Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਜਿਨ ਪਿੰਗ ਨੂੰ ਇਮਰਾਨ ਦੇ ਤੋਹਫੇ ਤੋਂ ਪਾਕਿ ਵਿੱਚ ਰੌਲਾ

October 10, 2019 10:13 AM

ਇਸਲਾਮਾਬਾਦ, 9 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਤੀਜੇ ਸਰਕਾਰੀ ਦੌਰੇ 'ਤੇ ਕੱਲ੍ਹ ਚੀਨ ਦੇ ਰਾਸ਼ਟਰਪਤੀ ਸ਼ੀ ਜਿਨ ਪਿੰਗ ਨਾਲ ਮੁਲਾਕਾਤ ਲਈ ਬੀਜਿੰਗ ਪੁੱਜੇ। ਚੀਨ ਵੱਲੋਂ ਪਾਕਿਸਤਾਨ ਵਿੱਚ ਬਣਾਏ ਜਾ ਰਹੇ ਚੀਨ-ਪਾਕਿਸਤਾਨ ਇਕਨਾਮਿਕ ਕਾਰੀਡੋਰ (ਸੀ ਪੀ ਈ ਸੀ) ਕਾਰਨ ਇਸ ਦੌਰੇ ਨੂੰ ਭਾਰੀ ਮਹੱਤਵ ਦਿੱਤਾ ਜਾ ਰਿਹਾ ਹੈ। ਇਮਰਾਨ ਖਾਨ ਇਸ ਮੌਕੇ ਜਿਨ ਪਿੰਗ ਦੇ ਤੋਹਫੇ ਭਾਵ ਕਰਾਚੀ-ਪਿਸ਼ਾਵਰ ਰੇਲ ਟਰੈਕ ਦੇ ਪ੍ਰੋਜੈਕਟ ਸੰਬੰਧੀ ਪ੍ਰਵਾਨਗੀ ਲੈਣ ਗਏ ਹਨ, ਪਰ ਆਪਣੇ ਦੇਸ਼ ਵਿੱਚ ਉਨ੍ਹਾਂ ਲਈ ਵੱਡੀ ਮੁਸ਼ਕਲ ਹੈ। ਸਿੰਧ ਸੂਬੇ ਦੇ ਹਾਊਸ ਵਿੱਚ ਇਮਰਾਨ ਦੇ ਇਸ ਪ੍ਰੋਜੈਕਟ ਵਿਰੁੱਧ ਮਤਾ ਪਾਸ ਕੀਤਾ ਗਿਆ ਤੇ ਇਸ ਨੂੰ ਲਾਗੂ ਨਾ ਕਰਨ ਦੀ ਗੱਲ ਕਹੀ ਗਈ ਹੈ।
ਵਰਨਣ ਯੋਗ ਹੈ ਕਿ ਕਰਾਚੀ-ਪਿਸ਼ਾਵਰ ਰੇਲ ਟਰੈਕ ਇਮਰਾਨ ਖਾਨ ਦੇ ਦੌਰੇ ਦੇ ਅਹਿਮ ਪ੍ਰੋਜਕੈਟਾਂ ਵਿੱਚੋਂ ਇੱਕ ਹੈ। ਸਿੰਧ ਵਿਧਾਨ ਸਭਾ ਦਾ ਮਤਾ ਇਹ ਹੈ ਕਿ ਇਸ ਟਰੈਕ ਨੂੰ ਛੱਡ ਕੇ ਕਰਾਚੀ ਸਰਕੂਲਰ ਰੇਲ ਪ੍ਰੋਜੈਕਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਏ। ਇੱਕ ਦਿਨ ਪਹਿਲਾਂ ਸੂਬਾਈ ਵਿਧਾਨ ਸਭਾ ਵਿੱਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਇੱਕ ਮੈਂਬਰ ਗਨਵੇਰ ਇਸਰਾਨ ਵੱਲੋਂ ਇਮਰਾਨ ਸਰਕਾਰ ਵਿਰੁੱਧ ਮਤਾ ਲਿਆਂਦਾ ਗਿਆ ਸੀ, ਜਿਹੜਾ ਪਾਸ ਹੋ ਗਿਆ। ਸਿੰਧ ਸਰਕਾਰ ਦੀ ਮੰਗ ਹੈ ਕਿ ਜਦੋਂ ਪਹਿਲਾਂ ਕਰਾਚੀ ਸਰਕੂਲਰ ਰੇਲ ਪ੍ਰੋਜੈਕਟ ਨੂੰ ਚੀਨ ਸਰਕਾਰ ਦੀ ਸਹਿਮਤੀ ਨਾਲ ਪੀ ਈ ਸੀ ਵਿੱਚ ਸ਼ਾਮਲ ਕਰ ਲਿਆ ਹੈ ਤਾਂ ਇਮਰਾਨ ਖਾਨ ਦੀ ਫੈਡਰਲ ਸਰਕਾਰ ਇਸ ਪ੍ਰੋਜੈਕਟ ਨੂੰ ਹਟਾ ਕੇ ਕਰਾਚੀ-ਪਿਸ਼ਾਵਰ ਰੇਲ ਟਰੈਕ ਨੂੰ ਇਸ ਵਿੱਚ ਕਿਉਂ ਸ਼ਾਮਲ ਕਰਵਾ ਰਹੀ ਹੈ। ਸਿੰਧ ਸਰਕਾਰ ਦਾ ਦਾਅਵਾ ਹੈ ਕਿ ਸੀ ਆਰ ਪ੍ਰੋਜੈਕਟ ਕਰਾਚੀ ਦੇ ਲੋਕਾਂ ਲਈ ਰੋਜ਼ਗਾਰ ਤੇ ਨਿਵੇਸ਼ ਲਿਆਉਣ ਵਾਲਾ ਹੋਵੇਗਾ, ਪਰ ਇਮਰਾਨ ਸਰਕਾਰ ਦਾ ਫੈਸਲਾ ਲੋਕਾਂ ਲਈ ਧੋਖਾ ਹੋਵੇਗਾ। ਸਿੰਧ ਸੂਬੇ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਇਸ ਸੰਬੰਧੀ ਇਮਰਾਨ ਨੂੰ ਅਪੀਲ ਵੀ ਕੀਤੀ ਹੈ। ਨਾਲ ਹੀ ਪ੍ਰੋਜੈਕਟ ਦੀ ਗਾਰੰਟੀ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਹੈ ਕਿ ਜੇ ਇਮਰਾਨ ਸਰਕਾਰ ਇਸ ਸੰਬੰਧੀ ਪ੍ਰਵਾਨਗੀ ਨਹੀਂ ਲੈਂਦੀ ਤਾਂ ਕਰਾਚੀ-ਪਿਸ਼ਾਵਰ ਰੇਲ ਟਰੈਕ ਪ੍ਰੋਜੈਕਟ ਨੂੰ ਸਿੰਧ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਏਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ