋਜ਼ ਦਾ ਖੇਤਰੀ (ਰੀਜਨਲ) ਹੱਬ ਬਣਾਉਣ ਬਾਰੇ ਵਿਚਾਰ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕੇੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਵੱਲੋਂ ਐਨ ਐਸ ਜੀ ਦਾ ਕੇਂਦਰ ਸਥਾਪਿਤ ਕਰਨ ਬਾਰੇ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਬਾਰੇ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਪਠਾਨਕੋਟ ਜਾਂ ਅੰਮ੍ਰਿਤਸਰ 'ਚ ਜ਼ਮੀਨ ਦੇਣ ਲਈ ਕਿਹਾ ਗਿਆ ਹੈ।
ਜਾਣਕਾਰ ਸੂਤਰਾਂ ਮੁਤਾਬਕ ਇਸ ਹੱਬ ਵਿੱਚ ਐਨ ਐਸ ਜੀ ਕਮਾਂਡੋਜ਼ ਦੀ ਅਜਿਹੀ ਟੀਮ ਹੋਵੇਗੀ, ਜੋ ਅੱਤਵਾਦੀ ਗਤੀਵਿਧੀਆਂ ਵਿਰੁੱਧ ਕੰਮ ਕਰੇਗੀ ਅਤੇ ਪੰਜਾਬ ਦੇ ਨਾਲ ਜੰਮੂ-ਕਸ਼ਮੀਰ 'ਚ ਵੀ ਸਰਗਰਮ ਰਹੇਗੀ। ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਐਨ ਐਸ ਜੀ ਹੱਬ ਲਈ ਪਠਾਨਕੋਟ 'ਚ ਜ਼ਮੀਨ ਦੇਣ ਲਈ ਤਿਆਰ ਹੈ, ਜਦਕਿ ਬਿਹਤਰ ਗਤੀਵਿਧੀ ਤੇ ਸਹਿਯੋਗ ਲਈ ਅੰਮ੍ਰਿਤਸਰ 'ਚ ਜ਼ਮੀਨ ਦੇਣ ਬਾਰੇ ਗੱਲਬਾਤ ਜਾਰੀ ਹੈ। ਇਸ ਸਮੇਂ ਮੁੰਬਈ, ਕੋਲਕਾਤਾ, ਚੇਨਤੀ, ਹੈਦਰਾਬਾਦ ਤੇ ਗੁਜਰਾਤ ਐਨ ਐਸ ਜੀ ਹੱਬ ਹਨ ਅਤੇ ਜੇ ਪੰਜਾਬ ਵਿੱਚ ਬਣਿਆ ਤਾਂ ਇਹ ਦੇਸ਼ ਦਾ 6ਵਾਂ ਐਨ ਐਸ ਜੀ ਹੱਬ ਹੋਵੇਗਾ, ਜਿਸ ਦੇ ਜ਼ਿੰਮੇ ਪੂਰੇ ਉੱਤਰ ਭਾਰਤ ਦੇ ਸਾਰੇ ਪਹਾੜੀ ਇਲਾਕੇ ਵੀ ਹੋਣਗੇ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵੇਲੇ ਪੰਜਾਬ 'ਚ ਸਰਗਰਮ ਹੋ ਰਹੇ ਖਾੜਕੂਵਾਦ ਦਾ ਮੁੱਦਾ ਉਠਾਇਆ ਸੀ। ਸੂਤਰਾਂ ਮੁਤਾਬਕ ਪੰਜਾਬ 'ਚ ਇਹ ਕੇਂਦਰ ਬਣਨ 'ਤੇ ਪੰਜਾਬ ਪੁਲਸ ਦੀ ਕਮਾਂਡ 'ਚ ਐਨ ਐਸ ਜੀ ਕਮਾਂਡੋਜ਼ ਵੀ ਹੋਣਗੇ ਅਤੇ ਉਹ ਪੰਜਾਬ ਪੁਲਸ ਦੀ ਸਪੈਸ਼ਲ ਫੋਰਸ ਨੂੰ ਅੱਤਵਾਦ ਦੇ ਨਾਲ ਅਗਵਾ ਦੀਆਂ ਘਟਨਾਵਾਂ ਬਾਰੇ ਵੀ ਸਿਖਲਾਈ ਦੇਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼