Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਜੈਰਾਮ ਠਾਕੁਰ ਨੇ ਕਿਹਾ: ਸਿੱਖ ਬੱਚਿਆਂ ਨੂੰ ਪੇਪਰ ਦੇਣ ਤੋਂ ਰੋਕਣ ਦੀ ਜਾਂਚ ਹੋ ਰਹੀ ਹੈ

October 09, 2019 12:31 PM

ਸ੍ਰੀ ਆਨੰਦਪੁਰ ਸਾਹਿਬ, 8 ਅਕਤੂਬਰ (ਪੋਸਟ ਬਿਊਰੋ)- ਗੁਰਸਿੱਖ ਨੌਜਵਾਨਾਂ ਨੂੰ ਹਿਮਾਚਲ ਪ੍ਰਦੇਸ਼ ਪੁਲਸ ਦੀ ਭਰਤੀ ਵੇਲੇ ਅਧਿਕਾਰੀਆਂ ਵੱਲੋਂ ਪੇਪਰ ਦੇਣ ਤੋਂ ਰੋਕਣ ਦੀ ਉੱਚ ਪੱਧਰੀ ਇਨਕੁਆਰੀ ਜਾਂਚ ਜਾ ਰਹੀ ਹੈ, ਇਸ ਉਪਰੰਤ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ ਹੈ।
ਖਾਲਸੇ ਦੇ ਜਨਮ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਜੈਰਾਮ ਠਾਕੁਰ ਨੇ ਕਿਹਾ ਕਿ ਸਿੱਖ ਧਰਮ ਵਿੱਚ ਸਾਡੀ ਪੂਰੀ ਸ਼ਰਧਾ ਹੈ ਤੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਗੁਰਸਿੱਖ ਨੌਜਵਾਨਾਂ ਨੂੰ ਭਰਤੀ ਵੇਲੇ ਪੇਪਰ ਦੇਣ ਤੋਂ ਰੋਕਣ ਦਾ ਕੋਈ ਆਦੇਸ਼ ਨਹੀਂ ਸੀ ਦਿੱਤਾ। ਵਰਨਣ ਯੋਗ ਹੈ ਕਿ ਬੀਤੀ ਅੱਠ ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ ਵਿੱਚ ਹਿਮਾਚਲ ਪ੍ਰਦੇਸ਼ ਪੁਲਸ ਦੀ ਭਰਤੀ ਦਾ ਪੇਪਰ ਹੋਣਾ ਸੀ, ਜਿਸ ਵਿੱਚ ਕੁਝ ਗੁਰਸਿੱਖ ਨੌਜਵਾਨ ਵੀ ਪੇਪਰ ਦੇਣ ਪੁੱਜੇ ਹੋਏ ਸਨ, ਪਰ ਓਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਕੱਕਾਰ ਲਾਹੁਣ ਨੂੰ ਆਖਿਆ ਤਾਂ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਪੇਪਰ ਦੇਣ ਤੋਂ ਰਹਿ ਗਏ।
ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਧਿਆਨ ਵਿੱਚ ਲਿਖਤੀ ਤੌਰ 'ਤੇ ਲਿਆਂਦਾ ਤਾਂ ਮੁੱਖ ਮੰਤਰੀ ਨੇ ਇਸ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਇਸ ਮੌਕੇ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਪਵੇਅ ਬਾਰੇ ਮੁੱਖ ਮੰਤਰੀ ਠਾਕੁਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬੇ ਸਰਕਾਰ ਵੱਲੋਂ ਇਸ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਆਸ ਹੈ ਕਿ ਇਸ ਦਾ ਕੰਮ ਬਹੁਤ ਜਲਦੀ ਹੀ ਸ਼ੁਰੂ ਹੋ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ